ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨੇ ਵਾਯੂ ਪ੍ਰਦੂਸ਼ਣ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ ਕੀਤੀ

ਮੁੱਖ ਸਕੱਤਰਾਂ ਨੇ ਸਥਿਤੀ ਸੁਧਾਰਨ ਲਈ ਕੀਤੇ ਜਾ ਰਹੇ ਗਏ ਉਪਰਾਲਿਆਂ ਤੋਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਣੂ ਕਰਾਇਆ

Posted On: 04 NOV 2019 8:10PM by PIB Chandigarh

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀਕੇ ਮਿਸ਼ਰਾ ਨੇ ਅੱਜ ਇੱਕ ਵਾਰੀ ਫਿਰ ਤੋਂ ਹਵਾ ਪ੍ਰਦੂਸ਼ਣ ਨਾਲ ਨਿਪਟਣ ਲਈ ਪੰਜਾਬ, ਹਰਿਆਣਾ ਅਤੇ ਦਿੱਲੀ ਵੱਲੋਂ ਕੀਤੇ ਗਏ ਉਪਰਾਲਿਆ ਦੀ ਸਮੀਖਿਆ ਕੀਤੀ ਡਾ. ਮਿਸ਼ਰਾ ਨੇ ਇਨ੍ਹਾਂ ਰਾਜਾਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅੱਗ ਅਤੇ ਪਰਾਲੀ ਨੂੰ ਜਲਾਉਣ ਦੇ ਤਾਜ਼ਾ ਮਾਮਲਿਆਂ ਸਬੰਧੀ ਅਤਿਰਿਕਤ ਜਾਣਕਾਰੀ ਦਾ ਵੇਰਵਾ ਮੰਗਿਆ ਹੈ ਪੰਜਾਬ ਦੇ ਮੁੱਖ ਸਕੱਤਰ ਨੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਲਈ ਸ਼ਨਾਖਤ ਕੀਤੇ ਗਏ ਸਥਾਨਾਂਤੇ ਵਿਭਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਨਿਜੀ ਤੌਰਤੇ ਸਥਿਤੀਤੇ ਨਿਗਰਾਨੀ ਰੱਖ ਰਹੇ ਹਨ ਉਨ੍ਹਾਂ ਅੱਗੇ ਕਿਹਾ ਕਿ ਹਵਾ (ਪ੍ਰਦੂਸ਼ਣਤੇ ਕੰਟਰੋਲ ਅਤੇ ਰੋਕਥਾਮ) ਕਾਨੂੰਨ, 1981 ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਐੱਫਆਈਆਰ ਵੀ ਦਰਜ ਕੀਤੀਆਂ ਜਾ ਰਹੀਆਂ ਹਨ ਇਸ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਰਾਜ ਸਰਕਾਰ ਵੱਲੋਂ ਜ਼ਰੂਰੀ ਜੁਰਮਾਨੇ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ

ਹਰਿਆਣਾ ਦੀ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਾਰੇ ਸਬੰਧਤਾਂ ਨੂੰ ਜਿੰਨੀ ਜਲਦੀ ਹੋ ਸਕੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਘਟਾਉਣ ਦੇ ਆਦੇਸ਼ ਦਿੱਤੇ ਹਨ ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਨਾਲ ਸਬੰਧਿਤ ਮਾਮਲਿਆਂ ’ਤੇ ਕੰਟਰੋਲ ਕਰਨ ਲਈ ਟੀਮਾਂ ਵੱਲੋਂ 24 ਘੰਟੇ ਖੇਤਰਾਂ ਦੇ ਦੌਰੇ ਕੀਤੇ ਜਾ ਰਹੇ ਹਨ

ਦਿੱਲੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਅਤੇ ਸਥਿਤੀ ਵਿੱਚ ਸੁਧਾਰ ਕਰਨ ਲਈ ਸ਼ਨਾਖਤ ਕੀਤੇ ਗਏ ਖੇਤਰਾਂ ਅਤੇ ਗਲਿਆਰਿਆਂਤੇ ਧਿਆਨ ਦਿੱਤਾ ਜਾ ਰਿਹਾ ਹੈ ਸ਼ਹਿਰ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਨ੍ਹਾਂ ਮਾਪਦੰਡਾਂ ਦੀ ਉਲੰਘਣਾ ਕਰਨਤੇ ਜੁਰਮਾਨੇ ਲਗਾਏ ਜਾ ਰਹੇ ਹਨ

ਭਾਰਤੀ ਮੌਸਮ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ ਅਗਲੇ ਕੁਝ ਦਿਨਾਂ ਵਿੱਚ ਮੌਸਮ ਦੀ ਸਥਿਤੀ ਅਨੁਕੂਲ ਹੋ ਜਾਵੇਗੀ

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਪੂਰਵ ਪ੍ਰਭਾਵਸ਼ਾਲੀ ਕਾਰਵਾਈ ਦੇ ਮਹੱਤਵਤੇ ਜ਼ੋਰ ਦਿੱਤਾ ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਦਾ ਤੰਤਰ ਸਥਾਪਿਤ ਕਰਨ ਦੀ ਲੋੜ ਹੈ

ਉਨ੍ਹਾਂ ਨੇ ਸਾਰੇ ਸਬੰਧਤਾਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ ਅਲਪ-ਕਾਲੀ ਸਮਾਧਾਨ ਤੋਂ ਬਾਅਦ ਦੀਰਘ-ਕਾਲੀ ਸਥਾਈ ਸਮਾਧਾਨ ਲਈ ਪ੍ਰਣਾਲੀ ਵਿਕਸਤ ਕੀਤੀ ਜਾਵੇਗੀ

ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਸ਼੍ਰੀ ਪੀਕੇ ਸਿਨਹਾ, ਕੈਬਨਿਟ ਸਕੱਤਰ, ਸਕੱਤਰ, ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ, ਸਕੱਤਰ, ਖੇਤੀਬਾੜੀ, ਚੇਅਰਮੈਨ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ, ਭਾਰਤੀ ਮੌਸਮ ਵਿਭਾਗ ਦੇ ਡਾਇਰੈਕਟਰ ਜਨਰਲ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ

 

*****

ਵੀਆਰਆਰਕੇ/ਐੱਸਐੱਚ


(Release ID: 1590877) Visitor Counter : 115


Read this release in: English