ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
ਸ਼੍ਰੀ ਧਰਮੇਂਦਰ ਪ੍ਰਧਾਨ ਨੇ ਇੱਕ ਮਹੀਨੇ ਦੀ ਤਨਖਾਹ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਲਈ ਦਾਨ ਕੀਤੀ
Posted On:
29 MAR 2020 12:43PM by PIB Chandigarh
ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਇਸਪਾਤ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਨੇ ਕੋਵਿਡ -19 ਮਹਾਮਾਰੀ ਦੇ ਫੈਲਣ ਤੋਂ ਬਾਅਦ ਰਾਹਤ ਕਾਰਜਾਂ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕੀਤੀ ਹੈ।
ਇੱਕ ਟਵੀਟ ਵਿੱਚ, ਸ਼੍ਰੀ ਪ੍ਰਧਾਨ ਨੇ ਕਿਹਾ, “ਇਸ ਕਠਿਨ ਸਮੇਂ ਵਿੱਚ, ਆਓ ਅਸੀਂ ਉਨ੍ਹਾਂ ਲੋਕਾਂ ਲਈ ਖੜ੍ਹੇ ਹੋਈਏ, ਜਿਨ੍ਹਾਂ ਨੂੰ ਸਾਡੀ ਸਭ ਤੋਂ ਜ਼ਿਆਦਾ ਜ਼ਰੂਰਤ ਹੈ। ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ, ਮੈਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਅਤੇ ਆਪਣੇ ਸਾਂਸਦ ਫੰਡ (MPLADS fund) ਵਿੱਚੋਂ 1 ਕਰੋੜ ਰੁਪਏ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਲਈ ਜਾਰੀ ਕੀਤੇ ਹਨ ਤਾਕਿ ਵੰਚਿਤ ਲੋਕਾਂ ਤੱਕ ਮੁਸਕਾਨ ਪਹੁੰਚਾਉਣ ਵਿੱਚ ਮਦਦ ਮਿਲ ਸਕੇ।"
***
ਵਾਈਬੀ
(Release ID: 1609093)
ਵਿਜ਼ੀਟਰ ਕਾਊਂਟਰ : 113