ਰਸਾਇਣ ਤੇ ਖਾਦ ਮੰਤਰਾਲਾ

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਸਦਾਨੰਦ ਗੌੜਾ ਨੇ ਆਪਣੇ ਮੰਤਰਾਲੇ ਤਹਿਤ ਪਬਲਿਕ ਸੈਕਟਰ ਅਦਾਰਿਆਂ (ਪੀਐੱਸਯੂ) ਨੂੰ ਤਾਕੀਦ ਕੀਤੀ ਕਿ ਉਹ ਕੋਵਿਡ-19 ਮਹਾਮਾਰੀ ਨਾਲ ਲੜਨ ਲਈ ਆਪਣੇ ਸੀਐੱਸਆਰ ਫੰਡ ਜਾਰੀ ਕਰਨ


ਮੰਤਰੀ ਨੇ ਕਰਮਚਾਰੀਆਂ ਨੂੰ ਘੱਟੋ-ਘੱਟ ਆਪਣੀ ਇੱਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਦੇਣ ਦੀ ਤਾਕੀਦ ਕੀਤੀ

Posted On: 31 MAR 2020 11:41PM by PIB Chandigarh

ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਸ਼੍ਰੀ ਡੀਵੀ ਸਦਾਨੰਦ ਗੌੜਾ ਨੇ ਕੋਵਿਡ-19 ਮਹਾਮਾਰੀ  ਦੇ ਖ਼ਿਲਾਫ਼ ਲੜਾਈ ਲਈ ਤਤਕਾਲ ਜ਼ਰੂਰਤ ਨੂੰ ਧਿਆਨ ਵਿੱਚ ਰਖ‍ਦੇ ਹੋਏ ਆਪਣੇ ਮੰਤਰਾਲੇ ਤਹਿਤ ਸਾਰੇ ਪਬਲਿਕ ਸੈਕਟਰ ਅਦਾਰਿਆਂ (ਪੀਐੱਸਯੂ) ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣੇ ਸੀਐੱਸਆਰ ਫੰਡ ਦਾ ਇੱਕ ਹਿੱਸਾ ਪ੍ਰਧਾਨ ਮੰਤਰੀ ਦੀ ਨਾਗਰਿਕ ਸਹਾਇਤਾ ਅਤੇ ਐਮਰਜੈਂਸੀ ਸਥਿਤੀ ਰਾਹਤ ਫੰਡ (ਪੀਐੱਮ ਕੇਅਰਸ) ਵਿੱਚ ਦਾਨ ਕਰਨ।

ਸ਼੍ਰੀ ਗੌੜਾ ਨੇ ਪਬਲਿਕ ਸੈਕਟਰ ਅਦਾਰਿਆਂ (ਪੀਐੱਸਯੂ) ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰਾਂ (ਸੀਐੱਮਡੀ) ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਹੈ ਕਿ ਭਾਰਤ ਸਰਕਾਰ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਕਦਮ ਉਠਾ ਰਹੀ ਹੈ।  ਲੇਕਿਨ ਇਤਨੇ ਵੱਡੇ ਪੈਮਾਨੇ ਉੱਤੇ ਜਨਤਕ ਸਿਹਤ ਵਿਵਸਥਾ ਲਈ ਸਮਾਜ ਦੇ ਸਾਰੇ ਵਰਗਾਂ ਤੋਂ ਠੋਸ ਯਤਨਾਂ ਦੀ ਜ਼ਰੂਰਤ ਹੈ। ਇਸ ਲਈ ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸੀਐੱਸਆਰ ਬਜਟ ਦੀ ਅਧਿਕਤਮ ਸੰਭਵ ਰਕਮ ਦਾ ਯੋਗਦਾਨ ਪੀਐੱਮ ਕੇਅਰਸ ਫੰਡ ਵਿੱਚ ਕਰੋ।

ਸ਼੍ਰੀ ਗੌੜਾ ਨੇ ਕਿਹਾ ਕਿ ਭਾਰਤ ਸਰਕਾਰ ਨੇ ਕੋਵਿਡ - 19 ਮਹਾਮਾਰੀ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਐਮਰਜੈਂਸੀ ਅਤੇ ਸੰਕਟ ਦੀ ਸਥਿਤੀ ਨਾਲ ਨਜਿੱਠਣ ਦੇ ਪ੍ਰਾਥਮਿਕ ਉਦੇਸ਼ ਨਾਲ ਪੀਐੱਮ ਕੇਅਰਸ ਫੰਡ ਦੀ ਸਥਾਪਨਾ ਕੀਤੀ ਹੈ। ਕਾਰਪੋਰੇਟ ਮਾਮਲੇ ਮੰਤਰਾਲੇ ਦੁਆਰਾ ਪਹਿਲਾਂ ਹੀ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਇਸ ਫੰਡ ਵਿੱਚ ਕੀਤਾ ਗਿਆ ਕੋਈ ਵੀ ਯੋਗਦਾਨ ਕੰਪਨੀ ਐਕਟ 2013 ਤਹਿਤ ਸੀਐੱਸਆਰ ਖਰਚ ਦੇ ਰੂਪ ਵਿੱਚ ਮੰਨਿਆ ਜਾਵੇਗਾ।

ਸ਼੍ਰੀ ਗੌੜਾ ਨੇ ਕਿਹਾ ਕਿ ਪਬਲਿਕ ਸੈਕਟਰ ਅਦਾਰਿਆਂ (ਪੀਐੱਸਯੂ) ਲਈ ਇਹ ਇੱਕ ਚੰਗਾ ਅਵਸਰ ਹੈ ਅਤੇ ਉਹ ਇਸ ਫੰਡ ਵਿੱਚ ਤੁਰੰਤ ਯੋਗਦਾਨ ਕਰਦੇ ਹੋਏ ਵਿੱਤ ਵਰ੍ਹੇ 2019 - 20 ਲਈ ਆਪਣੇ ਸੀਐੱਸਆਰ ਫੰਡ ਦੀ ਵਰਤੋਂ ਕਰ ਸਕਦੇ ਹਨ। ਇਸੇ ਪ੍ਰਕਾਰ ਕੰਪਨੀਆਂ ਵੀ ਵਿੱਤ ਵਰ੍ਹੇ 2020 - 21 ਲਈ ਅਪ੍ਰੈਲ 2020 ਤੋਂ ਇਸ ਫੰਡ ਵਿੱਚ ਯੋਗਦਾਨ ਦੇ ਸਕਦੀਆਂ ਹਨ।

ਕੇਂਦਰੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਪਬਲਿਕ ਸੈਕਟਰ ਅਦਾਰਿਆਂ (ਪੀਐੱਸਯੂ) ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰਾਂ (ਸੀਐੱਮਡੀ) ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੀ ਕੰਪਨੀ ਦੇ ਕਰਮਚਾਰੀਆਂ ਨੂੰ ਆਪਣੀ ਸਵੈ-ਇੱਛਾ ਨਾਲ ਘੱਟੋ-ਘੱਟ ਇੱਕ ਦਿਨ ਦੀ ਤਨਖ਼ਾਹ ਪੀਐੱਮ ਕੇਅਰਸ ਫੰਡ ਵਿੱਚ ਯੋਗਦਾਨ ਕਰਨ ਲਈ ਪ੍ਰੇਰਿਤ ਕਰਨ।

ਸ਼੍ਰੀ ਗੌੜਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਅਤੇ ਆਪਣੇ ਸਾਂਸਦ ਫੰਡ (MPLAD fund) ਤੋਂ 1 ਕਰੋੜ ਰੁਪਏ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ ਵਿੱਚ ਦਾਨ ਕੀਤੇ ਹਨ ।

 

*****

 

ਆਰਸੀਜੇ/ਆਰਕੇਐੱਮ



(Release ID: 1609616) Visitor Counter : 116


Read this release in: English