ਪ੍ਰਧਾਨ ਮੰਤਰੀ ਦਫਤਰ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕਲ ਪੌਂਪੀਓ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 26 JUN 2019 3:00PM by PIB Chandigarh

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕਲ ਆਰ. ਪੌਂਪੀਓ ਨੇ ਅੱਜ ਸਵੇਰੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।

ਵਿਦੇਸ਼ ਮੰਤਰੀ ਪੌਂਪੀਓ ਨੇ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਵੱਲੋਂ ਪ੍ਰਧਾਨ ਮੰਤਰੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਚੁਣਾਵੀ ਉਨ੍ਹਾਂ ਦੀ ਚੋਣ ਜਿੱਤ ‘ਤੇ ਪ੍ਰਧਾਨ ਮੰਤਰੀ ਨੂੰ ਲਈ ਵਧਾਈਆਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਪੌਂਪੀਓ ਦਾ ਗਰਮਜੋਸ਼ੀ ਨਾਲ ਵਧਾਈ ਦੇਣ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਨੂੰ ਉਨ੍ਹਾਂ ਵੱਲੋਂ ਧੰਨਵਾਦ ਕਹਿਣ ਦੀ ਬੇਨਤੀ ਕੀਤੀ ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਅਮਰੀਕਾ ਨਾਲ ਆਪਣੇ ਸਬੰਧਾਂ ਨੂੰ ਭਾਰਤ ਪਹਿਲ ਦਿੰਦਾ ਹੈ । ਉਨ੍ਹਾਂ ਨੇ ਸਰਕਾਰ ਦੇ ਨਵੇਂ ਕਾਰਜਕਾਲ ਵਿੱਚ ਰਣਨੀਤਕ ਸਾਂਝੇਦਾਰੀ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ । ਇਹ ਸਾਂਝੇਦਾਰੀ, ਪਰਸਪਰ ਵਿਸ਼ਵਾਸ ਅਤੇ ਸਾਂਝੇ ਹਿਤਾਂ ਦੀ ਮਜ਼ਬੂਤ ਬੁਨਿਆਦ ਉੱਤੇ ਅਧਾਰਿਤ ਹੈ ।

ਵਿਦੇਸ਼ ਮੰਤਰੀ ਸ਼੍ਰੀ ਪੌਂਪੀਓ ਨੇ ਕਿਹਾ ਕਿ ਅਮਰੀਕੀ ਸਰਕਾਰ ਭਾਰਤ ਨਾਲ ਮਜ਼ਬੂਤ ਦੁਵੱਲੇ ਸਬੰਧ ਬਣਾਉਣਾ ਚਾਹੁੰਦੀ ਹੈ ਅਤੇ ਸਾਂਝੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਇਕੱਠੇ ਮਿਲ ਕੇ ਕੰਮ ਕਰਨਾ ਚਾਹੁੰਦੀ ਹੈ।

ਪ੍ਰਧਾਨ ਮੰਤਰੀ ਨੇ ਵਪਾਰ ਅਤੇ ਅਰਥਵਿਵਸਥਾ, ਊਰਜਾ, ਰੱਖਿਆ, ਆਤੰਕਵਾਦ ਦੇ ਵਿਰੁੱਧ ਲੜਾਈ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਸੰਪਰਕ ਦੇ ਖੇਤਰ ਵਿੱਚ ਦੁਵੱਲੇ ਸਬੰਧਾਂ ਦੀ ਪੂਰੀ ਸਮਰੱਥਾ ਹਾਸਲ ਕਰਨ ਲਈ ਆਪਣੀ ਮਜ਼ਬੂਤ ਪ੍ਰਤੀਬੱਧਤਾ ਪ੍ਰਗਟਾਈ ।

 

*****

 

ਏਕੇਟੀ/ਐੱਸਐੱਚ/ਐੱਸਬੀਪੀ



(Release ID: 1575870) Visitor Counter : 63


Read this release in: English