ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਰਾਸ਼ਟਰਪਤੀ , ਡੋਨਾਲਡ ਟਰੰਪ ਨਾਲ ਗੱਲ ਕੀਤੀ

Posted On: 07 JAN 2020 7:37PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਅਮਰੀਕਾ ਦੇ ਰਾਸ਼ਟਰਪਤੀ ਪਰਮ ਸ੍ਰੇਸ਼ਟ ਸ਼੍ਰੀ ਡੋਨਾਲਡ ਟਰੰਪ ਨਾਲ ਗੱਲ ਕੀਤੀ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਟਰੰਪ, ਉਨ੍ਹਾਂ ਦੇ ਪਰਿਵਾਰ ਅਤੇ ਅਮਰੀਕਾ ਦੇ ਲੋਕਾਂ ਨੂੰ ਨਵੇਂ ਸਾਲ ਵਿੱਚ ਚੰਗੀ ਸਿਹਤ,  ਖੁਸ਼ਹਾਲੀ ਅਤੇ ਸਫਲਤਾ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵਾਸ, ਆਪਸੀ ਸਨਮਾਨ ਅਤੇ ਸਮਝ ਉੱਤੇ ਬਣੇ ਹੋਏ ਭਾਰਤ-ਅਮਰੀਕਾ ਸਬੰਧ ਹੋਰ ਮਜ਼ਬੂਤ ਹੋਏ ਹਨ। ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਵਿੱਚ ਦੋਹਾਂ ਦੇਸ਼ਾਂ ਵਿਚਕਾਰ ਰਣਨੀਤਕ ਸਾਂਝੇਦਾਰੀ ਨੂੰ ਗਹਿਰਾ ਕਰਨ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਨੂੰ  ਉਜਾਗਰ ਕੀਤਾ ਅਤੇ  ਆਪਸੀ ਹਿਤ ਦੇ ਸਾਰੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਰਾਸ਼ਟਰਪਤੀ ਟਰੰਪ ਨਾਲ ਮਿਲਕੇ ਕੰਮ ਕਰਨ ਦੀ ਆਪਣੀ ਇੱਛਾ ਪ੍ਰਗਟਾਈ।

ਰਾਸ਼ਟਰਪਤੀ ਟਰੰਪ ਨੇ ਨਵੇਂ ਸਾਲ ਵਿੱਚ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਪ੍ਰਗਤੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪਿਛਲੇ ਪੰਜ ਸਾਲਾ ਵਿੱਚ ਸਬੰਧਾਂ ਵਿੱਚ ਉਪਲਬੱਧੀਆਂ ਤੇ ਤਸੱਲੀ ਪ੍ਰਗਟਾਈ ਅਤੇ ਦੁਵੱਲੇ ਸਹਿਯੋਗ ਨੂੰ ਹੋਰ ਗਹਿਰਾ ਕਰਨ ਲਈ ਆਪਣੀ ਤਤਪਰਤਾ ਦੀ ਦੁਬਾਰਾ ਪੁਸ਼ਟੀ ਕੀਤੀ।

 

***

ਵੀਆਰਆਰਕੇ/ਏਕੇ



(Release ID: 1598687) Visitor Counter : 91


Read this release in: English