ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਅਤੇ ਕੁਵੈਤ ਦੇ ਪ੍ਰਧਾਨ ਮੰਤਰੀ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ

Posted On: 01 APR 2020 7:08PM by PIB Chandigarh

ਪ੍ਰਧਾਨ ਮੰਤਰੀ ਨੇ ਅੱਜ ਕੁਵੈਤ ਦੇ ਪ੍ਰਧਾਨ ਮੰਤਰੀ  ਮਹਾਮਹਿਮ ਸ਼ੇਖ ਸਬਾਹ ਅਲ-ਖਾਲਿਦ ਅਲ-ਹਮਦ ਅਲ-ਸਬਾਹ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ ।

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਅਮੀਰ, ਸ਼ਾਹੀ ਪਰਿਵਾਰ ਅਤੇ ਕੁਵੈਤ ਦੀ ਜਨਤਾ ਦੀ ਚੰਗੀ ਸਿਹਤ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਾਰਤ ਦੇ ਵਿਸਤਾਰਿਤ ਗੁਆਂਢ ਦੇ ਵਡਮੁੱਲੇ ਮੈਂਬਰ ਕੁਵੈਤ ਨਾਲ ਆਪਣੇ ਸਬੰਧਾਂ  ਦੇ ਮਹੱਤਵ ਉੱਤੇ ਜ਼ੋਰ ਕੀਤਾ।

ਦੋਹਾਂ ਨੇਤਾਵਾਂ ਨੇ ਮੌਜੂਦਾ ਕੋਵਿਡ-19 ਮਹਾਮਾਰੀ ਦੇ ਘਰੇਲੂ ਅਤੇ ਅੰਤਰਰਾਸ਼ਟਰੀ ਪਹਿਲੂਆਂ ਬਾਰੇ ਚਰਚਾ ਕੀਤੀ।  ਉਹ ਇਸ ਗੱਲ ਤੇ ਸਹਿਮਤ ਹੋਏ ਕਿ ਉਨ੍ਹਾਂ ਦੇ ਅਧਿਕਾਰੀ ਸਿਹਤ ਸੰਕਟ ਦੌਰਾਨ ਨਿਯਮਿਤ ਰੂਪ ਨਾਲ ਸੰਪਰਕ ਬਣਾਈ ਰੱਖਣਗੇਤਾਕਿ ਸੂਚਨਾ ਦਾ ਅਦਾਨ-ਪ੍ਰਦਾਨ ਕੀਤਾ ਜਾ ਸਕੇ ਅਤੇ ਸਹਿਯੋਗ ਤੇ ਆਪਸੀ ਸਹਾਇਤਾ ਦੇ ਅਵਸਰਾਂ ਦਾ ਪਤਾ ਲਗਾਇਆ ਜਾ ਸਕੇ।

ਮਹਾਮਹਿਮ ਕੁਵੈਤੀ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੁਵੈਤ ਵਿਸ਼ਾਲ ਭਾਰਤੀ ਭਾਈਚਾਰੇ ਦੇ ਯੋਗਦਾਨ ਨੂੰ ਬਹੁਤ ਮਹੱਤਵ ਦਿੰਦਾ ਹੈਅਤੇ ਵਰਤਮਾਨ ਸਥਿਤੀ ਵਿੱਚ ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਸੁਨਿਸ਼ਚਿਤ ਕਰਨਾ ਜਾਰੀ ਰੱਖੇਗਾ। ਪ੍ਰਧਾਨ ਮੰਤਰੀ ਨੇ ਇਸ ਤਰ੍ਹਾਂ ਦੇ ਭਰੋਸੇ ਲਈ ਕੁਵੈਤ ਦਾ ਹਾਰਦਿਕ ਧੰਨਵਾਦ ਕੀਤਾ ਅਤੇ ਉਸ ਦੀ ਪ੍ਰਸ਼ੰਸਾ ਕੀਤੀ।

 

*****

ਵੀਆਰਆਰਕੇ/ਕੇਪੀ



(Release ID: 1610102) Visitor Counter : 166