ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਡਾ. ਹਰਸ਼ ਵਰਧਨ ਨੇ ਕੋਵਿਡ-19 ਨਾਲ ਨਜਿੱਠਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਾ. ਰਾਮ ਮਨੋਹਰ ਲੋਹੀਆ ਅਤੇ ਸਫਦਰਜੰਗ ਹਸਪਤਾਲਾਂ ਦਾ ਦੌਰਾ ਕੀਤਾ, ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ

ਰਾਮ ਮਨੋਹਰ ਲੋਹੀਆ ਹਸਪਤਾਲ ਦਾ ਟਰਾਮਾ ਸੈਂਟਰ ਸਮਰਪਿਤ ਕੋਵਿਡ-19 ਏਕਾਂਤ ਵਾਰਡ ਦੇ ਰੂਪ ਵਿੱਚ ਕੰਮ ਕਰੇਗਾ

ਸਫਦਰਜੰਗ ਹਸਪਤਾਲ ਵਿੱਚ ਸੁਪਰ ਸਪੈਸ਼ਲਿਟੀ ਬਲਾਕ ਨੂੰ ਵਿਸ਼ੇਸ਼ ਕੋਵਿਡ-19 ਪ੍ਰਬੰਧਨ ਕੇਂਦਰ ਵਿੱਚ ਬਦਲਿਆ ਗਿਆ

Posted On: 03 APR 2020 4:51PM by PIB Chandigarh

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਡਾ. ਹਰਸ਼ ਵਰਧਨ ਨੇ ਅੱਜ ਡਾ. ਰਾਮ ਮਨੋਹਰ ਲੋਹੀਆ ਅਤੇ ਸਫਦਰਜੰਗ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਕੋਵਿਡ-19 ਨਾਲ ਮੁਕਾਬਲਾ ਕਰਨ ਦੀਆਂ ਤਿਆਰੀਆਂ ਦਾ ਨਿਜੀ ਤੌਰ ‘ਤੇ ਜਾਇਜ਼ਾ ਲਿਆ

 

ਡਾ. ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਕੇਂਦਰੀ ਮੰਤਰੀ ਨੇ ਫਲੂ ਕਾਰਨਰ, ਐਮਰਜੈਂਸੀ ਦੇਖ-ਭਾਲ਼ ਕੇਂਦਰ, ਟਰਾਮਾ ਸੈਂਟਰ ਬਲਾਕ ਅਤੇ ਕੋਰੋਨਾ ਸਕ੍ਰੀਨਿੰਗ ਸੈਂਟਰ ਦਾ ਦੌਰਾ ਕੀਤਾ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦਾ ਨਿਰੀਖਣ ਕਰਨ ਤੋਂ ਬਾਅਦ ਸਿਹਤ ਮੰਤਰੀ ਨੇ ਸਕ੍ਰੀਨਿੰਗ ਪ੍ਰਕਿਰਿਆ ਦੀ ਗਤੀ ਉੱਤੇ ਤਸੱਲੀ ਪ੍ਰਗਟਾਈ ਉਨ੍ਹਾਂ ਨੇ ਮਾਈਕਰੋ-ਬਾਇਓਲੋਜੀ ਵਿਭਾਗ ਦਾ ਵੀ ਦੌਰਾ ਕੀਤਾ ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਨਮੂਨੇ ਲੈ ਰਿਹਾ ਹੈ ਇੱਥੇ ਉਨ੍ਹਾਂ ਨੇ ਨਮੂਨੇ ਲੈਣ ਅਤੇ ਵਿਗਿਆਨਕ ਟੈਸਟ ਦੀ ਪ੍ਰਕਿਰਿਆ ਨੂੰ ਸੂਖਮਤਾ ਨਾਲ ਵੇਖਿਆ ਉਨ੍ਹਾਂ ਨੇ ਢੁਕਵੇਂ ਇਨਫੈਕਸ਼ਨ ਕੰਟਰੋਲ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਵਿਭਾਗ ਦੀ ਸ਼ਲਾਘਾ ਕੀਤੀ ਇਸ ਕਾਰਨ ਟੈਸਟਿੰਗ ਦੇ ਨਤੀਜਿਆਂ ਵਿੱਚ ਸਟੀਕਤਾ ਆ ਰਹੀ ਹੈ ਮਰੀਜ਼ਾਂ ਨੂੰ ਅਲੱਗ ਰੱਖਣ ਲਈ ਬਿਸਤਰਿਆਂ ਦੀ ਵਧਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਤਰੀ ਨੇ ਕਿਹਾ ਕਿ ਡਾ. ਰਾਮਮਨੋਹਰ ਲੋਹੀਆ ਹਸਪਤਾਲ ਦਾ ਟਰਾਮਾ ਸੈਂਟਰ ਸਮਰਪਿਤ ਕੋਵਿਡ-19 ਏਕਾਂਤ ਵਾਰਡ ਦੇ ਰੂਪ ਵਿੱਚ ਕੰਮ ਕਰੇਗਾ

 

ਇਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਸਫਦਰਜੰਗ ਹਸਪਤਾਲ ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੇ ਸੁਪਰ ਸਪੈਸ਼ਿਲਟੀ ਬਲਾਕ ਵਿੱਚ ਮੁਹੱਈਆ ਸਹੂਲਤਾਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ, ਜਿਸ ਨੂੰ ਅੱਤ-ਆਧੁਨਿਕ ਕੋਵਿਡ-19 ਏਕਾਂਤ ਪ੍ਰਬੰਧਨ ਕੇਂਦਰ ਵਿੱਚ ਬਦਲ ਦਿੱਤਾ ਗਿਆ ਹੈ ਜਿਸ ਵਿੱਚ 400 ਏਕਾਂਤ ਅਤੇ 100 ਆਈਸੀਯੂ ਬਿਸਤਰੇ ਸ਼ਾਮਲ ਹਨ

 

ਦੋ ਹਸਪਤਾਲਾਂ ਵਿੱਚ ਪ੍ਰਬੰਧਨ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਵਿਸਤ੍ਰਿਤ ਸਮੀਖਿਆ ਦੌਰਾਨ, ਡਾ. ਹਰਸ਼ ਵਰਧਨ ਨੇ ਕੋਵਿਡ-19 ਤੋਂ ਪੀੜਿਤ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ, ਨਰਸਾਂ, ਹਸਪਤਾਲ ਅਤੇ ਸਵੱਛਤਾ ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਮਰੀਜ਼ਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਅਤੇ ਸਿਹਤ ਬੁਨਿਆਦੀ ਢਾਂਚਾ ਖੇਤਰ ਵਿੱਚ ਸਥਾਨ ਬਣਾਉਣ ਲਈ ਅਣਥਕ ਮਿਹਨਤ ਕਰ ਰਹੇ ਹਨ ਉਨ੍ਹਾਂ ਨੇ ਦੇਸ਼ ਵਿੱਚ ਕੋਵਿਡ-19 ਦੇ ਪ੍ਰਭਾਵਾਂ ਨੂੰ ਲੈ ਕੇ ਸਿਹਤ ਖੇਤਰ ਦੇ ਸਾਹਮਣੇ ਆ ਰਹੀਆਂ ਚੁਣੌਤੀਆਂ ਦੀ ਵੀ ਚਰਚਾ ਕੀਤੀ ਉਨ੍ਹਾਂ ਨੇ ਸਿਹਤ ਖੇਤਰ ਨਾਲ ਜੁੜੇ   ਮੁਲਾਜ਼ਮਾਂ ਨੂੰ ਆਪਣੀ ਸਖਤ ਮਿਹਨਤ ਜਾਰੀ ਰੱਖਣ ਲਈ ਕਿਹਾ ਕਿਉਂਕਿ ਇਹ ਸਭ ਮਨੁੱਖਤਾ ਦੀ ਸੇਵਾ ਲਈ ਹੈ ਦੇਸ਼ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਦੇਖਭਾਲ਼ ਪੇਸ਼ੇਵਰਾਂ ਦੇ ਸਮਰਪਿਤ ਅਤੇ ਇਕਾਗਰਤਾ ਨਾਲ ਕੰਮ ਕਰਨ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਪਣੇ ਸਮਰਪਿਤ ਸਿਹਤ ਪੇਸ਼ੇਵਰਾਂ ਉੱਤੇ ਮਾਣ ਹੈ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਨੇ ਤਕਰੀਬਨ ਪੂਰੀ ਦੁਨੀਆ ਨੂੰ ਜਕੜਿਆ ਹੋਇਆ ਹੈ ਅਸੀਂ ਪ੍ਰਧਾਨ ਮੰਤਰੀ ਦੀ ਨਿਯਮਿਤ ਨਿਗਰਾਨੀ ਅਤੇ ਮਾਰਗ ਦਰਸ਼ਨ ਦੇ ਨਾਲ ਨਾਲ ਆਪਣੇ ਸਿਹਤ ਯੋਧਿਆਂ ਦੀ ਤੁਰੰਤ ਕਾਰਵਾਈ ਅਤੇ ਸਹਿਯੋਗ ਕਾਰਨ ਭਾਰਤ ਵਿੱਚ ਇਸ ਉੱਤੇ ਪ੍ਰਭਾਵੀ ਢੰਗ ਨਾਲ ਰੋਕ ਲਗਾਉਣ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਲੜਾਈ ਨੂੰ ਸਵੱਛਤਾ ਦੀਆਂ ਕੁਝ ਬੁਨਿਆਦੀ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਲੜਿਆ ਜਾ ਸਕਦਾ ਹੈ ਇਸ ਵਿੱਚ ਰੈਗੂਲਰ ਤੌਰ ‘ਤੇ ਅਤੇ ਢੁਕਵੇਂ ਢੰਗ ਨਾਲ ਹੱਥ ਧੋਣਾ, ਚਿਹਰੇ ਅਤੇ ਅੱਖਾਂ ਨੂੰ ਛੂਹਣ ਤੋਂ ਬਚਣਾ ਅਤੇ ਇਕ ਦੂਜੇ ਤੋਂ ਦੂਰੀ ਬਣਾਈ ਰੱਖਣਾ (ਸੋਸ਼ਲ ਡਿਸਟੈਂਸਿੰਗ) ਸ਼ਾਮਲ ਹਨ ਉਨ੍ਹਾਂ ਕਿਹਾ ਕਿ ਮਾਣਯੋਗ  ਪ੍ਰਧਾਨ ਮੰਤਰੀ ਜੀ ਨੇ ਰਾਸ਼ਟਰ ਦੇ ਨਾਂ ਆਪਣੇ ਪ੍ਰਸਾਰਣ ਵਿੱਚ ਇਨ੍ਹਾਂ ਜ਼ਰੂਰੀ ਸਾਵਧਾਨੀਆਂ ਨੂੰ ਅੱਜ ਫਿਰ ਤੋਂ ਦੁਹਰਾਇਆ ਹੈ

 

ਡਾ. ਹਰਸ਼ ਵਰਧਨ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲੌਕਡਾਊਨ ਇੱਕ ਢੁਕਵਾਂ ਮੌਕਾ ਹੈ ਜਿੱਥੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਘਰ ਵਿੱਚ ਰਹਿ ਕੇ ਸਭ ਦਾ ਯੋਗਦਾਨ ਸਮੂਹਿਕ ਤੌਰ ‘ਤੇ ਇੱਕ ਮਹੱਤਵਪੂਨ ਹਥਿਆਰ ਹੈ

 

*****

 

ਐੱਮਵੀ/ਐੱਮਆਰ


(Release ID: 1610894) Visitor Counter : 116