ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਆਪਣੇ 'ਪਰਿਵਾਰ' ਯਾਨੀ ਜੰਮੂ ਤੇ ਕਸ਼ਮੀਰ ਵਿੱਚ ਸੀਮਾ ਉੱਤੇ ਤੈਨਾਤ ਵੀਰ ਜਵਾਨਾਂ ਨਾਲ ਦੀਵਾਲੀ ਮਨਾਈ

Posted On: 27 OCT 2019 5:22PM by PIB Chandigarh

ਆਪਣੇ ਪਹਿਲੇ ਕਾਰਜਕਾਲ ਦੌਰਾਨ ਨਿਰਧਾਰਿਤ ਪਰੰਪਰਾ ਨੂੰ ਕਾਇਮ ਰੱਖਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਉੱਤੇ ਭਾਰਤੀ ਸੈਨਾ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ। ਇਹ ਤੀਜਾ ਮੌਕਾ ਹੈ ਜਦੋਂ ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼‍ਮੀਰ ਵਿੱਚ ਸੈਨਿਕਾਂ ਦੇ ਨਾਲ ਦੀਵਾਲੀ ਦਾ ਪਾਵਨ ਤਿਉਹਾਰ ਮਨਾਇਆ।

ਪ੍ਰਧਾਨ ਮੰਤਰੀ ਨੇ ਰਾਜੌਰੀ ਵਿੱਚ ਹਾਲ ਆਵ੍ ਫੇਮਦਾ ਦੌਰਾ ਕੀਤਾ ਅਤੇ ਰਾਜੌਰੀ ਤੇ ਪੁੰਛ ਖੇਤਰਾਂ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਵੀਰ ਸੈਨਿਕਾਂ ਅਤੇ ਬਹਾਦਰ ਨਾਗਰਿਕਾਂ ਨੂੰ ਸ਼ਰਧਾਂਜਲੀ ਦਿੱਤੀਉਨ੍ਹਾਂ ਨੇ ਹਾਲ ਆਵ੍ ਫੇਮਨੂੰ ਪਰਾਕ੍ਰਮ ਭੂਮੀਪ੍ਰੇਰਣਾ ਭੂਮੀ, ਪਾਵਨ ਭੂਮੀਦਾ ਨਾਮ ਦਿੱਤਾ।

ਬਾਅਦ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤੀ ਏਅਰ ਫੋਰਸ ਦੇ ਵਾਯੂ ਯੋਧਿਆਂ ਨਾਲ ਮੁਲਾਕਾਤ ਕਰਨ ਲਈ ਪਠਾਨਕੋਟ ਏਅਰਬੇਸ ਦਾ ਦੌਰਾ ਕੀਤਾ।

ਸੈਨਿਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਸ ਪ੍ਰਕਾਰ ਆਪਣੇ ਪਰਿਵਾਰ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਹਰ ਵਿਅਕਤੀ ਦੂਰਦਰਾਜ ਦੀ ਯਾਤਰਾ 'ਤੇ ਜਾਣ ਦੀ ਕੋਸ਼ਿਸ਼ ਕਰਦਾ ਹੈ, ਉਸੇ ਪ੍ਰਕਾਰ ਪ੍ਰਧਾਨ ਮੰਤਰੀ ਨੇ ਵੀ ਆਪਣੇ ਪਰਿਵਾਰ ਦੇ ਮੈਬਰਾਂ ਦੇ ਰੂਪ ਵਿੱਚ ਹਥਿਆਰਬੰਦ ਬਲਾਂ ਦੇ ਵੀਰ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਯਾਤਰਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ 27 ਅਕ‍ਤੂਬਰ, 1947 ਨੂੰ ਹਥਿਆਰਬੰਦ ਬਲਾਂ ਦੇ ਸਰਬ ਉੱਚ ਬਲੀਦਾਨਾਂ ਨੂੰ ਯਾਦ ਕੀਤਾ, ਜਿਸ ਨੂੰ ਇਨਫੈਂਟਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਾਰਤੀ ਰੱਖਿਆ ਬਲਾਂ ਦੀ ਸ਼ਲਾਘਾ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਲਾਂ ਨੇ ਕੇਂਦਰ ਸਰਕਾਰ ਨੂੰ ਅਜਿਹੇ ਫ਼ੈਸਲੇ ਲੈਣ ਦੇ ਵੀ ਸਮਰੱਥ ਬਣਾ ਦਿੱਤਾ ਹੈ, ਜਿਨ੍ਹਾਂ ਨੂੰ ਪਹਿਲਾਂ ਅਸੰਭਵ ਮੰਨਿਆ ਜਾਂਦਾ ਸੀ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਕਾਇਮ ਰੱਖਣ ਵਿੱਚ ਬਲਾਂ ਦੇ ਸਾਹਸ ਅਤੇ ਧੀਰਜ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਲਾਂ ਦੀ ਯਾਦਗਾਰੀ ਸੇਵਾ ਲਈ ਦੇਸ਼ ਦੀ ਜਨਤਾ ਦੀ ਤਰਫ਼ੋਂ ਉਨ੍ਹਾਂ ਦਾ ਧੰਨ‍ਵਾਦ ਕੀਤਾ

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਅਤੇ ਉਨ੍ਹਾਂ ਦੇ  ਯੋਗਦਾਨਾਂ ਨੂੰ ਯਾਦ ਕਰਨ ਲਈ, ਸਰਕਾਰ ਨੇ ਦੇਸ਼ ਦੀ ਰਾਜਧਾਨੀ ਵਿੱਚ ਰਾਸ਼ਟਰੀ ਯੁੱਧ ਸਮਾਰਕ ਤਿਆਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਯੁੱਧ ਸਮਾਰਕ 'ਤੇ ਆਉਣ ਵਾਲੇ ਦਰਸ਼ਕਾਂ ਦੀ ਵਧਦੀ ਸੰਖਿਆ ਇਹ ਦਰਸਾਉਂਦੀ ਹੈ ਕਿ ਦੇਸ਼ ਦੇ ਨਾਗਰਿਕ ਹਥਿਆਰਬੰਦ ਬਲਾਂ ਦੇ ਯੋਗਦਾਨ ਲਈ ਉਨ੍ਹਾਂ ਦਾ ਆਦਰ ਕਰਦੇ ਹਨ।

ਪ੍ਰਧਾਨ ਮੰਤਰੀ ਨੇ ਭਾਰਤੀ ਰੱਖਿਆ ਬਲਾਂ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਸਰਕਾਰ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸੈਨਿਕਾਂ ਦੀ ਭਲਾਈ ਸੁਨਿਸ਼ਚਿਤ ਕਰਨ ਲਈ ਕਦਮ ਉਠਾਉਣ ਪ੍ਰਤੀ ਪ੍ਰਤੀਬੱਧ ਹੈ।

*******

ਵੀਆਰਆਰਕੇ/ਐੱਸਐੱਚ
 


(Release ID: 1589412) Visitor Counter : 94
Read this release in: English