ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਜਟ ਨੂੰ ਉਮੀਦ ਅਤੇ ਸਸ਼ਕਤੀਕਰਨ ਦਾ ਬਜਟ ਦੱਸਿਆ, ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭਾਰਤ ਦੇ ਵਿਕਾਸ ਦੇ ਵਿਜ਼ਨ ਨੂੰ ਦਰਸਾਉਂਦਾ ਹੈ
ਬਜਟ ਨਾਲ ਭਾਰਤ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਗ਼ਰੀਬਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲੇਗਾ ਸ਼੍ਰੀ ਅਮਿਤ ਸ਼ਾਹ
प्रविष्टि तिथि:
05 JUL 2019 3:31PM by PIB Chandigarh
ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬਜਟ ਨੂੰ ਉਮੀਦ ਅਤੇ ਸਸ਼ਕਤੀਕਰਨ ਦਾ ਬਜਟ ਦੱਸਿਆ, ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਭਾਰਤ ਦੇ ਵਿਕਾਸ ਦੇ ਵਿਜ਼ਨ ਨੂੰ ਦਰਸਾਉਂਦਾ ਹੈ
ਬਜਟ ਨਾਲ ਭਾਰਤ ਦੇ ਕਿਸਾਨਾਂ, ਨੌਜਵਾਨਾਂ, ਮਹਿਲਾਵਾਂ ਅਤੇ ਗ਼ਰੀਬਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲੇਗਾ ਸ਼੍ਰੀ ਅਮਿਤ ਸ਼ਾਹ
ਕੇਂਦਰੀ ਗ੍ਰਿਹ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਬਜਟ 2019-20 ਨੂੰ ਸੱਚਮੁੱਚ ਉਮੀਦ ਅਤੇ ਸਸ਼ਕਤੀਕਰਨ ਦਾ ਬਜਟ ਦੱਸਿਆ, ਜੋ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਭਾਰਤ ਵਿਕਾਸ ਦੇ ਨਜ਼ਰੀਏ ਨੂੰ ਦਰਸਾਉਂਦਾ ਹੈ। ਇਸ ਮੌਕੇ ਉੱਤੇ ਸ਼੍ਰੀ ਅਮਿਤ ਸ਼ਾਹ ਨੇ ਕਈ ਟਵੀਟ ਕੀਤੇ ਹਨ। ਆਪਣੇ ਟਵੀਟ ਵਿੱਚ ਉਨ੍ਹਾਂ ਕਿਹਾ ਕਿ ਅਰਥਵਿਵਸਥਾ, ਰਿਹਾਇਸ਼, ਢਾਂਚੇ ਅਤੇ ਸਮਾਜਿਕ ਖੇਤਰਾਂ ਵਿੱਚ ਪਿਛਲੇ 5 ਸਾਲਾਂ ਦੌਰਾਨ ਜੋ ਸ਼ਾਨਦਾਰ ਕੰਮ ਹੋਏ ਹਨ, ਉਨ੍ਹਾਂ ਦੇ ਅਧਾਰ ਉੱਤੇ ਭਾਰਤ ਵਿੱਚ ਇਹ ਆਸ ਪੈਦਾ ਹੋਈ ਹੈ ਕਿ ਆਉਣ ਵਾਲੇ ਸਾਲਾਂ ਵਿੱਚ ਭਾਰਤ ਦੀ ਅਰਥਵਿਵਸਥਾ 5 ਟ੍ਰਿਲੀਅਨ ਡਾਲਰ ਦੀ ਹੋ ਜਾਵੇਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਬਜਟ 2019-20 ਸਾਰੇ ਸੈਕਟਰਾਂ ਲਈ ਢੁਕਵੀਂ ਰੂਪ-ਰੇਖਾ ਪ੍ਰਦਾਨ ਕਰਦਾ ਹੈ, ਜਿਸ ਨਾਲ ਸਾਡੇ ਦੇਸ਼ ਵਿੱਚ ਵਿਕਾਸ ਅਤੇ ਇਨੋਵੇਸ਼ਨ ਨੂੰ ਉੁਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਸਵੱਛ ਊਰਜਾ ਅਤੇ ਨਕਦੀ ਰਹਿਤ ਲੈਣ-ਦੇਣ ਉੱਤੇ ਜ਼ੋਰ ਦੇਣਾ ਸਹੀ ਦਿਸ਼ਾ ਵਿੱਚ ਕਦਮ ਹੈ।
ਗ੍ਰਿਹ ਮੰਤਰੀ ਨੇ ਕਿਹਾ ਕਿ ਨਵੇਂ ਭਾਰਤ ਦੇ ਬਜਟ ਵਿੱਚ ਹਰੇਕ ਨਾਗਰਿਕ ਦੇ ਜਲ ਸਬੰਧੀ ਸੁਪਨੇ ਨੂੰ ਪੂਰਾ ਕਰਨ ਦਾ ਧਿਆਨ ਰੱਖਿਆ ਗਿਆ ਹੈ। ਇਸ ਨਾਲ ਦੇਸ਼ ਭਰ ਵਿੱਚ ਬਿਜਲੀ ਦੀ ਉਪਲੱਬਧਤਾ ਅਤੇ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਭਾਰਤ ਸਟਾਰਟ ਅੱਪ ਕੇਂਦਰ ਦੇ ਰੂਪ ਵਿੱਚ ਸਮਰੱਥ ਬਣੇਗਾ।
ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਬਜਟ ਭਾਰਤ ਦੇ ਵਿਕਾਸ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਵਿਜ਼ਨ ਨੂੰ ਪ੍ਰਗਟ ਕਰਦਾ ਹੈ, ਜਿਥੇ ਕਿਸਾਨ ਖੁਸ਼ਹਾਲ ਹੋਣਗੇ, ਗਰੀਬ ਸਨਮਾਨ ਨਾਲ ਜੀਵਨ ਬਤੀਤ ਕਰ ਸਕਣਗੇ, ਦਰਮਿਆਨੇ ਵਰਗ ਨੂੰ ਉਨ੍ਹਾਂ ਦੀ ਮਿਹਨਤ ਦਾ ਸਹੀ ਫਲ ਮਿਲੇਗਾ ਅਤੇ ਭਾਰਤੀ ਉਦਯੋਗ ਦਾ ਵਿਕਾਸ ਹੋਵੇਗਾ।
*****
ਬੀਬੀ/ਐੱਨਕੇ/ਐੱਸਐੱਸ
(रिलीज़ आईडी: 1577630)
आगंतुक पटल : 57
इस विज्ञप्ति को इन भाषाओं में पढ़ें:
English