ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸ਼੍ਰੀ ਸੁਖਬੀਰ ਸਿੰਘ ਸੰਧੂ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਿਟੀ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ
Posted On:
28 OCT 2019 6:00PM by PIB Chandigarh
ਡਾ. ਸੁਖਬੀਰ ਸਿੰਘ ਸੰਧੂ ਨੇ ਅੱਜ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਡਾ. ਸੰਧੂ ਸਾਲ 1988 ਬੈਚ ਦੇ ਉੱਤਰਾਖੰਡ ਕੈਡਰ ਦੇ ਆਈਏਐੱਸ ਅਧਿਕਾਰੀ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ, ਉੱਤਰਾਖੰਡ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ ਅਤੇ ਪੰਜਾਬ ਸਰਕਾਰ ਵਿੱਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਹੈ।
ਡਾ. ਸੰਧੂ ਨੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਤੋਂ ਐੱਮਬੀਬੀਐੱਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਇਤਿਹਾਸ ਵਿੱਚ ਮਾਸਟਰ ਡਿਗਰੀ ਕੀਤੇ ਹਨ ਅਤੇ ਲਾਅ ਗ੍ਰੇਜੂਏਟ ਵੀ ਹਨ।
ਆਪਣੀ ਮੌਜੂਦਾ ਜ਼ਿੰਮੇਵਾਰੀ ਤੋਂ ਪਹਿਲਾਂ ਡਾ. ਸੰਧੂ ਭਾਰਤ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵਿੱਚ ਐਡੀਸ਼ਨਲ ਸਕੱਤਰ ਸਨ ਜਿੱਥੇ ਉਨ੍ਹਾਂ ਨੇ ਤਕਨੀਕੀ ਸਿੱਖਿਆ ਦੀ ਦੇਖ-ਰੇਖ ਕੀਤੀ।
ਡਾ. ਸੰਧੂ ਨੂੰ ਰਾਜ ਸੜਕਾਂ, ਬੁਨਿਆਦੀ ਢਾਂਚਾਗਤ ਵਿਕਾਸ, ਪੀਪੀਪੀ ਪ੍ਰੋਜੈਕਟਾਂ, ਵਿੱਤ, ਸ਼ਹਿਰੀ ਵਿਕਾਸ, ਵਾਤਾਵਰਣ, ਸਿਹਤ ਅਤੇ ਪਰਿਵਾਰ ਭਲਾਈ, ਸੈਰ-ਸਪਾਟਾ, ਰੈਵੇਨਿਊ (ਮਾਲੀਆ) ਪ੍ਰਸ਼ਾਸਨ, ਗ੍ਰਾਮੀਣ ਵਿਕਾਸ, ਬਿਜਲੀ, ਨਵੀਨ ਅਤੇ ਅਖੁੱਟ ਊਰਜਾ, ਸੂਚਨਾ ਟੈਕਨੋਲੋਜੀ, ਉਦਯੋਗ ਅਤੇ ਵਿਗਿਆਨ ਤੇ ਟੈਕਨੋਲੋਜੀ ਦੇ ਖੇਤਰ ਵਿੱਚ ਵਿਆਪਕ ਅਨੁਭਵ ਹੈ।
-------------
ਐੱਨਪੀ/ਐੱਮਐੱਸ
(Release ID: 1589465)
Visitor Counter : 52