ਮੰਤਰੀ ਮੰਡਲ

ਮੰਤਰੀ ਮੰਡਲ ਨੇ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਰਣਨੀਤਕ ਸਾਂਝੇਦਾਰੀ ਪਰਿਸ਼ਦ ਦੀ ਸਥਾਪਨਾ ਬਾਰੇ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦਿੱਤੀ

Posted On: 27 NOV 2019 11:30AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਅੱਜ ਭਾਰਤ ਅਤੇ ਸਾਊਦੀ ਅਰਬ ਦਰਮਿਆਨ ਰਣਨੀਤਕ ਸਾਂਝੇਦਾਰੀ ਪਰਿਸ਼ਦ ਦੀ ਸਥਾਪਨਾ ਲਈ 29 ਅਕਤੂਬਰ, 2019 ਨੂੰ ਪ੍ਰਧਾਨ ਮੰਤਰੀ ਵੱਲੋਂ ਹਸਤਾਖਰ ਕੀਤੇ ਸਮਝੌਤੇ ਨੂੰ ਕਾਰਜ ਉਪਰੰਤ ਪ੍ਰਵਾਨਗੀ ਦੇ ਦਿੱਤੀ।

ਇਸ ਸਮਝੌਤੇ ਨਾਲ ਦੋਹਾਂ ਦੇਸ਼ਾਂ ਦੀ ਉੱਚ ਪੱਧਰੀ ਲੀਡਰਸ਼ਿਪ ਇਸ ਰਣਨੀਤਕ ਭਾਈਵਾਲੀ ਤਹਿਤ ਚਲ ਰਹੇ ਉਪਰਾਲਿਆਂ/ਪ੍ਰੋਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਨਿਯਮਿਤ ਤੌਰ ਤੇ ਮਿਲਣ ਦੇ ਸਮਰੱਥ ਹੋਵੇਗੀ। ਇਸ ਨਾਲ ਰਣਨੀਤਕ ਜੁੜਾਅ ਬਣਾਉਣ ਲਈ ਨਵੇਂ ਖੇਤਰਾਂ ਦੀ ਪਹਿਚਾਣ ਕਰਨ ਵਿੱਚ ਮਦਦ ਮਿਲੇਗੀ ਅਤੇ ਇਹ ਪ੍ਰਾਪਤ ਕੀਤੇ ਜਾਣ ਵਾਲੇ ਟੀਚਿਆਂ ਅਤੇ ਲਾਭਾਂ ਨੂੰ ਵੀ ਪਰਿਭਾਸ਼ਿਤ ਕਰੇਗਾ।

ਲਾਭ:

ਇਸ ਪ੍ਰਸਤਾਵ ਦਾ ਉਦੇਸ਼ ਲਿੰਗ, ਵਰਗ ਜਾਂ ਆਮਦਨ ਦੀ ਪਰਵਾਹ ਕੀਤੇ ਬਿਨਾ ਸਾਊਦੀ ਅਰਬ ਨਾਲ ਬਿਹਤਰ ਆਰਥਿਕ ਅਤੇ ਵਪਾਰਕ ਸਬੰਧਾਂ ਦੁਆਰਾ ਨਾਗਰਿਕਾਂ ਨੂੰ ਲਾਭ ਪਹੁੰਚਾਉਣਾ ਹੈ।

ਸਾਊਦੀ ਅਰਬ ਨਾਲ ਕੀਤਾ ਗਿਆ ਇਹ ਸਮਝੌਤਾ ਰੱਖਿਆ, ਸੁਰੱਖਿਆ, ਆਤੰਕਵਾਦ ਦਾ ਮੁਕਾਬਲਾ ਕਰਨ, ਊਰਜਾ ਸੁਰੱਖਿਆ ਅਤੇ ਅਖੁੱਟ ਊਰਜਾ ਵਰਗੇ ਰਣਨੀਤਕ ਖੇਤਰਾਂ ਵਿੱਚ ਹਿੱਸੇਦਾਰੀ ਦੇ ਨਵੇਂ ਰਾਹ ਖੋਲ੍ਹੇਗਾ।

*****

ਵੀਆਰਆਰਕੇ/ਐੱਸਸੀ/ਐੱਸਐੱਚ


(Release ID: 1594151) Visitor Counter : 93


Read this release in: English