ਗ੍ਰਹਿ ਮੰਤਰਾਲਾ

ਗ੍ਰਹਿ ਮੰਤਰਾਲੇ ਨੇ ਰਾਜਾਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ-19 ਦਾ ਮੁਕਾਬਲਾ ਕਰਨ ਲਈ 21 ਦਿਨ ਦੇ ਲੌਕਡਾਊਨ ਦੇ ਦੌਰਾਨ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ (ਪੀਐੱਮ-ਜੀਕੇਵਾਈ) ਦੇ ਲਾਭਾਰਥੀਆਂ ਨੂੰ ਧਨ ਦੀ ਸੁਚਾਰੂ ਵੰਡ ਕਰਨ ਨੂੰ ਕਿਹਾ

Posted On: 02 APR 2020 5:02PM by PIB Chandigarh

ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਨੇ ਕੋਵਿਡ-19 ਦਾ ਮੁਕਾਬਲਾ ਕਰਨ ਲਈ 21 ਦਿਨ ਦੇ ਲੌਕਡਾਊਨ ਦੇ ਦੌਰਾਨ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ (ਪੀਐੱਮ-ਜੀਕੇਵਾਈ) ਦੇ ਲਾਭਾਰਥੀਆਂ ਨੂੰ ਬੈਂਕਾਂ ਜ਼ਰੀਏ ਧਨ ਦੀ ਵੰਡ ਬਾਰੇ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।

ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਪਾਲਣ ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ, ਸ਼੍ਰੀ ਅਜੈ ਕੁਮਾਰ ਭੱਲਾ ਨੇ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਨਿਯਮ ਦਾ ਪਾਲਣ ਕਰਦੇ ਹੋਏ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖੇ ਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ (ਪੀਐੱਮ-ਜੀਕੇਵਾਈ) ਦੇ ਲਾਭਾਰਥੀਆਂ ਨੂੰ ਧਨ ਦੀ ਸੁਚਾਰੂ ਵੰਡ ਸੁਨਿਸ਼ਚਿਤ ਕਰਨ ਲਈ ਸਾਰੇ ਜ਼ਰੂਰੀ ਉਪਾਅ ਕਰਨ ਦੀ ਬੇਨਤੀ ਕੀਤੀ ਹੈ। ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਰਾਜ ਸਰਕਾਰ/ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ, ਜ਼ਿਲ੍ਹਾ ਅਧਿਕਾਰੀਆਂ ਅਤੇ ਫੀਲਡ ਏਜੰਸੀਆਂ ਦੇ ਸਬੰਧਿਤ ਵਿਭਾਗਾਂ ਨੂੰ ਸਖ਼ਤੀ ਨਾਲ ਪਾਲਣ ਕਰਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੂਚਿਤ ਕੀਤਾ ਜਾਵੇ।

Click here to see Communication to States

ਰਾਜਾਂ ਨੂੰ ਦਿੱਤੇ ਗਏ ਨਿਰਦੇਸ਼ਾਂ ਲਈ ਇੱਥੇ ਕਲਿੱਕ ਕਰੋ

 

 

*****

ਵੀਜੀ/ਐੱਸਐੱਨਸੀ/ਵੀਐੱਮ



(Release ID: 1610487) Visitor Counter : 83