ਗ੍ਰਹਿ ਮੰਤਰਾਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ 'ਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ

Posted On: 19 NOV 2018 6:57PM by PIB Chandigarh

Series of activities planned to mark 550th Birth Anniversary of Shri Guru Nanak Dev Ji

National Implementation Committee under the Chairmanship of Shri Rajnath Singh rolls out events including release of commemorative coin & postage stamps

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ 'ਤੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ

ਸ਼੍ਰੀ ਰਾਜਨਾਥ ਸਿੰਘ ਦੀ ਚੇਅਰਮੈਨਸ਼ਿਪ ਹੇਠ ਰਾਸ਼ਟਰੀ ਲਾਗੂਕਰਨ ਕਮੇਟੀ ਨੇ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਸਮੇਤ ਕਈ ਸਮਾਰੋਹਾਂ ਨੂੰ ਅੰਤਮ ਰੂਪ ਦਿੱਤਾ

ਅਗਲੇ ਵਰ੍ਹੇ 2019 ਦੌਰਾਨ, ਭਾਰਤ ਅਤੇ ਪੂਰੇ ਵਿਸ਼ਵ ਵਿੱਚ ਮਹਾਨ ਸੰਤ ਅਤੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮਨਾਈ ਜਾਵੇਗੀ। ਗੁਰੂ ਨਾਨਕ ਦੀ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੀ ਸਿੱਖਿਆ ਸਰਬ ਵਿਆਪੀ ਹੈ।

ਪ੍ਰਧਾਨ ਮੰਤਰੀ ਨੇ ਗੁਰੂ ਨਾਨਕ ਜਯੰਤੀ ਦੇ ਮਹੱਤਵ ਨੂੰ ਦੇਖਦਿਆਂ ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਚੇਅਰਮੈਨਸ਼ਿਪ ਹੇਠ ਇੱਕ ਰਾਸ਼ਟਰੀ ਲਾਗੂਕਰਨ ਕਮੇਟੀ (ਐੱਨਆਈਸੀ) ਦਾ ਗਠਨ ਕੀਤਾ ਹੈ। ਵਿੱਤ ਮੰਤਰੀ ਅਤੇ ਸੱਭਿਆਚਾਰ ਰਾਜ ਮੰਤਰੀ ਇਸ ਕਮੇਟੀ ਦੇ ਮੈਂਬਰ ਹਨ। ਇਸ ਕਮੇਟੀ ਦੀ ਦੇਖ ਰੇਖ ਵਿੱਚ ਦੇਸ਼ ਵਿਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਨਾਲ ਸਬੰਧਤ ਸਮਾਰੋਹਾਂ ਦਾ ਆਯੋਜਨ ਕੀਤਾ ਜਾਵੇਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮਨਾਉਣ ਲਈ ਕੇਂਦਰੀ ਗ੍ਰਿਹ ਮੰਤਰੀ ਦੀ ਚੇਅਰਮੈਨਸ਼ਿਪ ਹੇਠ ਰਾਸ਼ਟਰੀ ਲਾਗੂਕਰਨ ਕਮੇਟੀ ਦੀਆਂ 3 ਬੈਠਕਾਂ ਹੋਈਆਂ ਹਨਤੀਜੀ ਬੈਠਕ 08 ਨਵੰਬਰ,2018 ਨੂੰ ਹੋਈ ਜਿਸ ਵਿੱਚ ਸੱਭਿਆਚਾਰ ਰਾਜ ਮੰਤਰੀ, ਡਾ ਮਹੇਸ਼ ਸ਼ਰਮਾ, ਪੰਜਾਬ ਦੇ ਰਾਜਪਾਲ ਸ਼੍ਰੀ ਵੀਪੀ ਸਿੰਘ ਬਦਨੌਰ, ਕੇਂਦਰੀ ਇਲੈਕਟ੍ਰੋਨਿਕ ਅਤੇ ਸੂਚਨਾ ਟੈਕਨੋਲੋਜੀ ਰਾਜ ਮੰਤਰੀ, ਸ਼੍ਰੀ ਐੱਸਐੱਸ ਆਹਲੂਵਾਲੀਆ ਅਤੇ ਪੰਜਾਬ ਦੇ ਸੈਰ ਸਪਾਟਾ ਮੰਤਰੀ, ਸ਼੍ਰੀ ਨਵਜੋਤ ਸਿੰਘ ਸਿੱਧੂ ਨੇ ਹਿੱਸਾ ਲਿਆ।

ਕੇਂਦਰ ਸਰਕਾਰ ਨੇ ਨਵੰਬਰ 2018 ਤੋਂ ਪੂਰੇ ਦੇਸ਼ ਅਤੇ ਵਿਸ਼ਵ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮਨਾਉਣ ਲਈ ਵੱਖ-ਵੱਖ ਗਤੀਵਿਧੀਆਂ ਅਰੰਭਣ ਦਾ ਫ਼ੈਸਲਾ ਕੀਤਾ ਹੈ। ਵੱਖ-ਵੱਖ ਮੰਤਰਾਲੇ, ਵਿਭਾਗ ਅਤੇ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕਰਨਗੇ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮਨਾਉਣ ਲਈ ਨਿਮਨਲਿਖਤ ਪ੍ਰਮੁੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ:-

 • ਵਿੱਤ ਮੰਤਰਾਲੇ ਦੇ ਆਰਥਕ ਮਾਮਲੇ ਵਿਭਾਗ ਅਤੇ ਡਾਕ ਵਿਭਾਗ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਯਾਦ ਵਿੱਚ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੇ ਜਾਣਗੇ
 • ਸੁਲਤਾਨਪੁਰ ਲੋਧੀ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਸਭ ਤੋਂ ਅਧਿਕ ਸਮਾਂ ਬਿਤਾਇਆ, ਨੂੰ ਵਿਰਾਸਤ ਨਗਰ ਦੇ ਰੂਪ ਵਿੱਚ ਵਿਕਸਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਤੇ ਪਿੰਡ ਬਾਬੇ ਨਾਨਕ ਦਾ (Pind Babe Nanak Da) ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਰੇਲ ਮੰਤਰਾਲਾ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਆਧੁਨਿਕ ਸੁਵਿਧਾਵਾਂ ਨਾਲ ਅੱਪਗ੍ਰੇਡ ਕਰੇਗਾ।
 • ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਪੰਜਾਬ ਵਿੱਚ ਨੈਸ਼ਨਲ ਇਨਸਟੀਟਿਊਟ ਆਵ ਇੰਟਰ-ਫੇਥ ਸਟੱਡੀਜ਼ ਦੀ ਸਥਾਪਨਾ ਕੀਤੀ ਜਾਵੇਗੀ। ਸੰਸਥਾਨ ਲਈ ਰਾਜ ਸਰਕਾਰ ਮੁਫ਼ਤ ਜ਼ਮੀਨ ਉਪਲੱਬਧ ਕਰਵਾਏਗੀ।
 • ਇਲੈਕਟ੍ਰੋਨਿਕ ਅਤੇ ਸੂਚਨਾ ਟੈਕਨੋਲੋਜੀ ਮੰਤਰਾਲਾ ਭਾਰਤ ਵਿੱਚ ਉੱਚ ਸ਼ਕਤੀ ਦਾ ਟੈਲੀਸਕੋਪ ਸਥਾਪਤ ਕਰੇਗਾ ਤਾਂਕਿ ਸਰਧਾਲੂ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।
 • ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਬ੍ਰਿਟੇਨ ਅਤੇ ਕੈਨੇਡਾ ਦੀ ਇੱਕ-ਇੱਕ ਯੂਨੀਵਰਸਿਟੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਚੇਅਰ ਦੀ ਸਥਾਪਨਾ ਕੀਤੀ ਜਾਵੇਗੀ।
 • ਸੱਭਿਆਚਾਰ ਮੰਤਰਾਲਾ, ਨਵੀਂ ਦਿੱਲੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆ ‘ਤੇ ਅੰਤਰਰਾਸ਼ਟਰੀ ਸੈਮੀਨਾਰ ਆਯੋਜਿਤ ਕਰੇਗਾ।
 • ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਯੰਤੀ ਮਨਾਉਣ ਲਈ ਬੇਨਤੀ ਕੀਤੀ ਜਾਵੇਗੀਸੱਭਿਆਚਾਰ ਮੰਤਰਾਲਾ ਇਸ ਦੇ ਲਈ ਰਾਜ ਸਰਕਾਰਾਂ ਨਾਲ ਤਾਲਮੇਲ ਕਰੇਗਾ।
 • ਸਮਾਰੋਹ ਦੇ ਹਿੱਸੇ ਵਜੋਂ ਵਿਦੇਸ਼ ਸਥਿਤ ਭਾਰਤੀ ਮਿਸ਼ਨ ਕਈ ਗਤੀਵਿਧੀਆਂ ਦੇ ਆਯੋਜਨ ਕਰਨਗੇ
 • ਰੇਲ ਮੰਤਰਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਸਥਾਨਾਂ ਲਈ ਰੇਲ ਗੱਡੀ ਚਲਾਏਗਾ।
 • ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਕੀਰਤਨ, ਕਥਾ, ਪ੍ਰਭਾਤ ਫੇਰੀਆਂ ਅਤੇ ਲੰਗਰ ਜਿਹੀਆਂ ਧਾਰਮਿਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ), ਗਤੀਵਿਧੀਆਂ ਦਾ ਕਲੰਡਰ ਜਾਰੀ ਕਰੇਗੀ ਅਤੇ ਇਸ ਨੂੰ ਲਾਗੂ ਕਰੇਗੀ।
 • ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ), ਦੇ ਸਹਿਯੋਗ ਨਾਲ ਸੈਮੀਨਾਰ, ਵਰਕਸ਼ਾਪਾਂ ਅਤੇ ਲੈਕਚਰਾਂ ਜਿਹੀਆਂ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ
 • ਦੂਰਦਰਸ਼ਨ, ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਗੁਰਬਾਣੀ ਬਾਰੇ ਸਿੱਧੇ ਪ੍ਰਸਾਰਣ ਦਾ ਆਯੋਜਨ ਕਰੇਗਾ। ਰਾਜ ਸਭਾ ਅਤੇ ਲੋਕ ਸਭਾ ਸਕੱਤਰੇਤਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਰਾਜ ਸਭਾ ਟੀਵੀ ਅਤੇ ਲੋਕ ਸਭਾ ਟੀਵੀ ‘ਤੇ ਅਜਿਹੇ ਲਾਈਵ ਪ੍ਰਸਾਰਣ ‘ਤੇ ਵਿਚਾਰ ਕਰਨ
 • ਮਾਨਵ ਸੰਸਾਧਨ ਵਿਕਾਸ ਮੰਤਰਾਲਾ ਨੈਸ਼ਨਲ ਬੁੱਕ ਟਰੱਸਟ (ਐੱਨਬੀਟੀ) ਵੱਲੋਂ ਵੱਖ-ਵੱਖ ਭਾਰਤੀ ਭਾਸ਼ਾਵਾਂ ਵਿੱਚ ਗੁਰਬਾਣੀ ਦਾ ਪ੍ਰਕਾਸ਼ਨ ਕੀਤਾ ਜਾਵੇਗਾ। ਯੂਨੈਸਕੋ ਨੂੰਤੋਂ ਵਿਸ਼ਵ ਦੀਆਂ ਭਾਸ਼ਾਵਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਹਿਤ ਗੁਲਦਸਤੇ ਸੰਗ੍ਰਹਿ (Anthology) ਦੇ ਅਨੁਵਾਦ ਅਤੇ ਪ੍ਰਕਾਸ਼ਨ ਕਰਨ ਦੀ ਬੇਨਤੀ ਕੀਤੀ ਜਾਵੇਗੀ

 

*******(Release ID: 1553218) Visitor Counter : 186