ਗ੍ਰਹਿ ਮੰਤਰਾਲਾ
ਗ੍ਰਹਿ ਮੰਤਰਾਲੇ ਨੇ ਭਾਰਤ ਵਿੱਚ ਕੋਵਿਡ-19 ਦੇ ਫੈਲਾਅ ਅਤੇ ਲੋਕਾਂ ਦਰਮਿਆਨ ਦਹਿਸ਼ਤ (ਘਬਰਾਹਟ) ਰੋਕਣ ਲਈ ਫੇਕ ਨਿਊਜ਼ (ਝੂਠੀਆਂ ਖ਼ਬਰਾਂ) ਖ਼ਿਲਾਫ਼ ਕਦਮ ਉਠਾਉਣ ਵਾਸਤੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖਿਆ
Posted On:
02 APR 2020 10:09AM by PIB Chandigarh
ਇੱਕ ਰਿੱਟ ਪਟੀਸ਼ਨ ਦੀ ਸੁਣਵਾਈ ਦੌਰਾਨ ਮਾਣਯੋਗ ਸੁਪਰੀਮ ਕੋਰਟ ਨੇ ਝੂਠੀਆਂ ਖ਼ਬਰਾਂ ਦੁਆਰਾ ਪੈਦਾ ਹੋਈ ਦਹਿਸ਼ਤ (ਘਬਰਾਹਟ) ਕਰਕੇ ਪ੍ਰਵਾਸੀ ਮਜ਼ਦੂਰਾਂ ਦੇ ਵਿਆਪਕ ਪੱਧਰ ਉੱਤੇ ਪਲਾਇਨ ਨੂੰ ਗੰਭੀਰਤਾ ਨਾਲ ਲਿਆ। ਕੋਰਟ ਨੇ ਮੰਨਿਆ ਹੈ ਕਿ ਇਸ ਨਾਲ ਲੋਕਾਂ ਨੂੰ ਬੇਵਜ੍ਹਾ/ਅਕਹਿ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ।
ਕੋਰਟ ਦੀਆਂ ਟਿੱਪਣੀਆਂ ਦੇ ਕ੍ਰਮ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਸ਼੍ਰੀ ਅਜੈ ਕੁਮਾਰ ਭੱਲਾ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਝੂਠੀਆਂ ਖ਼ਬਰਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਉਠਾਉਣ ਨੂੰ ਕਿਹਾ ਹੈ। ਇਸ ਵਿੱਚ ਕਿਹਾ ਗਿਆ ਕਿ ਭਾਰਤ ਸਰਕਾਰ ਲੋਕਾਂ ਨੂੰ ਤੱਥਾਂ ਅਤੇ ਅਪ੍ਰਮਾਣਿਤ ਖ਼ਬਰਾਂ ਦੀ ਪੁਸ਼ਟੀ ਦੀਆਂ ਖ਼ਬਰਾਂ ਦੀ ਸੁਵਿਧਾ ਦੇਣ ਲਈ ਇੱਕ ਵੈੱਬ ਪੋਰਟਲ ਤਿਆਰ ਕਰ ਰਹੀ ਹੈ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਨਾਲ ਸਬੰਧਿਤ ਸਮੱਸਿਆਵਾਂ ਲਈ ਆਪਣੇ ਪੱਧਰ ‘ਤੇ ਅਜਿਹਾ ਹੀ ਇੱਕ ਤੰਤਰ ਵਿਕਸਿਤ ਕਰਨ ਦੀ ਬੇਨਤੀ ਵੀ ਕੀਤੀ ਗਈ ਹੈ।
ਸੁਪਰੀਮ ਕੋਰਟ ਨੇ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਿਟੀ (ਐੱਨਡੀਐੱਮਏ)/ਗ੍ਰਹਿ ਮੰਤਰਾਲੇ (ਐੱਮਐੱਚਏ) ਦੇ ਨਿਰਦੇਸ਼ਾਂ ਦੇ ਕ੍ਰਮ ਵਿੱਚ ਖੁਰਾਕ, ਦਵਾਈਆਂ ਆਦਿ ਬੁਨਿਆਦੀ ਸੁਵਿਧਾਵਾਂ ਦੇ ਪ੍ਰਾਵਧਾਨ ਸੁਨਿਸ਼ਚਿਤ ਕਰਨ ਅਤੇ ਪ੍ਰਵਾਸੀ ਮਜ਼ਦੂਰਾਂ ਲਈ ਬਣੇ ਸਹਾਰਾ ਸਥਾਨਾਂ (ਰਿਲੀਫ਼ ਸ਼ੈਲਟਰਾਂ) ਵਿੱਚ ਹੋਰ ਭਲਾਈ ਗਤੀਵਿਧੀਆਂ ਉਪਲੱਬਧ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨੇ ਦੇਸ਼ ਵਿੱਚ ਕੋਵਿਡ 19 ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦਿਸ਼ਾ - ਨਿਰਦੇਸ਼/ਅਡਵਾਈਜ਼ਰੀਆਂ (ਸਲਾਹਾਂ)/ਆਦੇਸ਼ ਜਾਰੀ ਕੀਤੇ ਹਨ।
Click here to see Communication to States/UTs
(ਰਾਜਾਂ/ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਕੀਤੇ ਸੰਵਾਦ ਨੂੰ ਦੇਖਣ ਲਈ ਇੱਥੇ ਕਲਿੱਕ ਕਰੋ)
*****
ਵੀਜੀ/ਐੱਸੈੱਨਸੀ/ਵੀਐੱਮ
(Release ID: 1610189)
Visitor Counter : 209
Read this release in:
English
,
Urdu
,
Hindi
,
Marathi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam