ਪ੍ਰਧਾਨ ਮੰਤਰੀ ਦਫਤਰ
ਧਾਰਾ-370 ਦਾ ਅੰਤ, ਜੰਮੂ-ਕਸ਼ਮੀਰ ਦੇ ਲੋਕਾਂ ਵਿੱਚ ਸਰਕਾਰ ਦੇ ਵਿਸ਼ਵਾਸ ਅਤੇ ਭਰੋਸੇ ‘ਤੇ ਅਧਾਰਿਤ ਹੈ:ਪ੍ਰਧਾਨ ਮੰਤਰੀ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ਦਾ ਜਵਾਬ ਦਿੰਦੇ ਹੋਏ
Posted On:
06 FEB 2020 5:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਮਤੇ ਦੇ ਜਵਾਬ ਵਿੱਚ ਕਿਹਾ ਕਿ ਸੰਵਿਧਾਨ ਦੀ ਧਾਰਾ-370 ਦੇ ਖਤਮੇ ਨਾਲ ਜੰਮੂ-ਕਸ਼ਮੀਰ ਨੂੰ ਬਾਕੀ ਦੇਸ਼ ਨਾਲ ਪੂਰੀ ਤਰ੍ਹਾਂ ਜੋੜਨਾ ਸੰਭਵ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦਾ ਤਾਜ ਦੱਸਦੇ ਹੋਏ ਕਿਹਾ ਕਿ ਸਾਰੇ ਧਰਮਾਂ ਅਤੇ ਸੂਫੀ ਪਰੰਪਰਾ ਦੇ ਪ੍ਰਤੀ ਸਮਾਨਤਾਵਾਦੀ ਰਵੱਈਆ ਹੀ ਜੰਮੂ-ਕਸ਼ਮੀਰ ਦੀ ਅਸਲੀ ਪਹਿਚਾਣ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ, ਜੋ ਬੰਦੂਕਾਂ, ਬੰਬਾਂ, ਆਤੰਕ ਅਤੇ ਅਲਗਾਵਵਾਦ ਨਾਲ ਛਲਨੀ ਹੈ।
ਪ੍ਰਧਾਨ ਮੰਤਰੀ ਨੇ 19 ਜਨਵਰੀ, 1990 ਦੀ ਚਰਚਾ ਕਰਦੇ ਹੋਏ ਕਿਹਾ ਕਿ ਬਹੁਤ-ਸਾਰੇ ਲੋਕਾਂ ਨੂੰ ਆਪਣੀ ਪਹਿਚਾਣ ਗੁਵਾਉਣੀ ਪਈ, ਕਿਉਂਕਿ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿੱਚੋਂ ਕੱਢ ਦਿੱਤਾ ਗਿਆ ਸੀ।
ਆਪਣੇ ਲੰਬੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਖੇਤਰ ਦੀ ਸਥਿਤੀ ਬਾਰੇ ਵਿੱਚ ਵਿਸਤਾਰਪੂਰਵਕ ਦੱਸਿਆ ਕਿ ਜੰਮੂ-ਕਸ਼ਮੀਰ ਦੇ ਲੋਕਾਂ ਵਿੱਚ ਪੂਰਾ ਵਿਸ਼ਵਾਸ ਰੱਖਦੇ ਹੋਏ ਸੰਵਿਧਾਨ ਦੀ ਧਾਰਾ-370 ਦਾ ਅੰਤ ਕੀਤਾ ਗਿਆ ਹੈ ਅਤੇ ਇਸ ਖੇਤਰ ਦਾ ਵਿਕਾਸ ਕਾਫੀ ਤੇਜ਼ੀ ਨਾਲ ਹੋ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਖੇਤਰ ‘ਤੇ ਲਗਾਏ ਗਏ ਪ੍ਰਤੀਬੰਧਾਂ ਨੂੰ ਹਟਾਇਆ ਜਾ ਰਿਹਾ ਹੈ ਅਤੇ ਕੇਂਦਰੀ ਮੰਤਰੀ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਤੋਂ ਪ੍ਰਤੱਖ ਤੌਰ ‘ਤੇ ਉਨ੍ਹਾਂ ਦੀ ਫੀਡਬੈਕ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨਿਸ਼ਚਿਤ ਤੌਰ ‘ਤੇ ਉਨਾਂ ਦੀ ਫੀਡਬੈਕ ਦੇ ਅਧਾਰ ‘ਤੇ ਕੰਮ ਕਰੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ ਦੇ ਲੋਕਾਂ ਦੇ ਕਲਿਆਣ ਅਤੇ ਇਸ ਦੇ ਸਮੁੱਚੇ ਵਿਕਾਸ ਲਈ ਕੰਮ ਕਰਨ ਦੇ ਪ੍ਰਤੀ ਸਮਰਪਿਤ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਲੱਦਾਖ ਨੂੰ ਇੱਕ ਕਾਰਬਨ-ਮੁਕਤ ਕੇਂਦਰ ਸ਼ਾਸਿਤ ਪ੍ਰਦੇਸ਼ ਵਜੋਂ ਵਿਕਸਿਤ ਕੀਤਾ ਜਾਏਗਾ।
******
ਵੀਆਰਆਰਕੇ/ਵੀਜੇ/ਕੇਪੀ
(Release ID: 1602430)