ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੀਆਈਓ ਪਾਰਲੀਮੈਂਟੇਰੀਅਨ ਕਾਨਫਰੰਸ ਨੂੰ ਸੰਬੋਧਨ ਕੀਤਾ
Posted On:
09 JAN 2018 6:12PM by PIB Chandigarh
PM addresses inaugural session of PIO-Parliamentarian Conference
ਪ੍ਰਧਾਨ ਮੰਤਰੀ ਨੇ ਪੀਆਈਓ ਪਾਰਲੀਮੈਂਟੇਰੀਅਨ ਕਾਨਫਰੰਸ ਨੂੰ ਸੰਬੋਧਨ ਕੀਤਾ
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਪੀਆਈਓ ਪਾਰਲੀਮੈਂਟੇਰੀਨ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।
ਕਾਨਫਰੰਸ ਵਿੱਚ ਪੁੱਜੇ ਡੈਲੀਗੇਟਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸੈਂਕੜੇ ਸਾਲਾਂ ਵਿੱਚ ਬਹੁਤ ਸਾਰੇ ਲੋਕ ਭਾਰਤ ਛੱਡ ਕੇ ਆਪਣੀਆਂ ਮਨਪਸੰਦ ਥਾਵਾਂ ਉੱਤੇ ਚਲੇ ਗਏ ਹੋਣਗੇ। ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਕਿ ਭਾਰਤੀ ਮੂਲ ਦੇ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਉਸ ਥਾਂ ਨਾਲ ਜੋੜ ਵੀ ਲਿਆ ਹੈ ਜਿਥੇ ਕਿ ਉਹ ਗਏ ਹਨ ਅਤੇ ਉਨ੍ਹਾਂ ਥਾਵਾਂ ਦੀ ਭਾਸ਼ਾ, . ਖਾਣੇ ਅਤੇ ਪਹਿਰਾਵੇ ਨੂੰ ਅਪਣਾ ਲਿਆ ਹੈ ਪਰ ਉਨ੍ਹਾਂ ਨੇ ਭਾਰਤੀਅਤਾ ਨੂੰ ਆਪਣੇ ਅੰਦਰ ਕਾਇਮ ਰੱਖਿਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਿੱਲੀ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਮਿੰਨੀ ਵਿਸ਼ਵ ਕਾਨਫਰੰਸ ਇਕੱਠੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦੇ ਵਿਅਕਤੀ ਅੱਜ ਮਾਰੀਸ਼ਸ, ਪੁਰਤਗਾਲ ਅਤੇ ਆਇਰਲੈਂਡ ਦੇ ਪ੍ਰਧਾਨ ਮੰਤਰੀ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦੇ ਲੋਕ ਅੱਜ ਕਈ ਹੋਰ ਦੇਸ਼ਾਂ ਵਿੱਚ ਸਰਕਾਰਾਂ ਦੇ ਅਤੇ ਦੇਸ਼ਾਂ ਦੇ ਮੁੱਖੀਆਂ ਦੇ ਅਹੁਦਿਆਂ ਉੱਤੇ ਬਿਰਾਜਮਾਨ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਬਾਰੇ ਵਿਸ਼ਵ ਵਿੱਚ ਪ੍ਰਭਾਵ ਪਿਛਲੇ ਤਿੰਨ ਜਾਂ ਚਾਰ ਸਾਲ ਵਿੱਚ ਬਦਲਿਆ ਹੈ। ਇਸ ਦਾ ਕਾਰਣ ਇਹ ਹੈ ਕਿ ਭਾਰਤ ਦਾ ਕਾਇਆਕਲਪ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਆਸਾਂ ਅਤੇ ਉਮੀਦਾਂ ਇਸ ਵੇਲੇ ਸਭ ਤੋਂ ਉੱਚੀਆਂ ਹਨ। ਹਰ ਖੇਤਰ ਵਿੱਚ ਤਬਦੀਲੀ ਦੇ ਚਿੰਨ੍ਹ ਨਜ਼ਰ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਪੀਆਈਓ ਜਿਥੇ ਰਹਿ ਰਹੇ ਹਨ ਉਥੇ ਸਾਡੇ ਸਥਾਈ ਰਾਜਦੁਤਾਂ ਵਾਂਗ ਹਨ ਅਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਜਦ ਵੀ ਉਹ ਵਿਦੇਸ਼ ਜਾਂਦੇ ਹਨ, ਉਨ੍ਹਾਂ ਨੂੰ ਮਿਲ ਕੇ ਆਉਣ।
ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੀ ਇਸ ਗੱਲੋਂ ਪ੍ਰਸ਼ੰਸਾ ਕੀਤੀ ਕਿ ਉਹ ਵਿਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਉੱਤੇ ਨਜ਼ਰ ਰੱਖਦੇ ਹਨ। ਇਸ ਸੰਦਰਭ ਵਿੱਚ ਉਨ੍ਹਾਂ 'ਮਦਦ' ਪੋਰਟਲ ਦਾ ਜ਼ਿਕਰ ਕੀਤਾ ਜਿਸ ਰਾਹੀਂ ਕੌਂਸਲਰਾਂ ਦੀਆਂ ਸ਼ਿਕਾਇਤਾਂ ਦੀ ਮਾਨੀਟਰਿੰਗ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਪ੍ਰਤੀ ਹੁੰਗਾਰਾ ਭਰਿਆ ਜਾਂਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਵਿਸ਼ਵਾਸ ਹੈ ਕਿ ਐੱਨਆਰਆਈਜ਼ ਭਾਰਤ ਦੇ ਵਿਕਾਸ ਦੇ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਵਲੋਂ ਜੋ 2020 ਤੱਕ ਦਾ ਕਾਰਜ ਏਜੰਡਾ ਤਿਆਰ ਕੀਤਾ ਗਿਆ ਹੈ ਉਸ ਵਿੱਚ ਐੱਨਆਰਆਈ ਦੀ ਇਕ ਅਹਿਮ ਸਥਿਤੀ ਹੈ।
ਪ੍ਰਧਾਨ ਮੰਤਰੀ ਨੇ ਭਾਰਤੀ ਸੱਭਿਅਤਾ ਅਤੇ ਸੱਭਿਆਚਾਰ ਦੀਆਂ ਕਦਰਾਂ-ਕੀਮਤਾਂ ਅਸਥਿਰਤਾ ਦੇ ਇਸ ਦੌਰ ਵਿੱਚ ਸਾਰੀ ਦੁਨੀਆ ਨੂੰ ਅਗਵਾਈ ਦੇ ਸਕਦੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਆਸੀਆਨ ਦੇਸ਼ਾਂ ਨਾਲ ਨਜ਼ਦੀਕੀ ਸਬੰਧ ਹਨ ਜਿਸ ਦੀ ਝਲਕ ਕੁਝ ਦਿਨ ਬਾਅਦ ਆਉਣ ਵਾਲੇ -ਗਣਤੰਤਰ ਦਿਵਸ ਉੱਤੇ ਨਜ਼ਰ ਆਵੇਗੀ।
***
(Release ID: 1516049)
ਵਿਜ਼ੀਟਰ ਕਾਊਂਟਰ : 30