ਗ੍ਰਹਿ ਮੰਤਰਾਲਾ

ਗ੍ਰਹਿ ਮੰਤਰਾਲਾ ਨੇ ਰਾਜਾਂ ਵਿੱਚ ਬਾਹਰੋਂ ਆਏ ਪ੍ਰਵਾਸੀ ਮਜ਼ਦੂਰਾਂ, ਵਿਦਿਆਰਥੀਆਂ ਆਦਿ ਲਈ ਢੁਕਵੀਂ ਵਿਵਸਥਾ ਕਰਨ ਲਈ ਸਾਰੇ ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਡਵਾਈਜ਼ਰੀ (ਸਲਾਹ) ਜਾਰੀ ਕੀਤੀ


ਅਡਵਾਈਜ਼ਰੀ ਦਾ ਮੁੱਖ ਉਦੇਸ਼ 'ਕੋਵਿਡ-19' ਲਈ ਸਮਾਜਿਕ ਦੂਰੀ ਬਣਾਈ ਰੱਖਣ ਨੂੰ ਸੁਵਿਧਾਜਨਕ ਬਣਾਉਣਾ ਹੈ

Posted On: 27 MAR 2020 3:16PM by PIB Chandigarh

ਕੇਂਦਰੀ ਗ੍ਰਹਿ ਸਕੱਤਰ ਨੇ 'ਕੋਵਿਡ-19' ਦੇ ਮੱਦੇਨਜ਼ਰ ਕੀਤੇ ਗਏ 21 ਦਿਨਾਂ ਦੇ ਰਾਸ਼ਟਰਵਿਆਪੀ ਲੌਕਡਾਊਨ ਦੌਰਾਨ ਪ੍ਰਵਾਸੀ ਖੇਤ ਮਜ਼ਦੂਰਾਂ, ਉਦਯੋਗਿਕ ਕਾਮਿਆਂ ਅਤੇ ਗ਼ੈਰ-ਸੰਗਠਿਤ ਖੇਤਰ ਦੇ ਹੋਰ ਕਾਮਿਆਂ ਨੂੰ ਭੋਜਨ ਅਤੇ ਪਨਾਹ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸਾਰੇ ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਹੈ ਇਸੇ ਤਰ੍ਹਾਂ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹੋਰ ਰਾਜਾਂ ਦੇ ਵਿਦਿਆਰਥੀਆਂ, ਕੰਮਕਾਜੀ ਮਹਿਲਾਵਾਂ ਆਦਿ ਦਾ ਆਪਣੇ ਮੌਜੂਦਾ ਆਵਾਸ ਵਿੱਚ ਬਣੇ ਰਹਿਣਾ ਸੁਨਿਸ਼ਚਿਤ ਕਰਨ ਲਈ ਵੀ ਜ਼ਰੂਰੀ ਕਦਮ ਉਠਾਉਣ

 

ਅਡਵਾਈਜ਼ਰੀ ਵਿੱਚ ਇਹ ਸੁਝਾਅ ਦਿੱਤਾ ਗਿਆ ਹੈ ਕਿ ਅਸੰਗਠਿਤ ਖੇਤਰ ਦੇ ਕਾਮਿਆਂ, ਵਿਸ਼ੇਸ਼ ਤੌਰ ‘ਤੇ ਵੱਖ-ਵੱਖ ਥਾਵਾਂ ‘ਤੇ ਫਸੇ ਪ੍ਰਵਾਸੀ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਗ਼ੈਰ-ਸਰਕਾਰੀ ਸੰਗਠਨਾਂ ਸਮੇਤ ਵੱਖ-ਵੱਖ ਏਜੰਸੀਆਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਪੀਣ ਵਾਲਾ ਸਾਫ ਪਾਣੀ, ਸਵੱਛਤਾ ਜਿਹੀਆਂ ਬੁਨਿਆਦੀ ਸੁਵਿਧਾਵਾਂ ਦੇ ਨਾਲ-ਨਾਲ ਭੋਜਨ ਅਤੇ ਪਨਾਹ ਵੀ ਪ੍ਰਦਾਨ ਕਰਨ ਦੇ ਉਪਾਅ ਕਰਨੇ ਚਾਹੀਦੇ ਹਨ

 

ਇਸ ਦੇ ਇਲਾਵਾ, ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਸਲਾਹ ਵੀ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਅਸੁਰੱਖਿਅਤ ਵਰਗਾਂ ਜਾਂ ਲੋਕਾਂ ਨੂੰ ਸਰਕਾਰ ਦੁਆਰਾ ਕੀਤੇ ਗਏ ਵੱਖ-ਵੱਖ ਠੋਸ ਉਪਾਵਾਂ ਤੋਂ ਜਾਣੂ ਕਰਵਾਉਣ ਜਿਨ੍ਹਾਂ ਵਿੱਚ ਜਨਤਕ ਵੰਡ ਪ੍ਰਣਾਲੀ (ਪੀਡੀਐੱਸ) ਜ਼ਰੀਏ ਅਨਾਜ ਅਤੇ ਹੋਰ ਜ਼ਰੂਰੀ  ਵਸਤਾਂ ਮੁਫ਼ਤ ਵਿੱਚ ਮੁਹੱਈਆ ਕਰਵਾਉਣਾ ਵੀ ਸ਼ਾਮਲ ਹੈ ਇਸ ਦੇ ਨਾਲ ਹੀ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੰਡ ਪ੍ਰਣਾਲੀ ਨੂੰ ਬਿਹਤਰ ਬਣਾਉਣ ਦੀ ਵੀ ਸਲਾਹ ਦਿੱਤੀ ਗਈ ਹੈ ਅਡਵਾਈਜ਼ਰੀ ਅਨੁਸਾਰ ਇਸ ਨਾਲ ਇਨ੍ਹਾਂ ਲੋਕਾਂ ਦੀ ਗ਼ੈਰ-ਜ਼ਰੂਰੀ ਆਵਾਜਾਈ ਰੋਕਣ ਵਿੱਚ ਮਦਦ ਮਿਲੇਗੀ

 

ਗ੍ਰਹਿ ਮੰਤਰਾਲੇ ਨੇ ਇਹ ਸਲਾਹ ਵੀ ਦਿੱਤੀ ਹੈ ਕਿ ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਸੁਨਿਸ਼ਚਿਤ ਕਰਨ ਦੀ ਜ਼ਰੂਰਤ ਹੈ ਕਿ ਹੋਟਲ, ਕਿਰਾਏ ਉੱਤੇ ਦਿੱਤੇ ਗਏ ਕਮਰੇ, ਹੋਸਟਲ ਆਦਿ ਨਿਰੰਤਰ ਚਾਲੂ ਸਥਿਤੀ ਵਿੱਚ ਰਹਿਣ ਅਤੇ ਜ਼ਰੂਰੀ ਵਸਤਾਂ ਦੀ ਡਿਲਿਵਰੀ ਵੀ ਬਿਹਤਰ ਰਹੇ ਤਾਕਿ ਵਿਦਿਆਰਥੀਆਂ, ਵਿਦਿਆਰਥਣਾਂ, ਕੰਮਕਾਜੀ ਮਹਿਲਾਵਾਂ, ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀ ਆਦਿ ਜ਼ਰੂਰੀ ਸਾਵਧਾਨੀਆਂ ਵਰਤਦੇ ਹੋਏ ਆਪਣੇ-ਆਪਣੇ ਮੌਜੂਦਾ ਕਮਰਿਆਂ ਅਤੇ ਰਿਹਾਇਸ਼ਾਂ ਵਿੱਚ ਅੱਗੇ ਵੀ ਰਹਿ ਸਕਣ

 

ਜ਼ਰੂਰੀ ਵਸਤਾਂ ਅਤੇ ਸੇਵਾਵਾਂ ਦੀ ਸਪਲਾਈ ਸੁਨਿਸ਼ਚਿਤ ਕਰਦੇ ਹੋਏ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਾਰ-ਵਾਰ ਇਹ ਨਿਰਦੇਸ਼ ਦਿੱਤਾ ਜਾ ਰਿਹਾ ਹੈ ਕਿ ਉਹ ਲੌਕਡਾਊਨ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੱਖ-ਵੱਖ ਕਾਨੂੰਨੀ ਪ੍ਰਾਵਧਾਨਾਂ ਤਹਿਤ ਕਾਰਵਾਈ ਕਰਨ ਇਹ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਅਤਿਅੰਤ ਜ਼ਰੂਰੀ ਹੈ

 

*****

 

ਵੀਜੀ/ਐੱਸਐੱਨਸੀ/ਵੀਐੱਮ



(Release ID: 1608633) Visitor Counter : 203


Read this release in: English