ਰਸਾਇਣ ਤੇ ਖਾਦ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਗੌੜਾ ਨੇ ਕੋਵਿਡ -19 ਨਾਲ ਨਜਿੱਠਣ ਵਿੱਚ ਸਹਾਇਤਾ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਅਤੇ ਸਾਂਸਦ ਫੰਡ (MPLAD Fund) ਵਿੱਚੋਂ 1 ਕਰੋੜ ਰੁਪਏ ਦਿੱਤੇ
Posted On:
30 MAR 2020 2:56PM by PIB Chandigarh
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਸ਼੍ਰੀ ਸਦਾਨੰਦ ਗੌੜਾ ਨੇ ਕੋਵਿਡ -19 ਮਹਾਮਾਰੀ ਨਾਲ ਨਜਿੱਠਣ ਲਈ ਸ਼ੁਰੂ ਕੀਤੇ ਰਾਹਤ ਕਾਰਜਾਂ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਅਤੇ ਸਾਂਸਦ ਫੰਡ (MPLAD Fund) ਵਿੱਚੋਂ ਇੱਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ।
ਸ਼੍ਰੀ ਗੌੜਾ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਕੋਵਿਡ -19 ਮਹਾਮਾਰੀ ਨਾਲ ਲੜਨ ਦੀ ਤਤਕਾਲ ਜ਼ਰੂਰਤ ਦੇ ਮੱਦੇਨਜ਼ਰ ਮੈਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਅਤੇ ਸਾਂਸਦ ਫੰਡ (MPLAD Fund) ਵਿੱਚੋਂ ਇੱਕ ਕਰੋੜ ਰੁਪਏ ਦਾਨ ਕਰ ਰਿਹਾ ਹਾਂ ਤਾਕਿ ਇਸ ਦੀ ਵਰਤੋਂ ਬਚਾਅ ਅਤੇ ਇਲਾਜ ਕਾਰਜਾਂ ਲਈ ਕੀਤੀ ਜਾ ਸਕੇ।
ਸ਼੍ਰੀ ਗੌੜਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਦੁਆਰਾ ਸਮੇਂ-ਸਮੇਂ ‘ਤੇ ਤੇਜ਼ੀ ਨਾਲ ਸਾਰੇ ਲੋੜੀਂਦੇ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਉਪਾਵਾਂ (ਕਦਮਾਂ) ਦਾ ਉਦੇਸ਼ ਆਮ ਲੋਕਾਂ, ਵਿਸ਼ੇਸ਼ ਕਰਕੇ ਗ਼ਰੀਬਾਂ ਅਤੇ ਮਜ਼ਦੂਰਾਂ ਲਈ ਹਰ ਸੰਭਵ ਬਿਹਤਰੀਨ ਸੁਰੱਖਿਆ ਅਤੇ ਸਿਹਤ ਸੁਨਿਸ਼ਚਿਤ ਕਰਨਾ ਹੈ।
*****
ਆਰਸੀਜੇ/ਆਰਕੇਐੱਮ
(Release ID: 1609347)
ਵਿਜ਼ੀਟਰ ਕਾਊਂਟਰ : 120