ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕੋਵਿਡ-19 ਨਾਲ ਲੜਨ ਲਈ ਲੌਕਡਾਊਨ ਦੇ ਉਪਾਵਾਂ ਦੇ ਉਲੰਘਣ ਬਾਰੇ ਦੰਡ ਪ੍ਰਾਵਧਾਨਾਂ ਦਾ ਵਿਆਪਕ ਤੌਰ 'ਤੇ ਪ੍ਰਚਾਰ ਕਰਨ ਲਈ ਲਿਖਿਆ

ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਕਿਹਾ, ਲੌਕਡਾਊਨ ਦੇ ਉਪਾਵਾਂ ਦਾ ਉਲੰਘਣ ਕਰਨ ਵਾਲਿਆਂ ’ਤੇ ਅਧਿਕਾਰੀਆਂ ਦੁਆਰਾ ਸਖ਼ਤ ਕਾਰਵਾਈ ਕੀਤੀ ਜਾਵੇ

Posted On: 02 APR 2020 4:29PM by PIB Chandigarh

ਦੇਸ਼ ਵਿੱਚ ਕੋਵਿਡ-19 ਦੇ ਸੰਕ੍ਰਮਣ ਦੀ ਚੇਨ ਨੂੰ ਤੋੜਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤ ਸਰਕਾਰ ਦੇ ਮੰਤਰਾਲਿਆਂ / ਵਿਭਾਗਾਂ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ/ਪ੍ਰਸ਼ਾਸਨਾਂ ਦੁਆਰਾ ਕੀਤੇ ਜਾਣ ਵਾਲੇ ਲੌਕਡਾਊਨ ਉਪਾਵਾਂ ਤੇ ਸਮੇਕਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਹਿਲਾਂ ਸਾਰੇ ਰਾਜਾਂ ਨੂੰ ਕੋਵਿਡ-19 ਨਾਲ ਲੜਨ ਲਈ ਆਪਦਾ ਪ੍ਰੰਬਧਨ ਐਕਟ, 2005 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਕੇ ਲੌਕਡਾਊਨ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਲਿਖਿਆ ਸੀ।

ਇਸ ਸੰਦੇਸ਼ ਨੂੰ ਦੁਹਾਰਾਉਂਦੇ ਹੋਏ ਕੇਂਦਰੀ ਗ੍ਰਹਿ ਸਕੱਤਰ ਸ਼੍ਰੀ ਅਜੈ ਕੁਮਾਰ ਭੱਲਾ ਨੇ ਸਾਰੇ ਰਾਜਾਂ ਨੂੰ ਕੋਵਿਡ-19 ਨਾਲ ਲੜਨ ਲਈ ਐਲਾਨੇ ਲੌਕਡਾਊਨ ਦੇ ਉਲੰਘਣ ਤੇ ਆਪਦਾ ਪ੍ਰਬੰਧਨ ਐਕਟ ਅਤੇ ਆਈਪੀਸੀ ਦੇ ਤਹਿਤ ਆਉਣ ਵਾਲੇ ਦੰਡਾਤਮਕ ਪ੍ਰਾਵਧਾਨਾਂ ਦਾ ਅਧਿਕਾਰੀਆਂ ਅਤੇ ਜਨਤਾ ਵਿੱਚ ਵਿਆਪਕ ਤੌਰ 'ਤੇ ਪ੍ਰਚਾਰ ਕਰਨ ਲਈ ਲਿਖਿਆ ਹੈ। ਇਸ ਗੱਲ ਤੇ ਜ਼ੋਰ ਦਿੱਤਾ ਗਿਆ ਹੈ ਕਿ ਲੌਕਡਾਊਨ ਉਪਾਵਾਂ ਦਾ ਉਲੰਘਣ ਕਰਨ ਵਾਲਿਆਂ ਤੇ ਅਧਿਕਾਰੀਆਂ ਦੁਆਰਾ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Click here to see Communication to States

Click here to see Penal Provisions

 

 

*****

 

 

ਵੀਜੀ/ਐੱਸਐੱਨਸੀ/ਵੀਐੱਮ



(Release ID: 1610679) Visitor Counter : 116