ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਰਾਸ਼ਟਰਮੰਡਲ ਦੇ ਪ੍ਰਧਾਨ ਮੰਤਰੀ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ
Posted On:
06 APR 2020 1:48PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਰਾਸ਼ਟਰਮੰਡਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਸਕੌਟ ਮੌਰੀਸਨ ਨਾਲ ਟੈਲੀਫੋਨ ਉੱਤੇ ਗੱਲਬਾਤ ਕੀਤੀ।
ਦੋਹਾਂ ਰਾਜਨੇਤਾਵਾਂ ਨੇ ਕੋਵਿਡ-19 ਮਹਾਮਾਰੀ ਅਤੇ ਇਸ ਨਾਲ ਲੜਨ ਲਈ ਦੋਹਾਂ ਦੇਸ਼ਾਂ ਦੁਆਰਾ ਕੀਤੇ ਜਾ ਰਹੇ ਕਾਰਜਾਂ ਅਤੇ ਅਪਣਾਈਆਂ ਗਈਆਂ ਰਣਨੀਤੀਆਂ ਬਾਰੇ ਚਰਚਾ ਕੀਤੀ। ਦੋਹਾਂ ਰਾਜਨੇਤਾਵਾਂ ਨੇ ਇਸ ਸਿਹਤ ਸੰਕਟ ਦੇ ਸੰਦਰਭ ਵਿੱਚ ਆਪਸੀ ਸਹਿਯੋਗ ਉੱਤੇ ਅਧਾਰਿਤ ਖੋਜ ਦੇ ਯਤਨਾਂ ਸਮੇਤ ਦੁਵੱਲੇ ਅਨੁਭਵਾਂ ਨੂੰ ਸਾਂਝਾ ਕਰਨ ਦੇ ਮਹੱਤਵ ਉੱਤੇ ਸਹਿਮਤੀ ਪ੍ਰਗਟਾਈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਯਾਤਰਾ ਪਾਬੰਦੀਆਂ ਕਾਰਨ ਦੇਸ਼ ਵਿੱਚ ਫਸੇ ਆਸਟ੍ਰੇਲਿਆਈ ਨਾਗਰਿਕਾਂ ਨੂੰ ਜ਼ਰੂਰੀ ਸੁਵਿਧਾਵਾਂ ਅਤੇ ਸਮਰਥਨ ਪ੍ਰਦਾਨ ਕਰਨ ਲਈ ਤਿਆਰ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਸ਼੍ਰੀ ਮੌਰੀਸਨ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਆਸਟ੍ਰੇਲੀਆ ਵਿੱਚ ਭਾਰਤੀ ਵਿਦਿਆਰਥੀਆਂ ਸਮੇਤ ਭਾਰਤੀ ਭਾਈਚਾਰੇ ਨੂੰ ਆਸਟ੍ਰੇਲਿਆਈ ਸਮਾਜ ਦੇ ਜੀਵੰਤ ਹਿੱਸੇ ਦੇ ਰੂਪ ਵਿੱਚ ਮਹੱਤਵ ਦੇਣਾ ਜਾਰੀ ਰੱਖਿਆ ਜਾਵੇਗਾ।
ਦੋਹਾਂ ਰਾਜਨੇਤਾਵਾਂ ਨੇ ਭਾਰਤ-ਪ੍ਰਸ਼ਾਂਤ ਖੇਤਰ ਸਮੇਤ ਭਾਰਤ-ਆਸਟ੍ਰੇਲੀਆ ਸਾਂਝੇਦਾਰੀ ਦੇ ਵਿਆਪਕ ਮਹੱਤਵ ਪ੍ਰਤੀ ਸਤਰਕ ਰਹਿਣ ਉੱਤੇ ਸਹਿਮਤੀ ਪ੍ਰਗਟਾਈ ਹਾਲਾਂਕਿ ਦੋਹਾਂ ਰਾਜਨੇਤਾਵਾਂ ਦਾ ਧਿਆਨ ਵਰਤਮਾਨ ਸਿਹਤ ਸੰਕਟ ਨੂੰ ਹੱਲ ਕਰਨ ‘ਤੇ ਕੇਂਦ੍ਰਿਤ ਰਿਹਾ।
*****
ਵੀਆਰਆਰਕੇ/ਕੇਪੀ
(Release ID: 1611656)
Visitor Counter : 209
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam