ਗ੍ਰਹਿ ਮੰਤਰਾਲਾ

ਗ੍ਰਹਿ ਮੰਤਰਾਲੇ ਨੇ ਟੂਰਿਸਟ ਵੀਜ਼ੇ 'ਤੇ ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ 960 ਵਿਦੇਸ਼ੀ ਨੂੰ ਬਲੈਕ ਲਿਸਟ ਕੀਤਾ; ਜ਼ਰੂਰੀ ਕਾਨੂੰਨੀ ਕਾਰਵਾਈ ਹੋਵੇਗੀ

Posted On: 02 APR 2020 7:38PM by PIB Chandigarh

ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਅਨੁਸਾਰ, ਗ੍ਰਹਿ ਮੰਤਰਾਲੇ ਨੇ ਟੂਰਿਸਟ ਵੀਜ਼ੇ 'ਤੇ ਤਬਲੀਗ਼ੀ ਜਮਾਤ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ 960 ਵਿਦੇਸ਼ੀਆਂ ਨੂੰ ਬਲੈਕ ਲਿਸਟ ਕੀਤਾ ਹੈ ਅਤੇ ਨਾਲ ਹੀ ਉਨ੍ਹਾਂ ਦਾ ਭਾਰਤੀ ਵੀਜ਼ਾ ਵੀ ਰੱਦ ਕਰ ਦਿੱਤਾ ਹੈ।

ਗ੍ਰਹਿ ਮੰਤਰਾਲੇ ਨੇ ਤਬਲੀਗ਼ੀ ਜਮਾਤ, ਨਿਜ਼ਾਮੂਦੀਨ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਅਤੇ ਹੋਰ ਸਬੰਧਿਤ ਰਾਜਾਂ ਦੇ ਪੁਲਿਸ ਦੇ ਡਾਇਰੈਕਟਰ ਜਨਰਲਾਂ ਨੂੰ ਵਿਦੇਸ਼ੀ ਐਕਟ, 1946 ਅਤੇ ਆਪਦਾ ਪ੍ਰਬੰਧਨ ਐਕਟ, 2005 ਦੇ ਪ੍ਰਾਵਧਾਨਾਂ ਦਾ ਉਲੰਘਣ ਕਰਨ ਲਈ 960 ਵਿਦੇਸ਼ੀਆਂ ਖ਼ਿਲਾਫ਼ ਜ਼ਰੂਰੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

*****

ਵੀਜੀ/ਐੱਸਐੱਨਸੀ/ਵੀਐੱਮ


(Release ID: 1610476) Visitor Counter : 196