ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਸਾਰਕ ਦੇਸ਼ਾਂ ਨੂੰ ਇੱਕ ਮਜ਼ਬੂਤ ਰਣਨੀਤੀ ਬਣਾਉਣ ਦਾ ਸੱਦਾ ਦਿੱਤਾ

Posted On: 13 MAR 2020 2:02PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਸਾਰਕ ਦੇਸ਼ਾਂ ਨੂੰ ਇੱਕ ਮਜ਼ਬੂਤ ਰਣਨੀਤੀ ਬਣਾਉਣ ਲਈ ਸੱਦਾ ਦਿੱਤਾ। ਉਨ੍ਹਾਂ ਨੇ ਅੱਗੇ ਸੁਝਾਅ ਦਿੱਤਾ ਕਿ ਇਨ੍ਹਾਂ ਰਣਨੀਤੀਆਂ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ ਅਤੇ ਸਾਰਕ ਰਾਸ਼ਟਰ ਇਕੱਠੇ ਹੋ ਕੇ ਵਿਸ਼ਵ ਲਈ ਇੱਕ ਮਿਸਾਲ ਕਾਇਮ ਕਰ ਸਕਦੇ ਹਨ ਅਤੇ ਪ੍ਰਿਥਵੀ ਨੂੰ ਹੋਰ ਸਿਹਤਮੰਦ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।

ਇੱਕ ਟਵੀਟ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਦੱਖਣੀ ਏਸ਼ੀਆ, ਜੋ ਕਿ ਗਲੋਬਲ ਅਬਾਦੀ ਦੀ ਇੱਕ ਵੱਡੀ ਸੰਖਿਆ ਦਾ ਘਰ ਹੈ, ਨੂੰ ਆਪਣੇ ਲੋਕਾਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਣੀ ਚਾਹੀਦੀ ਹੈ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਕੋਵਿਡ-19 ਨੋਵਲ ਕੋਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਕਈ ਪੱਧਰਾਂ 'ਤੇ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ।

https://twitter.com/narendramodi/status/1238371074678505473

https://twitter.com/narendramodi/status/1238371182094639104

*****

ਵੀਆਰਆਰਕੇ/ਏਕੇ
 



(Release ID: 1606267) Visitor Counter : 60


Read this release in: English