ਰਾਸ਼ਟਰਪਤੀ ਸਕੱਤਰੇਤ
ਗਣੇਸ਼ ਚਤੁਰਥੀ ਦੀ ਪੂਰਵ ਸੰਧਿਆ ’ਤੇ ਭਾਰਤ ਦੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ
Posted On:
01 SEP 2019 5:08PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਗਣੇਸ਼ ਚਤੁਰਥੀ ਜੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ :-
“ਗਣੇਸ਼ ਚਤੁਰਥੀ ਦੇ ਪਾਵਨ ਅਵਸਰ ’ਤੇ, ਮੈਂ ਭਾਰਤ ਅਤੇ ਵਿਦੇਸ਼ ਵਿੱਚ ਰਹਿ ਰਹੇ ਦੇਸ਼ਵਾਸੀਆਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਗਣੇਸ਼ ਚਤੁਰਥੀ ਦਾ ਪਰਵ ਮੰਗਲਮੂਰਤੀ ਸ਼੍ਰੀ ਗਣੇਸ਼ ਦੇ ਜਨਮ ਉਤਸਵ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਗਣੇਸ਼ ਦੀ ਵਿੱਦਿਆ, ਗਿਆਨ ਅਤੇ ਸਮ੍ਰਿੱਧੀ (ਖੁਸ਼ਹਾਲੀ) ਜਿਹੀਆਂ ਕਦਰਾਂ-ਕੀਮਤਾਂ ਦੇ ਪ੍ਰਤੀਕ ਹਨ।
ਰਾਸ਼ਟਰੀ ਵਿਕਾਸ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਇਨ੍ਹਾਂ ਕਦਰਾਂ-ਕੀਮਤਾਂ ਅਤੇ ਟੀਚਿਆਂ ਨੂੰ ਸਾਨੂੰ ਆਤਮਸਾਤ ਕਰਨਾ (ਅਪਣਾਉਣਾ) ਚਾਹੀਦਾ ਹੈ।
ਆਓ, ਅਸੀਂ ਸਾਰੇ ਮਿਲ ਕੇ ਇਹ ਤਿਉਹਾਰ ਪਰੰਪਰਾਗਤ ਉਤਸ਼ਾਹ ਅਤੇ ਜੋਸ਼ ਨਾਲ ਮਨਾਈਏ।
ਹਿੰਦੀ ਵਿੱਚ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹਨ ਲਈ ਇੱਥੇ ਕਲਿੱਕ ਕਰੋ।
Click here to read President's message in Hindi
*****
ਵੀਆਰਆਰਕੇ/ਕੇਪੀ
(Release ID: 1583846)
Visitor Counter : 78