ਪ੍ਰਧਾਨ ਮੰਤਰੀ ਦਫਤਰ

ਯੂਰਪੀ ਕਮਿਸ਼ਨ ਦੀ ਪ੍ਰਧਾਨ ਮਹਾਮਹਿਮ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਯੇਨ ਨਾਲ ਪ੍ਰਧਾਨ ਮੰਤਰੀ ਦੀ ਟੈਲੀਫੋਨ ‘ਤੇ ਗੱਲਬਾਤ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਰਪੀ ਕਮਿਸ਼ਨ ਦੀ ਪ੍ਰਧਾਨ ਮਹਾਮਹਿਮ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਯੇਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

Posted On: 02 DEC 2019 10:35PM by PIB Chandigarh

ਪ੍ਰਧਾਨ ਮੰਤਰੀ ਨੇ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਯੇਨ ਨੂੰ ਯੂਰਪੀ ਕਮਿਸ਼ਨ ਦੇ ਪ੍ਰਧਾਨ ਦਾ ਪਦ ਸੰਭਾਲਣ ‘ਤੇ ਵਧਾਈ ਦਿੱਤੀ ਅਤੇ ਇਸ ਗੱਲ ‘ਤੇ ਪ੍ਰਸੰਨਤਾ ਪ੍ਰਗਟਾਈ ਕਿ ਉਹ ਉਨ੍ਹਾਂ ਦੇ ਕਾਰਜਕਾਲ ਦੇ ਸ਼ੁਰੂਆਤ ਵਿੱਚ ਹੀ ਉਨ੍ਹਾਂ ਨਾਲ ਸੰਪਰਕ ਬਣਾ ਸਕੇਪ੍ਰਧਾਨ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਿੱਚ ਉਨ੍ਹਾਂ ਦੀ ਲੀਡਰਸ਼ਿਪ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਉਹ ਇਸ ਦੀ ਪਹਿਲੀ ਮਹਿਲਾ ਪ੍ਰਧਾਨ ਹੈ।

ਪ੍ਰਧਾਨ ਮੰਤਰੀ ਨੇ ਇਸ ਵੱਲ ਧਿਆਨ ਦਿਵਾਇਆ ਕਿ ਭਾਰਤ ਅਤੇ ਯੂਰਪੀ ਸੰਘ ਦੀ ਸਾਂਝੇਦਾਰੀ ਲੋਕਤੰਤਰ, ਕਾਨੂੰਨ ਦੇ ਸਨਮਾਨ, ਬਹੁਪੱਖਵਾਦ, ਨਿਯਮ – ਅਧਾਰਿਤ ਵਪਾਰ ਅਤੇ ਨਿਯਮ – ਅਧਾਰਿਤ ਅੰਤਰਰਾਸ਼ਟਰੀ ਵਿਵਸਥਾ ਲਈ ਸਨਮਾਨ ਜਿਹੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਅਧਾਰਿਤ ਹੈ। ਪ੍ਰਧਾਨ ਮੰਤਰੀ ਨੇ ਜਲਵਾਯੂ ਪਰਿਵਰਤਨ , ਸੰਪਰਕ, ਅਖੁੱਟ ਊਰਜਾ, ਸਮੁੰਦਰੀ ਸੁਰੱਖਿਆ, ਕੱਟੜਤਾ ਅਤੇ ਆਤੰਕਵਾਦ ਦੇ ਹੱਲ ਜਿਹੇ ਮੁੱਦਿਆਂ ਦੀ ਆਪਣੇ ਪਹਿਲ ਦੇ ਖੇਤਰਾਂ ਦੇ ਤੌਰ ‘ਤੇ ਪਹਿਚਾਣ ਕਰਨ ਲਈ ਵੀ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਪ੍ਰਧਾਨ ਮੰਤਰੀ ਨੇ ਭਾਰਤ – ਯੂਰਪੀ ਸੰਘ ਦੀ ਸਾਂਝੇਦਾਰੀ ਨੂੰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਤੀਬਰ ਇੱਛਾ ਪ੍ਰਗਟਾਈ।

ਮਹਾਮਹਿਮ ਸੁਸ਼੍ਰੀ ਉਰਸੁਲਾ ਵਾਨ ਡੇਰ ਲੇਯੇਨ ਨੇ ਪ੍ਰਧਾਨ ਮੰਤਰੀ ਨੂੰ ਅਗਲੇ ਭਾਰਤ – ਯੂਰਪੀ ਸੰਘ ਸਿਖਰ ਸੰਮੇਲਨ ਲਈ ਬਰੂਸੇਲਸ ਆਉਣ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਇਸ ਸੱਦੇ ਨੂੰ ਖੁਸ਼ੀ ਨਾਲ ਸਵੀਕਾਰ ਕੀਤਾ

*****

ਵੀਆਰਆਰਕੇ/ਐੱਸਐੱਚ
 



(Release ID: 1594802) Visitor Counter : 62


Read this release in: English