ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਅਤੇ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਨੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ

प्रविष्टि तिथि: 24 MAR 2020 1:56PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਫ਼ਗ਼ਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗ਼ਨੀ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਇੱਕ ਦੂਜੇ ਨੂੰ ਨਵਰੋਜ਼ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਦੋਹਾਂ ਦੇਸ਼ਾਂ  ਦਰਮਿਆਨ ਸਾਂਝੀ ਵਿਰਾਸਤ ਅਤੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਹੈ।

ਦੋਹਾਂ ਨੇਤਾਵਾਂ ਨੇ ਵਿਸ਼ੇਸ਼ ਤੌਰ ਤੇ ਕੋਵਿਡ-19 ਮਹਾਮਾਰੀ ਨੂੰ ਲੈ ਕੇ ਖੇਤਰ ਵਿੱਚ ਉਤਪੰਨ ਹੋਏ ਹਾਲਾਤ ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਹੁਲਾਰਾ ਦੇਣ ਲਈ ਆਪਣੀ ਪ੍ਰਤੀਬੱਧਤਾ ਨੂੰ ਫਿਰ ਤੋਂ ਦੁਹਰਾਇਆ।

 

***

ਵੀਆਰਆਰਕੇ/ਏਕੇ


(रिलीज़ आईडी: 1608080) आगंतुक पटल : 161
इस विज्ञप्ति को इन भाषाओं में पढ़ें: English