ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ 2019-2020 ਦੀ ਪ੍ਰਸ਼ੰਸਾ ਕੀਤੀ

ਬਜਟ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

Posted On: 05 JUL 2019 3:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਬਜਟ 2019-2020 ਦੀ ਨਵੇਂ ਭਾਰਤ ਦੇ ਨਿਰਮਾਣ ਲਈ ਬਜਟ ਵਜੋਂ ਪ੍ਰਸ਼ੰਸਾ ਕੀਤੀ

 

ਸੰਸਦ ਵਿੱਚ ਵਿੱਤ ਮੰਤਰੀ ਦੁਆਰਾ ਸਲਾਨਾ ਬਜਟ 2019-2020 ਪੇਸ਼ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਗ਼ਰੀਬਾਂ ਨੂੰ ਮਜ਼ਬੂਤ ਕਰੇਗਾ ਅਤੇ ਦੇਸ਼ ਦੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਸਿਰਜੇਗਾ।

ਬਜਟ ਦੇ ਸੰਭਾਵੀ ਲਾਭਾਂ ਨੂੰ ਉਜਾਗਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ਦੇਸ਼ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਮੱਧ ਵਰਗ ਨੂੰ ਬਹੁਤ ਲਾਭ ਦੇਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, "ਬਜਟ ਟੈਕਸ ਪ੍ਰਕਿਰਿਆ ਨੂੰ ਸਰਲ ਬਣਾਵੇਗਾ ਅਤੇ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਵਿੱਚ ਮਦਦ ਕਰੇਗਾ।"

ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬਜਟ ਉੱਦਮਾਂ ਅਤੇ ਉੱਦਮੀਆਂ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਬਜਟ ਦੇਸ਼ ਦੇ ਵਿਕਾਸ ਵਿੱਚ ਮਹਿਲਾਵਾਂ ਦੀ ਸ਼ਮੂਲੀਅਤ ਹੋਰ ਵਧਾਵੇਗਾ। ਪ੍ਰਧਾਨ ਮੰਤਰੀ ਨੇ ਹੋਰ ਕਿਹਾ, ਬਜਟ ਭਾਰਤ ਦੇ ਖੇਤੀਬਾੜੀ ਸੈਕਟਰ ਦੇ ਪਰਿਵਰਤਨ ਦੀ ਰੂਪਰੇਖਾ ਪੇਸ਼ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਸਲਾਨਾ ਬਜਟ 2019-2020 ਨੂੰ ਉਮੀਦ ਭਰਿਆ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਜਟ 21ਵੀਂ ਸਦੀ ਵਿੱਚ ਭਾਰਤ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਮਾਜ ਦੇ ਗ਼ਰੀਬਾਂ, ਕਿਸਾਨਾਂ, ਅਨੁਸੂਚਿਤ ਜਾਤਾਂ, ਦੱਬੇ-ਕੁਚਲੇ ਅਤੇ ਵੰਚਿਤ ਵਰਗਾਂ ਦੇ ਸਸ਼ਕਤੀਕਰਨ ਲਈ ਸਮੁੱਚੇ ਕਦਮ ਉਠਾਏ ਹਨ। ਉਨ੍ਹਾਂ ਕਿਹਾ ਕਿ ਆਉਂਦੇ ਪੰਜ ਸਾਲਾਂ ਵਿੱਚ ਇਹ ਸਸ਼ਕਤੀਕਰਨ ਉਨ੍ਹਾਂ ਨੂੰ ਦੇਸ਼ ਦਾ ਪਾਵਰ ਹਾਊਸ (ਸ਼ਕਤੀ ਭੰਡਾਰ) ਬਣਾ ਦੇਵੇਗਾ। ਪ੍ਰਧਾਨ ਮੰਤਰੀ ਨੇ ਹੋਰ ਕਿਹਾ, "ਦੇਸ਼ ਇਨ੍ਹਾਂ ਸਸ਼ਕਤ ਕੀਤੇ ਵਰਗਾਂ ਤੋਂ ਪੰਜ ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਊਰਜਾ ਪ੍ਰਾਪਤ ਕਰੇਗਾ।

 

 

 

 

 

 

 

 

****

ਏਕੇਟੀ/ਐੱਸਐੱਚ/ਬੀਐੱਮ/ਐੱਸਬੀਪੀ
 



(Release ID: 1577517) Visitor Counter : 108


Read this release in: English