ਮੰਤਰੀ ਮੰਡਲ

ਮੰਤਰੀ ਮੰਡਲ ਨੇ ਜੰਮੂ ਅਤੇ ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ 3 ਜੁਲਾਈ, 2019 ਤੋਂ ਛੇ ਮਹੀਨੇ ਲਈ ਵਧਾਉਣ ਦੀ ਪ੍ਰਵਾਨਗੀ ਦਿੱਤੀ

ਪ੍ਰਸਤਾਵ ਸੰਸਦ ਦੇ ਆਉਂਦੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ

Posted On: 12 JUN 2019 10:38PM by PIB Chandigarh

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਦੀ ਰਿਪੋਰਟ ਵਿੱਚ ਦਿੱਤੀ ਗਈ ਰਾਜ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਦੇ ਆਧਾਰ 'ਤੇ ਸੰਵਿਧਾਨ ਦੇ ਅਨੁਛੇਦ-356 (4) ਤਹਿਤ ਜੰਮੂ ਅਤੇ ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ 3 ਜੁਲਾਈ, 2019 ਤੋਂ ਛੇ ਮਹੀਨੇ ਲਈ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਪ੍ਰਭਾਵ:

ਮੰਤਰੀ ਮੰਡਲ ਦੇ ਫੈਸਲੇ ਦਾ ਅਰਥ ਇਹ ਹੈ ਕਿ 3 ਜੁਲਾਈ, 2019 ਤੋਂ ਜੰਮੂ ਅਤੇ ਕਸ਼ਮੀਰ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਅੱਗੇ ਛੇ ਮਹੀਨਿਆਂ ਲਈ ਵਧਾਈ ਜਾਵੇਗੀ।

ਰਾਸ਼ਟਰਪਤੀ ਸ਼ਾਸਨ ਦੀ ਮੌਜੂਦਾ ਮਿਆਦ 2 ਜੁਲਾਈ, 2019 ਨੂੰ ਸਮਾਪਤ ਹੋ ਰਹੀ ਹੈ ਅਤੇ ਰਾਜਪਾਲ ਨੇ ਸਿਫਾਰਸ਼ ਕੀਤੀ ਹੈ ਕਿ 3 ਜੁਲਾਈ, 2019 ਤੋਂ ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਦੀ ਮਿਆਦ ਅੱਗੇ ਛੇ ਮਹੀਨੇ ਲਈ ਵਧਾਈ ਜਾ ਸਕਦੀ ਹੈ।

ਲਾਗੂਕਰਨ:

ਸੰਸਦ ਇੱਕ ਪ੍ਰਸਤਾਵ ਸੰਸਦ ਦੇ ਆਉਂਦੇ ਸੈਸ਼ਨ ਦੌਰਾਨ ਦੋਵੇਂ ਸਦਨਾਂ ਵਿੱਚ ਪ੍ਰਵਾਨਗੀ ਲਈ ਪੇਸ਼ ਕੀਤਾ ਜਾਵੇਗਾ।

*****


(Release ID: 1574545) ਵਿਜ਼ੀਟਰ ਕਾਊਂਟਰ : 267
Read this release in: English