ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ ਨੂੰ ਸੰਬੋਧਨ ਕੀਤਾ

Posted On: 06 DEC 2019 12:13PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 17ਵੇਂ ਹਿੰਦੁਸਤਾਨ ਟਾਈਮਸ ਲੀਡਰਸ਼ਿਪ ਸਮਿਟ ਵਿੱਚ ਉਦਘਾਟਨੀ ਭਾਸ਼ਣ ਦਿੱਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ, ਕਿਸੇ ਵੀ ਦੇਸ਼ ਦੇ ਵਿਕਾਸ ਲਈ ਸੰਵਾਦ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਵਾਦ ਬਿਹਤਰ ਭਵਿੱਖ ਦੀ ਨੀਂਹ ਰੱਖਦੇ ਹਨਪ੍ਰਧਾਨ ਮੰਤਰੀ ਨੇ ਜਤਾਇਆ ਕਿ ਸਰਕਾਰ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸਮੰਤਰ ਦੇ ਨਾਲ ਵਰਤਮਾਨ ਚੁਣੌਤੀਆਂ ਅਤੇ ਸਮੱਸਿਆਵਾਂ 'ਤੇ ਕੰਮ ਕਰ ਰਹੀ ਹੈ।

 

Description: https://static.pib.gov.in/WriteReadData/userfiles/image/LKM_7616BNLA.JPG

 

ਸਰਕਾਰ ਦੁਆਰਾ ਲਏ ਗਏ ਕਈ ਫ਼ੈਸਲਿਆਂ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਧਾਰਾ 370 ਦੇ ਅੰਤ ਨੇ ਜੰਮੂ ਤੇ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਉਮੀਦ ਦੀ ਇੱਕ ਨਵੀਂ ਕਿਰਨ ਦਿੱਤੀ ਹੈ। ਮੁਸਲਿਮ ਮਹਿਲਾਵਾਂ ਹੁਣ ਤੀਹਰੇ ਤਲਾਕ ਦੀ ਪਰੰਪਰਾ ਤੋਂ ਮੁਕਤ ਹਨ, ਅਣਅਧਿਕਾਰਿਤ ਕਾਲੋਨੀਆਂ 'ਤੇ ਫ਼ੈਸਲੇ ਨਾਲ 40 ਲੱਖ ਲੋਕਾਂ ਨੂੰ ਲਾਭ ਮਿਲਿਆ ਹੈ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਬਿਹਤਰ ਕੱਲ੍ਹ ਲਈ, ਇੱਕ ਨਵੇਂ ਭਾਰਤ ਲਈ ਅਜਿਹੇ ਕਈ ਫ਼ੈਸਲੇ ਲਏ ਗਏ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਹੁਣ ਉਨ੍ਹਾਂ ਜ਼ਿਲ੍ਹਿਆਂ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜੋ ਸਿਹਤ, ਸਵੱਛਤਾ ਅਤੇ ਬੁਨਿਆਦੀ ਢਾਂਚੇ ਦੇ ਕਈ ਸੰਕੇਤਕਾਂ ਵਿੱਚ ਪਿੱਛੇ ਰਹਿ ਗਏ ਸਨ। ਉਨ੍ਹਾਂ ਨੇ ਕਿਹਾ ਕਿ 112 ਜ਼ਿਲ੍ਹਿਆਂ ਨੂੰ ਵਿਕਾਸ ਅਤੇ ਸ਼ਾਸਨ ਦੇ ਹਰੇਕ ਪੈਰਾਮੀਟਰ ਦੇ ਅਧਾਰ 'ਤੇ, ਖਾਹਿਸ਼ੀ ਜ਼ਿਲ੍ਹਿਆਂ ਦੇ ਰੂਪ ਵਿੱਚ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਪੋਸ਼ਣ, ਬੈਂਕਿੰਗ ਸੁਵਿਧਾਵਾਂ, ਬੀਮਾ, ਬਿਜਲੀ ਅਤੇ ਹੋਰ ਸੁਵਿਧਾਵਾਂ ਲਈ ਵੱਖ-ਵੱਖ ਪੈਰਾਮੀਟਰਾਂ 'ਤੇ ਰੀਅਲ ਟਾਈਮ ਮੌਨੀਟਰਿੰਗ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ 112 ਜ਼ਿਲ੍ਹਿਆਂ ਦਾ ਬਿਹਤਰ ਭਵਿੱਖ ਦੇਸ਼ ਲਈ ਬਿਹਤਰ ਕੱਲ੍ਹ ਸੁਨਿਸ਼ਚਿਤ ਕਰੇਗਾ।

ਜਲ ਜੀਵਨ ਮਿਸ਼ਨ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ 15 ਕਰੋੜ ਘਰਾਂ ਨੂੰ ਪਾਈਪਾਂ ਰਾਹੀਂ ਵਾਟਰ ਸਪਲਾਈ ਦੇਣ ਲਈ ਜੋੜ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਭਾਰਤ ਨੂੰ 5 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਲਈ ਪ੍ਰਤੀਬੱਧ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਇੱਕ ਸਮਰੱਥ, ਮਦਦਗਾਰ ਅਤੇ ਪ੍ਰੋਤਸਾਹਕ ਦੇ ਰੂਪ ਵਿੱਚ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਤਿਹਾਸਿਕ ਬੈਂਕ ਮਰਜਰ (ਰਲੇਵਾਂ), ਕਿਰਤ ਕਾਨੂੰਨਾਂ ਦੇ ਕੋਡ ਤਿਆਰ ਕਰਨਾ, ਬੈਂਕਾਂ ਦੇ ਪੁਨਰਪੂੰਜੀਕਰਨ, ਕਾਰਪੋਰੇਟ ਟੈਕਸਾਂ ਵਿੱਚ ਕਮੀ ਜਿਹੇ ਕਈ ਆਰਥਿਕ ਸੁਧਾਰਾਂ ਦੇ  ਕਦਮ ਚੁੱਕੇ ਗਏ ਹਨ ਉਨ੍ਹਾਂ ਨੇ ਕਿਹਾ ਕਿ ਈਜ਼ ਆਵ੍ ਡੂਇੰਗ ਬਿਜ਼ਨਸ ਰੈਂਕਿੰਗ ਵਿੱਚ ਭਾਰਤ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਭਾਰਤ ਦੀ ਰੈਕਿੰਗ ਵਿੱਚ 79 ਰੈਂਕਾਂ ਦਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਰੁਕੇ ਹੋਏ ਆਵਾਸੀ ਪ੍ਰੋਜੈਕਟਾਂ ਦੇ ਵਿੱਤ ਪੋਸ਼ਣ ਲਈ 25 ਹਜ਼ਾਰ ਕਰੋੜ ਦੇ ਫੰਡ ਦੀ ਸਿਰਜਣਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ 100 ਲੱਖ ਕਰੋੜ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸ਼ੁਰੂਆਤ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਭਾਰਤ ਦਾ ਯਾਤਰਾ ਅਤੇ ਸੈਰ-ਸਪਾਟਾ ਕੰਪੀਟੀਟਿਵਨੈੱਸ ਇੰਡੈਕਸ ਵਿੱਚ 34ਵਾਂ ਸਥਾਨ ਹੈ। ਉਨ੍ਹਾਂ ਦੱਸਿਆ ਕਿ ਸੈਰ-ਸਪਾਟਾ ਗਤੀਵਿਧੀਆਂ ਦੇ ਵਧਣ ਨਾਲ ਖਾਸ ਤੌਰ 'ਤੇ ਗ਼ਰੀਬਾਂ ਲਈ ਰੋਜ਼ਗਾਰ ਦੇ ਮੌਕਿਆਂ ਦੀ ਸਿਰਜਣਾ ਹੋਵੇਗੀਉਨ੍ਹਾਂ ਨੇ ਮਾਨਵ ਸੰਸਾਧਨ ਵਿੱਚ ਸੁਧਾਰ ਕਰਨ ਲਈ ਕੀਤੇ ਜਾ ਰਹੇ ਕਈ ਉਪਰਾਲਿਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਨਤੀਜਾ ਅਧਾਰਿਤ, ਨਤੀਜਾ ਮੁਖੀ ਪਹੁੰਚ ਨਾਲ ਕੰਮ ਕਰ ਰਹੀ ਹੈ ਅਤੇ ਕੰਮ ਦੀ ਸਮਾਂਬੱਧ ਵੰਡ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਰੂਪਰੇਖਾ (ਰੋਡਮੈਪ) "ਸਹੀ ਇਰਾਦਾ, ਬਿਹਤਰੀਨ ਟੈਕਨੋਲੋਜੀ ਅਤੇ 130 ਕਰੋੜ ਭਾਰਤੀਆਂ ਦੇ ਬਿਹਤਰ ਭਵਿੱਖ ਲਈ ਪ੍ਰਭਾਵਸ਼ਾਲੀ ਲਾਗੂਕਰਨ" ਹੈ

 

******

ਵੀਆਰਆਰਕੇ/ਕੇਪੀ
 



(Release ID: 1595722) Visitor Counter : 60


Read this release in: English