ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਨੀਤੀ ਆਯੋਗ ਦੇ ਵਾਈਸ ਚੇਅਰਮੈਨ ਸ਼੍ਰੀ ਰਾਜੀਵ ਕੁਮਾਰ ਨੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਨਾਲ ਰਾਈਸ ਫੋਰਟੀਫਿਕੇਸ਼ਨ ਪਾਇਲਟ ਸਕੀਮ ਦੇ ਲਾਗੂ ਕਰਨ ਬਾਰੇ ਚਰਚਾ ਕੀਤੀ

ਕੁਪੋਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਨੀਤੀ ਆਯੋਗ ਨੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਵਿਭਾਗ ਨੂੰ ਰਾਈਸ ਫੋਰਟੀਫਿਕੇਸ਼ਨ ਪਾਇਲਟ ਸਕੀਮ ਲਈਂ ਦੇਸ਼ ਭਰ ਲਈ ਰੂਪਰੇਖਾ (ਰੋਡਮੈਪ) ਤਿਆਰ ਕਰਨ ਲਈ ਕਿਹਾ

Posted On: 23 AUG 2019 3:29PM by PIB Chandigarh

ਨੀਤੀ ਆਯੋਗ ਦੇ ਵਾਈਸ ਚੇਅਰਮੈਨ, ਸ਼੍ਰੀ ਰਾਜੀਵ ਕੁਮਾਰ ਨੇ ਅੱਜ ਨਵੀਂ ਦਿੱਲੀ ਦੇ ਕ੍ਰਿਸ਼ੀ ਭਵਨ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ, ਸ਼੍ਰੀ ਰਾਮ ਵਿਲਾਸ ਪਾਸਵਾਨ ਨਾਲ ਮੁਲਾਕਾਤ ਕੀਤੀਵਾਈਸ ਚੇਅਰਮੈਨ ਨੇ ਕੇਂਦਰੀ ਮੰਤਰੀ ਸ਼੍ਰੀ ਪਾਸਵਾਨ ਅਤੇ ਉਨ੍ਹਾਂ ਦੇ ਮੰਤਰਾਲਾ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਚਲ ਰਹੀ ਰਾਈਸ ਫੋਰਟੀਫਿਕੇਸ਼ਨ ਪਾਇਲਟ ਸਕੀਮ ਅਤੇ ਹੋਰ ਵੱਖ - ਵੱਖ ਮੁੱਦਿਆਂ ਉੱਤੇ ਚਰਚਾ ਕੀਤੀਉਨ੍ਹਾਂ ਨੇ ਇਸ ਮਸਲੇ ਨੂੰ ਹੱਲ ਕਰਨ ਲਈ ਉਠਾਏ ਜਾ ਸਕਣ ਵਾਲੇ ਕਦਮਾਂ ਬਾਰੇ ਡੂੰਘਾਈ ਨਾਲ ਵਿਚਾਰ ਕੀਤਾ

ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਭਾਰਤ ਵਿੱਚ ਕੁਪੋਸ਼ਣ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਖੁਰਾਕ ਅਤੇ ਜਨਤਕ ਵੰਡ ਵਿਭਾਗ ਵੱਲੋਂ ਰਾਈਸ ਫੋਰਟੀਫਿਕੇਸ਼ਨ ਪਾਇਲਟ ਸਕੀਮ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਲਈ ਇੱਕ ਰੂਪਰੇਖਾ(ਰੋਡਮੈਪ) ਤਿਆਰ ਕੀਤਾ ਜਾਵੇਗਾਇਸ ਦੇ ਲਈ ਸਾਰੇ ਸਰਕਾਰੀ ਵਿਭਾਗਾਂ ਅਤੇ ਹੋਰ ਭਾਈਵਾਲਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਕਿ ਸਹਿਕਾਰੀ ਸੰਘਵਾਦ ਵਿੱਚ ਵਾਧਾ ਕੀਤਾ ਜਾਵੇ ਅਤੇ ਇਸ ਦੇ ਲਈ ਰਾਜ ਸਰਕਾਰਾਂ ਨੂੰ ਵੀ ਆਰਥਿਕ ਨੀਤੀ ਬਣਾਉਣ ਦੇ ਅਮਲ ਵਿੱਚ ਸ਼ਾਮਲ ਕੀਤਾ ਜਾਵੇ

 

ਏਪੀਐੱਸ ਏਐੱਸ



(Release ID: 1582777) Visitor Counter : 65


Read this release in: English