ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ (Emmanuel Macron) ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ

Posted On: 10 JAN 2020 7:39PM by PIB Chandigarh

ਨਵੇਂ ਸਾਲ ਦੇ ਮੌਕੇ ’ਤੇ ਅੱਜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕਰੋਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਾਂ ਅਤੇ ਆਪਣੀ ਤਰਫੋਂ ਰਾਸ਼ਟਰਪਤੀ ਮੈਕਰੋਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਮੈਕਰੋਂ ਨਾਲ ਬਿਆਰਿਟਜ਼ ਅਤੇ ਚੈਂਟਿੱਲੀ ਵਿੱਚ ਹੋਈਆਂ ਆਪਣੀਆਂ ਪਹਿਲੀਆਂ ਬੈਠਕਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਭਾਰਤ ਅਤੇ ਫਰਾਂਸ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਬਹੁਪੱਖੀ ਸਬੰਧਾਂ ਵਿੱਚ ਹੋ ਰਹੀ ਪ੍ਰਗਤੀ ’ਤੇ ਤਸੱਲੀ ਪ੍ਰਗਟਾਈ

ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਨਾਲ-ਨਾਲ ਖੇਤਰੀ ਅਤੇ ਗਲੋਬਲ ਹਾਲਾਤ ਸਥਿਤੀਆਂ ਵਿੱਚ ਆਪਸੀ ਹਿਤਾਂ ਨਾਲ ਜੁੜੇ ਕਈ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਨੇ ਦੋਹਾਂ ਦੇਸ਼ਾਂ ਦਰਮਿਆਨ ਰੱਖਿਆ, ਸਿਵਲ ਨਿਊਕਲੀਅਰ ਊਰਜਾ ਅਤੇ ਸੁਮੰਦਰੀ ਸੁਰੱਖਿਆ ਨਾਲ ਜੁੜੇ ਖੇਤਰਾਂ ਸਮੇਤ ਸਰਵਪੱਖੀ ਰਣਨੀਤਕ ਸਹਿਯੋਗ ਨੂੰ ਹੋਰ ਜ਼ਿਆਦਾ ਵਿਆਪਕ ਬਣਾਉਣ ਲਈ ਇੱਕ ਦੂਜੇ ਨਾਲ ਸੰਪਰਕ ਬਣਾਈ ਰੱਖਣ ’ਤੇ ਸਹਿਮਤੀ ਪ੍ਰਗਟ ਕੀਤੀ।

 

*****

ਵੀਆਰਆਰਕੇ/ਏਕੇਪੀ/ਐੱਸਕੇਐੱਸ



(Release ID: 1599275) Visitor Counter : 82


Read this release in: English