ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਅਤੇ ਗ਼ੈਰ-ਜ਼ਰੂਰੀ ਯਾਤਰਾ ਟਾਲਣ ਦੀ ਤਾਕੀਦ ਕੀਤੀ


ਪ੍ਰਧਾਨ ਮੰਤਰੀ ਨੇ ਕਿਹਾ, ਡਾਕਟਰਾਂ ਦੀ ਸਲਾਹ ਅਤੇ ਨਿਰਦੇਸ਼ਾਂ ਦਾ ਪਾਲਣ ਕਰੋ,

ਪ੍ਰਧਾਨ ਮੰਤਰੀ ਨੇ ਸਾਥੀ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਆਈਟੀ ਪ੍ਰੋਫੈਸ਼ਨਰਾਂ ਅਤੇ ਵਰਕਰਾਂ ਦੀ ਸ਼ਲਾਘਾ ਕੀਤੀ

Posted On: 21 MAR 2020 7:33PM by PIB Chandigarh


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨਾ ਘਬਰਾਉਣ ਅਤੇ ਗ਼ੈਰ-ਜ਼ਰੂਰੀ ਯਾਤਰਾਵਾਂ ਟਾਲਣ ਦੀ ਤਾਕੀਦ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸਾਰੇ ਲੋਕਾਂ ਨੂੰ ਕਿਹਾ ਹੈ ਕਿ ਉਹ ਡਾਕਟਰਾਂ ਦੀ ਸਲਾਹ ਨੂੰ ਧਿਆਨ ਵਿੱਚ ਰੱਖਣ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਘਰ ਵਿੱਚ ਹੀ ਕੁਆਰੰਟੀਨ (ਅਲੱਗ) ਰਹਿਣ ਲਈ ਕਿਹਾ ਗਿਆ ਹੈ, ਉਨ੍ਹਾਂ ਨੂੰ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਆਪਣੇ ਕਈ ਟਵੀਟਾਂ ਵਿੱਚ ਕਿਹਾ ਹੈ ਕਿ, "ਕਦੇ ਨਾ ਭੁੱਲੋ - ਸਾਵਧਾਨੀਆਂ ਵਰਤਣੀਆਂ ਹਨ, ਘਬਰਾਓ ਨਹੀਂ! ਨਾ ਕੇਵਲ ਘਰ ‘ਚ ਹੀ ਰਹਿਣਾ ਜ਼ਰੂਰੀ ਹੈ, ਬਲਕਿ ਉਸੇ ਕਸਬੇ ਜਾਂ ਸ਼ਹਿਰ ਵਿੱਚ ਹੀ ਠਹਿਰੇ ਰਹੋ ਜਿੱਥੇ ਤੁਸੀਂ ਹੁਣ ਹੋ। ਗ਼ੈਰ-ਜ਼ਰੂਰੀ ਯਾਤਰਾਵਾਂ ਤੁਹਾਡੀ ਜਾਂ ਦੂਜਿਆਂ ਦੀ ਮਦਦ ਨਹੀਂ ਕਰਨਗੀਆਂ। ਇਸ ਅਤਿਅੰਤ ਕਠਿਨ ਸਮੇਂ ਵਿੱਚ ਸਾਡੇ ਵੱਲੋਂ ਕੀਤੇ ਜਾਣ ਵਾਲੇ ਹਰ ਛੋਟੇ ਯਤਨ ਦਾ ਵਿਆਪਕ ਸਕਾਰਾਤਮਕ ਅਸਰ ਹੋਵੇਗਾ।"

ਪ੍ਰਧਾਨ ਮੰਤਰੀ ਨੇ ਕਿਹਾ, "ਇਹ ਬਿਲਕੁਲ ਸਹੀ ਸਮਾਂ ਹੈ ਜਦੋਂ ਸਾਨੂੰ ਸਾਰੀਆਂ ਨੂੰ ਡਾਕਟਰਾਂ ਅਤੇ ਅਧਿਕਾਰੀਆਂ ਦੀਆਂ ਸਲਾਹਾਂ ਨੂੰ ਬੜੇ ਧਿਆਨ ਨਾਲ ਸੁਣਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਨੂੰ ਘਰ ਵਿੱਚ ਹੀ ਕੁਆਰੰਟੀਨ ਲਈ ਕਿਹਾ ਗਿਆ ਹੈ, ਉਨ੍ਹਾਂ ਨੂੰ ਮੈਂ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਕਰਨ ਦੀ ਬੇਨਤੀ ਕਰਦਾ ਹਾਂ। ਇਸ ਤੁਹਾਡੇ ਨਾਲ-ਨਾਲ ਤੁਹਾਡੇ ਮਿੱਤਰਾਂ ਅਤੇ ਪਰਿਵਾਰ ਦੀ ਵੀ ਰੱਖਿਆ ਕਰੇਗਾ।"

 


ਪ੍ਰਧਾਨ ਮੰਤਰੀ ਨੇ ਸਾਥੀ ਨਾਗਰਿਕਾਂ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਆਈਟੀ ਪ੍ਰੋਫੈਸ਼ਨਲਾਂ ਅਤੇ ਵਰਕਰਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕੋਵਿਡ-19 ਨਾਲ ਮੁਕਾਬਲਾ ਕਰਨ ਵਿੱਚ ਉਨ੍ਹਾਂ ਦੀ ਬੇਮਿਸਾਲ ਭੂਮਿਕਾ ਨੂੰ ਆਉਣ ਵਾਲੇ ਵਰ੍ਹਿਆਂ ਵਿੱਚ ਯਾਦ ਕੀਤਾ ਜਾਵੇਗਾ। 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, "ਉਹ ਹੀਰੋ ਹਨ। ਉਹ ਅਸਾਧਾਰਣ ਵਿਅਕਤੀ ਹਨ ਜਿਨ੍ਹਾਂ ਦੀ ਬੇਮਿਸਾਲ ਭੂਮਿਕਾ ਨੂੰ ਆਉਣ ਵਾਲੇ ਕਈ ਵਰ੍ਹਿਆਂ ਤੱਕ ਯਾਦ ਕੀਤਾ ਜਾਵੇਗਾ।"

ਪ੍ਰਧਾਨ ਮੰਤਰੀ ਨੇ ਕਿਹਾ, "ਬਿਲਕੁਲ ਸਹੀ!  ਭਾਰਤ ਨੂੰ ਆਪਣੇ ਆਈਟੀ ਪ੍ਰੋਫੈਸ਼ਨਲਾਂ ਉੱਤੇ ਕਾਫੀ ਮਾਣ ਹੈ, ਜੋ ਸਾਥੀ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸਖਤ ਮਿਹਨਤ ਕਰ ਰਹੇ ਹਨ। ਇਨੋਵੇਟਰਾਂ ਅਤੇ ਅਤਿਅੰਤ ਮਿਹਨਤੀ ਪ੍ਰੋਫੈਸ਼ਨਲਾਂ ਦੇ ਇਸ ਭਾਈਚਾਰੇ ਜਾਂ ਵਰਗ ਨੇ ਕੋਵਿਡ-19 ਦਾ ਸਾਹਮਣਾ ਕਰਨ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਣੀ ਹੈ।" 
 #IndiaFightsCorona

https://twitter.com/narendramodi?ref_src=twsrc%5Etfw%7Ctwcamp%5Etweetembed%7Ctwterm%5E1241307391141928960&ref_url=https%3A%2F%2Fpib.gov.in%2FPressReleasePage.aspx%3FPRID%3D1607532

 

***

ਵੀਆਰਆਰਕੇ/ਕੇਪੀ



(Release ID: 1607634) Visitor Counter : 110


Read this release in: English