ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਦੀ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਜਗਨਾਥ ਨੂੰ ਫੋਨ ‘ਤੇ ਵਧਾਈ

Posted On: 09 NOV 2019 7:45PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਾਲ ਹੀ ’ਚ ਆਯੋਜਿਤ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਉਨ੍ਹਾਂ ਨੇ ਨਿੱਘੀ ਵਧਾਈ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਾਰੀਸ਼ਸ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਜਗਨਾਥ ਦੀ ਅਗਵਾਈ ਵਿੱਚ ਇੱਕ ਵਾਰ ਫਿਰ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ। ਇਹ ਮਾਰੀਸ਼ਸ ਦੀ ਸਰਕਾਰ ਦਾ ਉਨ੍ਹਾਂ ਦੀਆਂ ਵਿਕਾਸ ਕੇਂਦ੍ਰਿਤ ਨੀਤੀਆਂ ਨੂੰ ਆਪਣੇ ਸਮਰਥਨ ਦਾ ਪ੍ਰਮਾਣ ਹੈ। ਉਨ੍ਹਾਂ ਨੇ ਪਰਸਪਰ ਲਾਭ ਲਈ ਦੋਹਾਂ ਦੇਸ਼ਾਂ ਦਰਮਿਆਨ ਨੇੜਲਾ ਅਤੇ ਵਿਆਪਕ ਸਹਿਯੋਗ ਜਾਰੀ ਰੱਖਣ ਦੀ ਭਾਰਤ ਦੀ ਪ੍ਰਤੀਬੱਧਤਾ ਦੁਹਰਾਈ

ਪ੍ਰਧਾਨ ਮੰਤਰੀ ਜਗਨਨਾਥ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਅਤੇ ਭਾਰਤ ਦੇ ਨਾਲ ਇਸ ਵਿਸ਼ੇਸ਼ ਸਬੰਧ ਨੂੰ ਹੋਰ ਅੱਗੇ ਲਿਜਾਣਾ ਅਤੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੀ ਇੱਛਾ ਪ੍ਰਗਟ ਕੀਤੀ। ਉਨ੍ਹਾਂ ਨੇ ਹਾਲ ਹੀ ਅਪ੍ਰਵਾਸੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਰਾਜਪਾਲ ਦੀ ਮੌਜੂਦਗੀ ਲਈ ਵੀ ਭਾਰਤ ਸਰਕਾਰ ਦਾ ਧੰਨਵਾਦ ਕੀਤਾ।  

ਪ੍ਰਧਾਨ ਮੰਤਰੀ ਜਗਨਨਾਥ ਨੇ ਪ੍ਰਧਾਨ ਮੰਤਰੀ ਮੋਦੀ ਦੁਆਰਾ ਦਿੱਤਾ ਆਪਣੀ ਸੁਵਿਧਾ ਅਨੁਸਾਰ ਜਲਦੀ ਭਾਰਤ ਆਉਣ ਦਾ ਸੱਦਾ ਵੀ ਸਵੀਕਾਰ ਕੀਤਾ।

 

***

ਵੀਆਰਆਰਕੇ/ਕੇਪੀ
 



(Release ID: 1591404) Visitor Counter : 50


Read this release in: English