ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਪਰਮ ਸ੍ਰੇਸ਼ਟ ਸ਼੍ਰੀ ਸਕੌਟ ਮੌਰੀਸਨ ਦਰਮਿਆਨ ਟੈਲੀਫੋਨ 'ਤੇ ਗੱਲਬਾਤ

Posted On: 03 JAN 2020 7:40PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਪਰਮ ਸ੍ਰੇਸ਼ਟ ਸ਼੍ਰੀ ਸਕੌਟ ਮੌਰੀਸਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ ਵਿੱਚ ਲੰਬੇ ਸਮੇਂ ਤੱਕ ਝਾੜੀਆਂ ਨੂੰ ਗੰਭੀਰ ਅੱਗ ਲੱਗੀ ਰਹਿਣ ਕਰਕੇ ਹੋਏ ਜਾਨ ਅਤੇ ਮਾਲ ਦੇ ਨੁਕਸਾਨ 'ਤੇ ਆਪਣੇ ਵੱਲੋਂ ਅਤੇ ਸਾਰੇ ਭਾਰਤੀਆਂ ਵੱਲੋਂ ਹਾਰਦਿਕ ਸੰਵੇਦਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਨੇ ਆਸਟ੍ਰੇਲੀਆ ਅਤੇ ਉੱਥੋਂ ਦੇ ਲੋਕਾਂ ਨੂੰ ਭਾਰਤ ਦੇ ਪੂਰੇ ਸਮਰਥਨ ਦੀ ਪੇਸ਼ਕਸ਼ ਵੀ ਕੀਤੀ ਜੋ ਕਿ ਇਸ ਲਾਮਿਸਾਲ ਕੁਦਰਤੀ ਆਫ਼ਤ ਦਾ ਬਹਾਦਰੀ ਨਾਲ ਸਾਹਮਣਾ ਕਰ ਰਹੇ ਹਨ।

ਹਾਲ ਹੀ ਦੇ ਸਾਲਾਂ ਵਿੱਚ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਸਟ੍ਰੇਲੀਆ ਦੇ ਨਾਲ ਆਪਣੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ। ਇਸ ਮਕਸਦ ਲਈ ਉਨ੍ਹਾਂ ਨੇ ਜਲਦੀ ਹੀ ਆਪਸੀ ਸੁਵਿਧਾ ਅਨੁਸਾਰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੇ ਸਰਕਾਰੀ ਦੌਰੇ 'ਤੇ ਉਨ੍ਹਾਂ ਦਾ ਸੁਆਗਤ ਕਰਨ ਦੀ ਉਤਸੁਕਤਾ ਪ੍ਰਗਟ ਕੀਤੀ।

ਪ੍ਰਧਾਨ ਮੰਤਰੀ ਨੇ ਬਾਕੀ ਰਹਿੰਦੇ ਸਾਲ 2020 ਲਈ ਪ੍ਰਧਾਨ ਮੰਤਰੀ ਮੌਰੀਸਨ ਅਤੇ ਆਸਟ੍ਰੇਲੀਆ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

******

ਵੀਆਰਆਰਕੇ/ਏਕੇਪੀ/ਐੱਸਕੇਐੱਸ



(Release ID: 1598597) Visitor Counter : 65


Read this release in: English