ਪ੍ਰਧਾਨ ਮੰਤਰੀ ਦਫਤਰ

11ਵੇਂ ਬ੍ਰਿਕਸ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਚੀਨ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਨਾਲ ਮੁਲਾਕਾਤ

Posted On: 14 NOV 2019 5:44AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11ਵੇਂ ਬ੍ਰਿਕਸ ਸਿਖਰ ਸੰਮੇਲਨ ਦੌਰਾਨ ਬ੍ਰਾਸੀਲੀਆ ਵਿੱਚ 13 ਨਵੰਬਰ, 2019 ਨੂੰ ਚੀਨ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ।

ਚੀਨ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਨੇ ਚੇਨਈ ਵਿੱਚ ਦੂਜੀ ਗ਼ੈਰ-ਰਸਮੀ ਬੈਠਕ ਵਿੱਚ ਉਨ੍ਹਾਂ ਦੀ ਮੇਜ਼ਬਾਨੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸ਼ਾ ਕੀਤੀ ਅਤੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੇ ਲੋਕਾਂ ਦੁਆਰਾ ਕੀਤੇ ਗਏ ਸੁਆਗਤ ਨੂੰ ਨਹੀਂ ਭੁਲਣਗੇ। ਉਨ੍ਹਾਂ ਨੇ 2020 ਵਿੱਚ ਚੀਨ ਵਿੱਚ ਤੀਜੇ ਗ਼ੈਰ-ਰਸਮੀ ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਦਿੱਤਾ। ਮੁਲਾਕਾਤ ਦੀ ਤਾਰੀਖ ਅਤੇ ਜਗ੍ਹਾ ਕੂਟਨੀਤਕ ਚੈਨਲਾਂ ਰਾਹੀਂ ਨਿਰਧਾਰਿਤ ਕੀਤੀ ਜਾਵੇਗੀ।

ਦੋਹਾਂ ਨੇ ਵਪਾਰ ਅਤੇ ਨਿਵੇਸ਼ ਨਾਲ ਸਬੰਧਿਤ ਮਾਮਲਿਆਂ ’ਤੇ ਸੰਵਾਦ ਬਣਾਈ ਰੱਖਣ ਦੇ ਮਹੱਤਵ ’ਤੇ ਸਹਿਮਤੀ ਪ੍ਰਗਟਾਈ। ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਪ੍ਰਧਾਨ ਮੰਤਰੀ ਮੋਦੀ ਦਾ ਸ਼ੰਘਾਈ ਵਿੱਚ ਚੀਨ ਦੀ ਨਿਰਯਾਤ-ਆਯਾਤ ਪ੍ਰਦਰਸ਼ਨੀ ਵਿੱਚ ਭਾਰਤ ਦੀ ਭਾਗੀਦਾਰੀ ਲਈ ਧੰਨਵਾਦ ਕੀਤਾ। ਦੋਹਾਂ ਨੇਤਾਵਾਂ ਨੇ ਵਪਾਰ ਅਤੇ ਅਰਥਵਿਵਸਥਾ ’ਤੇ ਨਵੇਂ ਉੱਚ ਪੱਧਰੀ ਤੰਤਰ ਨੂੰ ਜਲਦੀ ਵਿਕਸਿਤ ਕਰਨ ’ਤੇ ਸਹਿਮਤੀ ਪ੍ਰਗਟਾਈ।

ਦੋਹਾਂ ਨੇਤਾਵਾਂ ਨੇ ਅਗਲੇ ਸਾਲ ਦੋਹਾਂ ਦੇਸ਼ਾਂ ਦਰਮਿਆਨ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾਉਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਦੋਹਾਂ ਨੇਤਾਵਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦਰਮਿਆਨ ਸਬੰਧ ਹੋਰ ਗੂੜ੍ਹੇ ਹੋਣਗੇ ।

ਨੇਤਾਵਾਂ ਨੇ ਕਿਹਾ ਕਿ ਸੀਮਾ ਸਬੰਧੀ ਮਾਮਲਿਆਂ ’ਤੇ ਵਿਸ਼ੇਸ਼ ਪ੍ਰਤੀਨਿਧੀਆਂ ਦੀ ਇੱਕ ਹੋਰ ਬੈਠਕ ਹੋਵੇਗੀਦੋਹਾਂ ਨੇ ਸੀਮਾ ਖੇਤਰਾਂ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਦੇ ਮਹੱਤਵ ’ਤੇ ਜ਼ੋਰ ਦਿੱਤਾ

ਨੇਤਾਵਾਂ ਨੇ ਡਬਲਿਊਟੀਓ, ਬ੍ਰਿਕਸ ਅਤੇ ਆਰਸੀਈਪੀ ਜਿਹੇ ਬਹੁਪੱਖੀ ਮੁੱਦਿਆਂ ’ਤੇ ਵੀ ਵਿਚਾਰ ਸਾਂਝੇ ਕੀਤੇ।

*******

ਵੀਆਰਆਰਕੇ/ਏਕੇ



(Release ID: 1591606) Visitor Counter : 68


Read this release in: English