ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਯੁੱਧਿਆ ਮਾਮਲੇ ਵਿੱਚ ਫੈਸਲੇ ‘ਤੇ ਸ਼ਾਂਤੀ ਅਤੇ ਸਦਭਾਵ ਬਣਾਏ ਰੱਖਣ ਦੀ ਤਾਕੀਦ ਕੀਤੀ ਕਿਹਾ, ਫੈਸਲੇ ਨੂੰ ਜਿੱਤ ਜਾਂ ਹਾਰ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ ਹੈ

Posted On: 09 NOV 2019 2:28PM by PIB Chandigarh

 ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਮਾਮਲੇ ਵਿੱਚ ਫੈਸਲੇ ਤੇ ਸ਼ਾਂਤੀ ਅਤੇ ਸਦਭਾਵ ਬਣਾਏ ਰੱਖਣ ਦੀ ਤਾਕੀਦ ਕੀਤੀ

ਪ੍ਰਧਾਨ ਮੰਤਰੀ ਨੇ ਕਿਹਾ,  “ਮਾਣਯੋਗ ਸੁਪਰੀਮ ਕੋਰਟ ਨੇ ਅਯੁੱਧਿਆ ਮੁੱਦੇ ਤੇ ਆਪਣਾ ਫੈਸਲਾ ਦੇ ਦਿੱਤਾ ਹੈ ।  ਇਸ ਫੈਸਲੇ ਨੂੰ ਕਿਸੇ ਦੀ ਜਿੱਤ ਜਾਂ ਹਾਰ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ ਹੈ ।  ਚਾਹੇ ਰਾਮ ਭਗਤੀ ਹੋਵੇ ਜਾਂ ਰਹੀਮ ਭਗਤੀਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਅਸੀਂ ਰਾਸ਼ਟਰ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਹੈ ।  ਸ਼ਾਂਤੀ ਅਤੇ ਸਦਭਾਵ ਕਾਇਮ ਰਹੇ!

ਆਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਜ਼ਿਕਰਯੋਗ ਹੈ ਕਿਉਂਕਿ:  ਇਹ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਕਿਸੇ ਵੀ ਵਿਵਾਦ ਨੂੰ ਕਾਨੂੰਨ ਦੀ ਉੱਚਿਤ ਪ੍ਰਕਿਰਿਆ ਰਾਹੀਂ ਹੱਲ ਕੀਤਾ ਜਾ ਸਕਦਾ ਹੈਇਹ ਸਾਡੀ ਨਿਆਂਪਾਲਿਕਾ ਦੀ ਸੁਤੰਤਰਤਾ, ਪਾਰਦਰਸ਼ਿਤਾ ਅਤੇ ਦੂਰਦਰਸ਼ਿਤਾ ਦੀ ਪੁਸ਼ਟੀ ਕਰਦਾ ਹੈ ।  ਇਹ ਸਪੱਸ਼ਟ ਰੂਪ ਨਾਲ ਦਰਸਾਉਂਦਾ ਹੈ ਕਿ ਕਾਨੂੰਨ  ਦੇ ਸਾਹਮਣੇ ਹਰ ਕੋਈ ਬਰਾਬਰ ਹੈ

ਇਸ ਫੈਸਲੇ ਨੇ ਦਹਾਕਿਆਂ ਤੋਂ ਚੱਲ ਰਹੇ ਵਿਵਾਦ ਨੂੰ ਇੱਕ ਅੰਜਾਮ ਤੱਕ ਪਹੁੰਚਾਇਆ ਹੈ ।  ਸੁਣਵਾਈ  ਦੌਰਾਨ ਹਰੇਕ ਪੱਖ ਨੂੰ ਕਈ ਮੁੱਦਿਆਂ ਤੇ ਆਪਣੀ ਗੱਲ ਰੱਖਣ ਲਈ ਉੱਚਿਤ ਸਮਾਂ ਅਤੇ ਮੌਕੇ ਦਿੱਤਾ ਗਿਆ ।  ਇਹ ਫ਼ੈਸਲਾ ਨਿਆਂਇਕ ਪ੍ਰਕਿਰਿਆਵਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਵੇਗਾ

ਅੱਜ ਦੇ ਫੈਸਲੇ ਦੌਰਾਨ 130 ਕਰੋੜ ਭਾਰਤੀਆਂ ਨੇ ਸ਼ਾਂਤੀ ਅਤੇ ਸਦਭਾਵ ਬਣਾਈ ਰੱਖਿਆ ਜੋ ਸ਼ਾਂਤੀਪੂਰਨ ਸਹਿਜ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ ।  ਏਕਤਾ ਅਤੇ ਇਕਜੁੱਟਤਾ ਦੀ ਇਹ ਭਾਵਨਾ  ਸਾਡੇ ਰਾਸ਼ਟਰ ਨੂੰ ਵਿਕਾਸ ਲਈ ਸ਼ਕਤੀ ਪ੍ਰਦਾਨ ਕਰੇ ।  ਹਰੇਕ ਭਾਰਤੀ ਸਸ਼ਕਤ ਬਣੇ ।

 

 

****

ਵੀਆਰਆਰਕੇ/ਕੇਪੀ
 



(Release ID: 1591219) Visitor Counter : 95


Read this release in: English