ਮੰਤਰੀ ਮੰਡਲ

ਜੰਮੂ ਅਤੇ ਕਸ਼ਮੀਰ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਖੇਤਰਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਲਈ ਰਾਹਤ

ਇਨ੍ਹਾਂ ਖੇਤਰਾਂ ਦੇ ਵਿਅਕਤੀ ਨੌਕਰੀ ਭਰਤੀ,ਸੇਵਾ ਤਰੱਕੀ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲੇ ਵਿੱਚ ਰਾਖਵਾਂਕਰਨ ਦਾ ਲਾਭ ਲੈ ਸਕਦੇ ਹਨ

ਮੰਤਰੀ ਮੰਡਲ ਨੇ ਜੰਮੂ ਕਸ਼ਮੀਰ ਰਾਖਵਾਂਕਰਨ (ਸੋਧ) ਬਿਲ, 2019 ਨੂੰ ਪ੍ਰਵਾਨਗੀ ਦਿੱਤੀ

ਪ੍ਰਸਤਾਵ ਸੰਸਦ ਦੇ ਦੋਹਾਂ ਸਦਨਾਂ ਵਿੱਚ ਪੇਸ਼ ਕੀਤਾ ਜਾਵੇਗਾ

Posted On: 12 JUN 2019 8:30PM by PIB Chandigarh

ਜਨ ਕਲਿਆਣਕਾਰੀ ਪਹਿਲ ਅਤੇ ਵਿਸ਼ੇਸ਼ ਰੂਪ ਨਾਲ ਵਿਕਾਸ ਦੇ ਅੰਤਿਮ ਪਾਇਦਾਨ ‘ਤੇ ਖੜ੍ਹੇ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੇਂਦਰੀ ਮੰਤਰੀ ਮੰਡਲ ਨੇ ਅੱਜ ਜੰਮੂ ਅਤੇ ਕਸ਼ਮੀਰ ਰਾਖਵਾਂਕਰਨ (ਸੋਧ) ਬਿਲ, 2019 ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ ਸੰਸਦ ਦੇ ਆਉਂਦੇ ਸੈਸ਼ਨ ਵਿੱਚ ਦੋਹਾਂ ਸਦਨਾਂ ਵਿੱਚ ਇਸ ਬਾਰੇ ਬਿਲ ਲਿਆਂਦਾ ਜਾਵੇਗਾ।

ਮੰਤਰੀ ਮੰਡਲ ਦਾ ਇਹ ਫੈਸਲਾ ‘ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਵਿਸ਼ਵਾਸ’ ਦੇ ਪ੍ਰਤੀ ਸਮਰਪਿਤ ਜਨ ਕਲਿਆਣਕਾਰੀ ਸਰਕਾਰ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਦਿਖਾਉਂਦਾ ਹੈ।

ਲਾਭ :

ਇਸ ਕਦਮ ਨਾਲ ਜੰਮੂ ਅਤੇ ਕਸ਼ਮੀਰ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਖੇਤਰਾਂ ਵਿੱਚ ਰਹਿਣ ਵਾਲੇ ਵਿਅਕਤੀਆਂ ਨੂੰ ਰਾਹਤ ਮਿਲੇਗੀ।

ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਸਿੱਧੀ ਨੌਕਰੀ ਭਰਤੀ,ਸੇਵਾ ਤਰੱਕੀ ਅਤੇ ਪੇਸ਼ੇਵਰ ਕੋਰਸਾਂ ਵਿੱਚ ਦਾਖਲੇ ਵਿੱਚ ਰਾਖਵਾਂਕਰਨ ਦਾ ਲਾਭ ਲੈ ਸਕਦੇ ਹਨ

ਭਾਵ ਅਰਥ:

ਇਹ ਬਿਲ ਜੰਮੂ ਅਤੇ ਕਸ਼ਮੀਰ ਰਾਖਵਾਂਕਰਨ ਐਕਟ, 2004 ਵਿੱਚ ਸੰਸ਼ੋਧਨ ਦੁਆਰਾ ਜੰਮੂ ਅਤੇ ਕਸ਼ਮੀਰ ਰਾਖਵਾਂਕਰਨ (ਸੋਧ) ਆਰਡੀਨੈਂਸ,2019 ਦਾ ਸਥਾਨ ਲਵੇਗਾ ਅਤੇ ਇਹ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਖੇਤਰਾਂ ਵਿੱਚ ਰਹਿੰਦੇ ਵਿਅਕਤੀਆਂ ਨੂੰ ਵਾਸਤਵਿਕ ਕੰਟਰੋਲ ਰੇਖਾ (ALoC) ਨਾਲ ਲਗਦੇ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਬਰਾਬਰ ਰਾਖਵਾਂਕਰਨ ਦੇ ਦਾਇਰੇ ਵਿੱਚ ਲਿਆਵੇਗਾ।

******



(Release ID: 1574749) Visitor Counter : 74


Read this release in: English