ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਨਾਗਰਿਕਤਾ ਸੋਧ ਐਕਟ ਨਾਲ ਕੋਈ ਵੀ ਭਾਰਤੀ ਨਾਗਰਿਕ ਪ੍ਰਭਾਵਿਤ ਨਹੀਂ ਹੋਵੇਗਾ

Posted On: 06 FEB 2020 3:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਨਾਗਰਿਕਤਾ ਸੋਧ ਐਕਟ ‘ਤੇ ਵਿਸਤਾਰ ਨਾਲ ਬੋਲਦੇ ਹੋਏ ਪ੍ਰਧਾਨ ਮੰਤਰੀ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਇਸ ਐਕਟ ਦਾ ਦੇਸ਼ ਦੇ ਕਿਸੇ ਵੀ ਨਾਗਰਿਕ ‘ਤੇ ਕੋਈ ਅਸਰ ਨਹੀਂ ਪਵੇਗਾ।

ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਇਸ ਕਾਨੂੰਨ ‘ਤੇ ਪਿਛਲੀਆਂ ਸਰਕਾਰਾਂ ਦੇ ਰੁਖ ਦਾ ਵੀ ਜ਼ਿਕਰ ਕੀਤਾ ਜੋ ਕਿ ਅਜਿਹਾ ਹੀ ਕਾਨੂੰਨ ਲਿਆਉਣ ਦੇ ਹੱਕ ਵਿੱਚ ਸਨਉਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਲੋੜ ਪੈਣ ‘ਤੇ ਉਹ ਗੁਆਢੀ ਦੇਸ਼ਾਂ ਦੇ ਅਲਪ ਸੰਖਿਆਕਾਂ ਨੂੰ ਭਾਰਤ ਵਿੱਚ ਸ਼ਰਨ ਦੇਣ ਲਈ ਨਾਗਰਿਕਤਾ ਕਾਨੂੰਨ ਵਿੱਚ ਸੋਧ ਦੇ ਹੱਕ ਵਿੱਚ ਸਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੁਝ ਰਾਜਨੀਤਕ ਦਲ ਦੇਸ਼ ਵਿੱਚ ਵਿਭਾਜਨ ਦੇ ਪਾਕਿਸਤਾਨੀ ਏਜੈਂਡਾ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਨੇ ਕਿਹਾ “ ਮੈਂ ਇਹ ਸਪੱਸਟ ਕਰ ਦੇਣਾ ਚਾਹੁੰਦਾ ਹਾਂ ਕਿ ਨਾਗਰਿਕਤਾ ਸੋਧ ਐਕਟ ਦੇ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਨਾਗਰਿਕ ਚਾਹੇ ਉਹ ਕਿਸੇ ਵੀ ਮੱਤ ਧਰਮ ਦਾ ਹੋਵੇ, ਪ੍ਰਭਾਵਿਤ ਨਹੀਂ ਹੋਵੇਗਾ।”

https://twitter.com/DDNewslive/status/1225334857863069702

 

https://twitter.com/PMOIndia/status/1225334069401149445

 

*****

ਵੀਆਰਆਰਕੇ/ਵੀਜੇ/ਕੇਪੀ


(Release ID: 1602336) Visitor Counter : 237


Read this release in: English