ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Posted On: 03 NOV 2019 5:44PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੈਂਕਾਕ ਵਿੱਚ ਆਸੀਆਨ/ਈਏਐੱਸ ਸਬੰਧਤ ਬੈਠਕਾਂ ਦੌਰਾਨ 3 ਨਵੰਬਰ 2019 ਨੂੰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਮਹਾਮਹਿਮ ਜੋਕੋ ਵਿਡੋਡੋ (Joko Widodo) ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਵਜੋਂ ਦੂਜੇ ਕਾਰਜਕਾਲ ਦੀ ਸ਼ੁਰੂਆਤ ’ਤੇ ਰਾਸ਼ਟਰਪਤੀ ਵਿਡੋਡੋ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਵਿਸ਼ਵ ਦੇ ਦੋ ਸਭ ਤੋਂ ਵੱਡੇ ਲੋਕਤੰਤਰਿਕ ਅਤੇ ਬਹੁਸੰਖਿਅਕ ਸਮਾਜਾਂ ਵਜੋਂ, ਭਾਰਤ, ਇੰਡੋਨੇਸ਼ੀਆ ਦੇ ਨਾਲ ਪ੍ਰਤੀਰੱਖਿਆ, ਸੁਰੱਖਿਆ ਸੰਪਰਕ, ਵਪਾਰ ਅਤੇ ਨਿਵੇਸ਼ ਅਤੇ ਲੋਕਾਂ ਦਾ ਲੋਕਾਂ ਦੇ ਨਾਲ ਆਦਾਨ-ਪ੍ਰਦਾਨ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪ੍ਰਤੀਬੱਧ ਹੈ।

ਇਹ ਦੇਖਦੇ ਹੋਏ ਕਿ ਭਾਰਤ ਅਤੇ ਇੰਡੋਨੇਸ਼ੀਆ ਕਰੀਬੀ ਸਮੁੰਦਰੀ ਗੁਆਂਢੀ ਹਨ, ਦੋਹਾਂ ਨੇਤਾਵਾਂ ਨੇ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸਮੁੰਦਰੀ ਸਹਿਯੋਗ ਤੇ ਆਪਣਾ ਸਾਂਝਾ ਵਿਜ਼ਨ ਹਾਸਲ ਕਰਨ ਹੇਤੂ ਸ਼ਾਂਤੀ, ਸੁਰੱਖਿਆ ਅਤੇ ਸਮ੍ਰਿੱਧੀ ਲਈ ਇਕੱਠੇ ਮਿਲ ਕੇ ਕੰਮ ਕਰਨ ਦੀ ਪ੍ਰਤੀਬੱਧਤਾ ਦੋਹਰਾਈ । ਦੋਹਾਂ ਨੇਤਾਵਾਂ ਨੇ ਅੱਤਵਾਦ ਅਤੇ ਆਤੰਕਵਾਦ ਦੇ ਖਤਰੇ ਤੇ ਚਰਚਾ ਕੀਤੀ ਅਤੇ ਇਸ ਖਤਰੇ ਨਾਲ ਨਿਪਟਣ ਲਈ ਦੁਵੱਲੇ ਅਤੇ ਗਲੋਬਲ ਪੱਧਰ ਤੇ ਘਨਿਸ਼ਠਤਾ ਨਾਲ ਕੰਮ ਕਰਨ ’ਤੇ ਸਹਿਮਤੀ ਪ੍ਰਗਟ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੁਵੱਲੇ ਵਪਾਰ ਨੂੰ ਵਧਾਉਣ ’ਤੇ ਦੂਰਦਰਸ਼ੀ ਚਰਚਾ ਕੀਤੀ ਅਤੇ ਫਰਮਾਸਿਊਟੀਕਾ, ਆਟੋਮੋਟਿਵ ਅਤੇ ਖੇਤੀਬਾੜੀ ਉਤਪਾਦਾਂ ਸਹਿਤ ਭਾਰਤੀ ਵਸਤਾਂ ਲਈ ਅਧਿਕ ਬਜ਼ਾਰ ਪਹੁੰਚ ਦੀ ਲੋੜ ਨੂੰ ਰੇਖਾਂਕਿਤ ਕੀਤਾ । ਇਹ ਦੇਖਦੇ ਹੋਏ ਕਿ ਭਾਰਤੀ ਕੰਪਨੀਆਂ ਨੇ ਇੰਡੋਨੇਸ਼ੀਆ ਵਿੱਚ ਕਾਫ਼ੀ ਨਿਵੇਸ਼ ਕੀਤਾ ਹੈ, ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇੰਡੋਨੇਸ਼ੀਆ ਦੀਆਂ ਕੰਪਨੀਆਂ ਨੂੰ ਨਿਵੇਸ਼ ਲਈ ਭਾਰਤ ਪ੍ਰਸਤੁਤ ਪੇਸ਼ ਅਵਸਰਾਂ ਦੀ ਵਰਤੋਂ ਕਰਨ ਲਈ ਸੱਦਾ ਦਿੱਤਾ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਰਾਸ਼ਟਰਪਤੀ ਵਿਡੋਡੋ ਨੂੰ ਅਗਲੇ ਸਾਲ ਪਰਸਪਰ ਸੁਵਿਧਾਜਨਕ ਸਮੇਂ ’ਤੇ ਭਾਰਤ ਆਉਣ ਦਾ ਸੱਦਾ ਦਿੱਤਾ ।

ਭਾਰਤ, ਇੰਡੋਨੇਸ਼ੀਆ ਜਿਸ ਦੇ ਨਾਲ ਕਿ ਅਸੀਂ ਇੱਕ ਵਿਆਪਕ ਰਣਨੀਤਕ ਸਾਂਝੇਦਾਰੀ ਸਾਂਝੀ ਕਰਦੇ ਹਾਂ, ਦੇ ਨਾਲ ਆਪਣੇ ਦੁਵੱਲੇ ਸਬੰਧਾਂ ਨੂੰ ਉੱਚ ਪ੍ਰਾਥਮਿਕਤਾ ਦਿੰਦਾ ਹੈ। ਇਸ ਸਾਲ, ਭਾਰਤ ਅਤੇ ਇੰਡੋਨੇਸ਼ੀਆ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 70ਵੀਂ ਵਰ੍ਹੇਗੰਢ ਵੀ ਮਨਾ ਰਹੇ ਹਨ।

 

*****

ਵੀਆਰਆਰਕੇ/ਐੱਸਐੱਚ
 



(Release ID: 1590268) Visitor Counter : 40


Read this release in: English