ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੁਲਿਸ ਡਾਇਰੈਕਟਰ / ਇੰਸਪੈਕਟਰ ਜਨਰਲਾਂ ਦੀ 54ਵੀਂ ਕਾਨਫਰੰਸ ਨੂੰ ਸੰਬੋਧਨ ਕੀਤਾ

Posted On: 08 DEC 2019 6:40PM by PIB Chandigarh

ਪ੍ਰਧਾਨ ਮੰਤਰੀ ਨੇ 7/8 ਦਸੰਬਰ, 2019 ਨੂੰ ਪੁਣੇ ਵਿੱਚ ਪੁਲਿਸ ਡਾਇਰੈਕਟਰ/ਇੰਸਪੈਕਟਰ ਜਨਰਲਾਂ ਦੀ 54ਵੀਂ ਕਾਨਫਰੰਸ ਵਿੱਚ ਹਿੱਸਾ ਲਿਆ। ਪਿਛਲੇ ਦੋ ਦਿਨ, ਵਿਚਾਰ ਚਰਚਾਵਾਂ ਦੀ ਅਗਵਾਈ ਕਰਨ ਤੇ ਕੀਮਤੀ ਸੁਝਾਅ ਦੇਣ ਤੋਂ ਇਲਾਵਾ, ਉਨ੍ਹਾਂ ਨੇ ਅੱਜ ਸ਼ਾਮ ਕਾਨਫਰੰਸ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲਾਂ ਨਾਲ ਸਨਮਾਨਿਤ ਵੀ ਕੀਤਾ

ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਨਾਲ, ਵਿਚਾਰਾਂ ਅਤੇ ਅਨੁਭਵਾਂ ਦੇ ਸਾਰਥਕ ਅਦਾਨ-ਪ੍ਰਦਾਨ ਨੂੰ ਪ੍ਰੋਤਸਾਹਿਤ ਕਰਨ ਲਈ, 2015 ਤੋਂ ਇਹ ਕਾਨਫਰੰਸ ਤਿੰਨ ਦਿਨ ਲਈ ਆਯੋਜਿਤ ਕੀਤੀ ਜਾ ਰਹੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਇਹ ਆਯੋਜਨ ਇੱਕ ਦਿਨ ਦਾ ਹੋਇਆ ਕਰਦਾ ਸੀ । ਇਸ ਦੇ ਇਲਾਵਾ ਇਹ ਕਾਨਫਰੰਸ ਹੁਣ ਦਿੱਲੀ ਤੋਂ ਬਾਹਰ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਆਯੋਜਿਤ ਕੀਤੀ ਜਾਂਦੀ ਹੈ। ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਮੌਜੂਦਗੀ ਦੇ ਸੰਦਰਭ ਵਿੱਚ ਕਾਨਫਰੰਸ ਦੇ ਫਾਰਮੈਟ ਵਿੱਚ ਵੀ ਮਹੱਤਵਪੂਰਨ ਪਰਿਵਰਤਨ ਹੋਏ ਹਨ । ਕਾਨਫਰੰਸ ਦੀ ਤਿਆਰੀ ਵਿੱਚ ਪੁਲਿਸ ਡਾਇਰੈਕਟਰ ਜਨਰਲਾਂ ਦੀਆਂ ਕਮੇਟੀਆਂ ਗਠਿ‍ਤ ਕੀਤੀਆਂ ਗਈਆਂ ਹਨ ਜੋ ਕਾਨਫਰੰਸ ਵਿੱਚ ਦਿੱਤੀਆਂ ਜਾਣ ਵਾਲੀਆਂ ਪੇਸ਼ਕਾਰੀਆਂ ਦੀ ਰੂਪਰੇਖਾ ਤਿਆਰ ਕਰਦੀਆਂ ਹਨ । ਇਨ੍ਹਾਂ ਪੇਸ਼ਕਾਰੀਆਂ ਦਾ ਵਿਸ਼ਾ ਸਮਕਾਲੀਨ ਸੁਰੱਖਿਆ ਖਤਰਿਆਂ ’ਤੇ ਕੇਂਦਰਿਤ ਹੁੰਦਾ ਹੈ ।

ਸੰਮੇਲਨ ਦੌਰਾਨ ਨੀਤੀਗਤ ਮੁੱਦਿਆਂ ’ਤੇ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਚਰਚਾ ਕਰਨ ਲਈ ਮੱਧ ਸੈਸ਼ਨ ਵੀ ਆਯੋਜਿਤ ਕੀਤੇ ਜਾਂਦੇ ਹਨ । ਇਸ ਸਾਲ, ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੇ ਪ੍ਰਮੁੱਖ ਪਹਿਲੂਆਂ ਜਿਵੇਂ ਕਿ ਆਤੰਕਵਾਦ, ਨਕਸਲਵਾਦ, ਤਟੀ ਸੁਰੱਖਿਆ, ਸਾਈਬਰ ਖਤਰਿਆਂ ਅਤੇ ਕੱਟਰਪੰਥੀ ਅਤੇ ਨਸ਼ੀਲੇ ਪਦਾਰਥਾਂ ਦੇ ਆਤੰਕ ਆਦਿ ਮੁੱਦਿਆਂ ’ਤੇ ਗਹਿਰਾ ਵਿਚਾਰ-ਵਿਮਰਸ਼ ਕੀਤਾ ਗਿਆ । ਇਸ ਦੇ ਲਈ ਗਿਆਰਾਂ ਕੋਰ ਸਮੂਹ ਬਣਾਏ ਗਏ ਸਨ । ਨੀਤੀ ਨਿਯੋਜਨ ਅਤੇ ਉਨ੍ਹਾਂ ਦੇ ਲਾਗੂਕਰਨ ਲਈ ਚੰਗੇ ਸੁਝਾਅ ਆਉਣ ਲਈ ਉਨ੍ਹਾਂ ਨੇ ਸੰ‍ਮੇਲਨ ਦੀ ਸ਼ਲਾਘਾ ਕਰਦੇ ਹੋਏ ਸੁਨਿਸ਼ਚਿਤ ਐਕਸ਼ਨ ਪੁਆਇੰਟਾਂ ਤੋਂ ਠੋਸ ਨਤੀਜੇ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਪ੍ਰਯਤਨਾਂ ’ਤੇ ਜ਼ੋਰ ਦਿੱਤਾ ।

ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਬਲਾਂ ਵੱਲੋਂ ਕੀਤੇ ਗਏ ਜਾਗਰੂਕ ਪ੍ਰਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਯੋਗਦਾਨ ਨੂੰ ਨਹੀਂ ਭੁੱਲਣਾ ਚਾਹੀਦਾ ਹੈ ਜੋ ਉਨ੍ਹਾਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੇ ਰਹੇਉਨ੍ਹਾਂ ਨੇ ਕਿਹਾ ਕਿ ਪੁਲਿਸ ਬਲਾਂ ਨੂੰ ਮਹਿਲਾਵਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਵਿੱਚ ਵਿਸ਼ਵਾਸ ਬਹਾਲੀ ਲਈ ਆਪਣਾ ਅਕਸ ਸੁਧਾਰਨ ਦਾ ਪ੍ਰਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਖ਼ੁਦ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰ ਸਕਣ ਇਸ ਦੇ ਲਈ ਪੁਲਿਸ ਨੂੰ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨੇ ਪੁਲਿਸ ਵਿਭਾਗਾਂ ਦੇ ਮੁਖੀਆਂ ਨੂੰ ਤਾਕੀਦ ਕੀਤੀ ਕਿ ਉਹ ਕਾਨਫਰੰਸ ਦੇ ਨਤੀਜਿਆਂ ਨੂੰ ਰਾਜ ਤੋਂ ਲੈ ਕੇ ਜ਼ਿਲ੍ਹਾ ਪੱਧਰ ਦੇ ਪੁਲਿਸ ਥਾਣਿਆਂ ਤੱਕ ਪਹੁੰਚਾਉਣਵਿਭਿੰਨ ਰਾਜ ਪੁਲਿਸ ਬਲਾਂ ਵੱਲੋਂ ਦਿੱਤੀਆਂ ਗਈਆਂ ਪੇਸ਼ਕਾਰੀਆਂ ਨੂੰ ਸੁਣਨ ਦੇ ਬਾਅਦ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੁਝਾਵਾਂ ਦੀ ਇੱਕ ਵਿਆਪਕ ਸੂਚੀ ਬਣਾਈ ਜਾਣੀ ਚਾਹੀਦੀ ਹੈ ਜਿਸ ਨੂੰ ਬਿਹਤਰੀਨ ਪਿਰਤਾਂ ਵਜੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਅਪਣਾਇਆ ਜਾ ਸਕੇ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਟੈਕਨੋਲੋਜੀ ਇੱਕ ਅਜਿਹਾ ਪ੍ਰਭਾਵਸ਼ਾਲੀ ਹਥਿਆਰ ਪ੍ਰਦਾਨ ਕਰਦੀ ਹੈ ਜੋ ਆਮ ਵਿਅਕਤੀ ਵੱਲੋਂ ਪ੍ਰਾਪਤ ਜਾਣਕਾਰੀ  ਦੇ ਅਧਾਰ ’ਤੇ ਪੁਲਿਸ ਦੀ ਪ੍ਰੋਐਟਿਵ ਪੁਲਿਸਿੰਗ ਸੁਨਿਸ਼ਚਿਤ ਕਰ ਸਕਦੀ ਹੈ ।

ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਰਾਜਾਂ ਦੇ ਵਿਕਾਸ ’ਤੇ ਆਪਣੀ ਵਿਸ਼ੇਸ ਰੁਚੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਐਕਟ ਈਸਟ ਪਾਲਿਸੀ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਇਨ੍ਹਾਂ ਰਾਜਾਂ ਦੇ ਪੁਲਿਸ ਡਾਇਰੈਕਟਰ ਜਨਰਲਾਂ ਅਤੇ ਪੁਲਿਸ ਇੰਸਪੈਕਟਰ ਜਨਰਲਾਂ ਨੂੰ ਵਿਕਾਸ ਨਾਲ ਜੁੜੇ ਅਹਿਮ ਪ੍ਰੋਗਰਾਮਾਂ ਲਈ ਅਨੁਕੂਲ ਵਾਤਾਵਰਣ ਸੁਨਿਸ਼ਚਿਤ ਕਰਨ ਲਈ ਹੋਰ ਪ੍ਰਯਤਨ ਕਰਨ ਦੀ ਤਾਕੀਦ ਕੀਤੀ

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੇ ਅੰਤ ਵਿੱਚ ਪੁਲਿਸ ਬਲਾਂ ਦੇ ਸਾਹਮਣੇ ਕਰਤੱਵ ਨਿਭਾਉਣ ਦੇ ਦੌਰਾਨ ਆਉਣ ਵਾਲੀਆਂ ਕਠਿਨਾਈਆਂ ਦਾ ਵਿਸ਼ੇਸ਼ ਰੂਪ ਵਿੱਚ ਜ਼ਿਕਰ ਕੀਤਾ । ਹਾਲਾਂਕਿ ਉਨ੍ਹਾਂ ਨੇ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਜਦੋਂ ਕਦੇ ਉਨ੍ਹਾਂ ਦੇ ਸਾਹਮਣੇ ਅਜਿਹੀ ਸਥਿਤੀ ਆਏ ਅਤੇ ਉਹ ਦੁਵਿਧਾ ਵਿੱਚ ਪੈ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਆਦਰਸ਼ਾਂ ਅਤੇ ਭਾਵਨਾਵਾਂ ਨੂੰ ਯਾਦ ਕਰਨਾ ਚਾਹੀਦਾ ਹੈ ਜਿਨ੍ਹਾਂ ਨੂੰ ਲੈ ਕੇ ਉਹ ਸਿਵਲ ਸਰਵਿਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ । ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਗ਼ਰੀਬ ਤਬਕਿਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਸ਼ਟਰ ਹਿਤ ਵਿੱਚ ਕੰਮ ਕਰਦੇ ਰਹਿਣ ਲਈ ਕਿਹਾ

******

ਵੀਆਰਆਰਕੇ/ਐੱਸਐੱਚ
 



(Release ID: 1595736) Visitor Counter : 70


Read this release in: English