ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ 2017 ਬੈਚ ਦੇ ਆਈਏਐੱਸ ਅਧਿਕਾਰੀਆਂ : ਸਹਾਇਕ ਸਕੱਤਰਾਂ ਦੇ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕੀਤੀ, ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਪੇਸ਼ਕਾਰੀਆਂ ਦਿੱਤੀਆਂ

Posted On: 01 OCT 2019 3:40PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਸਹਾਇਕ ਸਕੱਤਰਾਂ (2017 ਆਈ ਏਐੱਸ ਬੈਚ) ਦੇ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕੀਤੀ।

ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਸਾਹਮਣੇ ਕਈ ਪੇਸ਼ਕਾਰੀਆਂ ਦਿੱਤੀਆਂ। ਇਹ ਖਾਹਿਸ਼ੀ ਜ਼ਿਲ੍ਹਿਆਂ ਨੂੰ ਬਦਲਣ ਤੋਂ ਲੈਕੇ ਪਾਰਦਰਸ਼ਤਾ ਅਤੇ ਤੁਰੰਤ ਸੇਵਾ ਡਿਲੀਵਰੀ ਨਾਲ ਸਬੰਧਤ ਵੱਖ-ਵੱਖ ਸੁਸ਼ਾਸਨ ਸਮਾਧਾਨਾਂ ਨਾਲ ਜੁੜੀਆਂ ਹੋਈਆਂ ਸਨ।

Description: https://static.pib.gov.in/WriteReadData/userfiles/image/DSC_5494HYUX.JPG

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਨਵੇਂ ਵਿਚਾਰਾਂ, ਨਵੀਆਂ ਧਾਰਨਾਵਾਂ ਅਤੇ ਪਰਿਪੇਖਾਂ ਪ੍ਰਤੀ ਉੱਤਰਦਾਈ ਹੋਣ ਲਈ ਪ੍ਰੋਤਸਾਹਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਰੋਤਾਂ ਤੋਂ ਫੀਡਬੈਕ ਲੈਣਾ ਚਾਹੀਦਾ, ਉਨ੍ਹਾਂ ਦਾ ਵਿਸ਼ਲੇਸ਼ਣ ਕਰਨਾ ਚਾਹੀਦਾ ਅਤੇ ਉਨ੍ਹਾਂ ਨੂੰ ਸ਼ਾਮਲ ਕਰਨਾ ਚਾਹੀਦਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਰੰਤਰ ਸਿੱਖਣ ਅਤੇ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨ

Description: https://static.pib.gov.in/WriteReadData/userfiles/image/NAV_48880QWL.JPG

 

ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਲਈ ਸੇਵਾ ਪ੍ਰਤੀ ਨਿਸ਼ਠਾ ਮਹੱਤਵਪੂਰਨ ਹੈ, ਕਿਉਂਕਿ ਇਹ ਨਿਸ਼ਠਾ ਨਿਰਪੱਖਤਾ ਲਿਆਵੇਗੀ

Description: https://static.pib.gov.in/WriteReadData/userfiles/image/NAV_4912B5SZ.JPG

ਉਨ੍ਹਾਂ ਨੇ ਲੋਕ ਭਾਗੀਦਾਰੀ ਦੇ ਮਹੱਤਵ ‘ਤੇ ਬਲ ਦਿੰਦੇ ਹੋਏ, ਯੁਵਾ ਅਧਿਕਾਰੀਆਂ ਨੂੰ ਸਰਕਾਰੀ ਯੋਜਨਾਵਾਂ ਨੂੰ ਕਾਰਗਰ ਤਰੀਕੇ ਨਾਲ ਲਾਗੂ ਕਰਨ ਲਈ ਸਮੂਹਿਕ ਪ੍ਰਯਤਨਾਂ ਨੂੰ ਪ੍ਰੋਤਸਾਹਿਤ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਹਾਇਕ ਸਕੱਤਰ ਦੇ ਕਾਰਜਕਾਲ ਦੇ ਦੌਰਾਨ ਪ੍ਰਾਪਤ ਅਨੁਭਵਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।

 

­­­­­Description: https://static.pib.gov.in/WriteReadData/userfiles/image/NAV_4922YWEF.JPG

 

ਪ੍ਰਧਾਨ ਮੰਤਰੀ ਨੇ ਯੁਵਾ ਅਧਿਕਾਰੀਆਂ ਦੀਆਂ ਪੇਸ਼ਕਾਰੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਤੁਹਾਡੀ ਸਫ਼ਲਤਾ ਮਹੱਤਵਪੂਰਨ ਹੈ। ਤੁਹਾਡੀ ਸਫ਼ਲਤਾ ਅਨੇਕ ਲੋਕਾਂ ਦੀ ਜ਼ਿੰਦਗੀ ਬਦਲ ਸਕਦੀ ਹੈ।

****

ਵੀਆਰਆਰਕੇ/ਐੱਸਐੱਚ/ਐੱਸਕੇਐੱਸ
 



(Release ID: 1586969) Visitor Counter : 48


Read this release in: English