ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਅਤੇ ਸਵੀਡਨ ਦੇ ਪ੍ਰਧਾਨ ਮੰਤਰੀ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ

Posted On: 07 APR 2020 4:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੀਡਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸਟੀਫਨ ਲੋਫਵੇਨ (H.E. Stefan Lofven) ਨਾਲ ਟੈਲੀਫੋਨ ਤੇ ਗੱਲਬਾਤ ਕੀਤੀ।

 

ਦੋਹਾਂ ਨੇਤਾਵਾਂ ਨੇ ਚਲ ਰਹੀ ਕੋਵਿਡ-19 ਮਹਾਮਾਰੀ ਅਤੇ ਇਸ ਦੇ ਸਿਹਤ ਤੇ ਆਰਥਿਕ ਪ੍ਰਭਾਵਾਂ ਨੂੰ ਕੰਟਰੋਲ ਕਰਨ ਲਈ ਆਪੋ-ਆਪਣੇ ਦੇਸ਼ਾਂ ਵਿੱਚ ਉਠਾਏ ਜਾ ਰਹੇ ਕਦਮਾਂ ਬਾਰੇ ਚਰਚਾ ਕੀਤੀ।

 

ਦੋਹਾਂ ਨੇਤਾਵਾਂ ਨੇ ਭਾਰਤ ਅਤੇ ਸਵੀਡਨ ਦੇ ਖੋਜਾਰਥੀਆਂ ਅਤੇ ਵਿਗਿਆਨੀਆਂ ਦਰਮਿਆਨ ਸਹਿਯੋਗ ਅਤੇ ਡੇਟਾ ਸ਼ੇਅਰਿੰਗ ਦੀਆਂ ਸੰਭਾਵਨਾਵਾਂ 'ਤੇ ਸਹਿਮਤੀ ਜਤਾਈ, ਜੋ ਕੋਵਿਡ-19 ਦੇ ਖ਼ਿਲਾਫ਼ ਆਲਮੀ ਯਤਨਾਂ ਵਿੱਚ ਵੀ ਯੋਗਦਾਨ ਪਾਉਣਗੀਆਂ।

 

ਦੋਹਾਂ ਨੇਤਾਵਾਂ ਨੇ ਚਲ ਰਹੀਆਂ ਯਾਤਰਾ ਪਾਬੰਦੀਆਂ ਕਾਰਨ ਫਸ ਹੋਏ ਇੱਕ-ਦੂਜੇ ਦੇ ਨਾਗਰਿਕਾਂ ਲਈ ਲੋੜੀਂਦੀ ਸੁਵਿਧਾ ਅਤੇ ਸਹਾਇਤਾ ਪ੍ਰਦਾਨ ਕਰਨ ਦਾ ਵਾਅਦਾ ਕੀਤਾ।

 

ਉਨ੍ਹਾਂ ਇਹ ਵੀ ਸਹਿਮਤੀ ਪ੍ਰਗਟਾਈ ਕਿ ਉਨ੍ਹਾਂ ਦੇ ਅਧਿਕਾਰੀ ਕੋਵਿਡ-19 ਖ਼ਿਲਾਫ਼ ਲੜਨ ਲਈ ਮੈਡੀਕਲ ਸਪਲਾਈ ਦੀ ਉਪਲੱਬਧਤਾ ਦੀ ਬਿਹਤਰੀਨ ਤੇ ਪ੍ਰਭਾਵੀ ਵਰਤੋਂ ਕਰਨ ਲਈ ਸੰਪਰਕ ਵਿੱਚ ਰਹਿਣਗੇ।

 

 

***

 

 

ਵੀਆਰਆਰਕੇ/ਏਕੇ


(Release ID: 1611997) Visitor Counter : 190