ਗ੍ਰਹਿ ਮੰਤਰਾਲਾ

ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕੋਵਿਡ-19 ਦੇ ਟਾਕਰੇ ਲਈ ਲਗਾਏ ਲੌਕਡਾਊਨ ਦਾ ਸਖ਼ਤੀ ਨਾਲ ਪਾਲਣ ਕਰਨਾ ਯਕੀਨੀ ਬਣਾਉਣ ਅਤੇ ਕਿਸੇ ਵੀ ਸਮਾਜਿਕ/ਧਾਰਮਿਕ ਇਕੱਠ/ਜਲੂਸ ਆਦਿ ਦੀ ਆਗਿਆ ਨਾ ਦੇਣ

Posted On: 10 APR 2020 3:58PM by PIB Chandigarh

ਅਪ੍ਰੈਲ ਮਹੀਨੇ ਵਿੱਚ ਆਉਣ ਵਾਲੇ ਤਿਓਹਾਰਾਂ ਦੇ ਮੱਦੇਨਜ਼ਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕੋਵਿਡ-19 ਦੇ ਟਾਕਰੇ ਲਈ ਲਗਾਏ ਲੌਕਡਾਊਨ ਦਾ ਸਖ਼ਤੀ ਨਾਲ ਪਾਲਣ ਕਰਨਾ ਯਕੀਨੀ ਬਣਾਉਣ ਅਤੇ ਕਿਸੇ ਵੀ ਸਮਾਜਿਕ/ਧਾਰਮਿਕ ਇਕੱਠ/ਜਲੂਸ ਦੀ ਆਗਿਆ ਨਾ ਦੇਣ।

ਜ਼ਿਲ੍ਹਾ ਅਧਿਕਾਰੀਆਂ ਅਤੇ ਫੀਲਡ ਏਜੰਸੀਆਂ ਨੂੰ ਵਿਸ਼ੇਸ਼ ਪਾਬੰਦੀਆਂ ਬਾਰੇ ਸੂਚਿਤ ਕਰਨ ਲਈ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਲੌਕਡਾਊਨ ਦੇ ਕਦਮਾਂ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਾਨੂੰਨ ਅਤੇ ਵਿਵਸਥਾ, ਸ਼ਾਂਤੀ ਅਤੇ ਪ੍ਰਚਾਰ ਦੀ ਸਾਂਭ-ਸੰਭਾਲ਼ ਦੇ ਸਾਰੇ ਲਾਜ਼ਮੀ ਇਹਤਿਹਾਤੀ/ਨਿਵਾਰਕ ਉਪਾਅ ਕਰਨੇ ਚਾਹੀਦੇ ਹਨ। ਸੰਚਾਰ ਮਾਧਿਅਮਾਂ ਵਿੱਚ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਦੇ ਪ੍ਰਚਲਨ ਖਿਲਾਫ਼ ਸੋਸ਼ਲ ਮੀਡੀਆ ਤੇ ਉਚਿਤ ਸੁਚੇਤਤਾ ਵਰਤੀ ਜਾਣੀ ਚਾਹੀਦੀ ਹੈ।

ਇਸ ਵਿੱਚ ਅੱਗੇ ਬੇਨਤੀ ਕੀਤੀ ਗਈ ਹੈ ਕਿ ਜਨਤਕ ਅਧਿਕਾਰੀਆਂ, ਸਮਾਜਿਕ/ਧਾਰਮਿਕ ਸੰਗਠਨ ਅਤੇ ਨਾਗਰਿਕਾਂ ਦੇ ਧਿਆਨ ਵਿੱਚ ਲਿਆਉਣ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨਾਲ ਸਬੰਧਿਤ ਪ੍ਰਾਵਧਾਨਾਂ ਨੂੰ ਵਿਆਪਕ ਰੂਪ ਨਾਲ ਪ੍ਰਸਾਰਿਤ ਕੀਤਾ ਜਾਣਾ ਚਾਹੀਦਾ ਹੈ। ਅੱਗੇ ਕਿਹਾ ਗਿਆ ਹੈ ਕਿ ਕਿਸੇ ਵੀ ਲੌਕਡਾਊਨ ਉਪਾਅ ਦੀ ਉਲੰਘਣਾ ਕਰਨ ਲਈ ਕਾਨੂੰਨ ਪ੍ਰਬੰਧਨ ਏਜੰਸੀਆਂ ਦੁਆਰਾਆਪਦਾ ਪ੍ਰਬੰਧਨ ਕਾਨੂੰਨ 2005 ਅਤੇ ਆਈਪੀਸੀ ਦੇ ਸਬੰਧਿਤ ਦੰਡ ਪ੍ਰਾਵਧਾਨਾਂ ਤਹਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਭਾਰਤ ਸਰਕਾਰ ਦੇ ਮੰਤਰਾਲਿਆਂ/ਵਿਭਾਗਾਂ, ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ ਦੀਆਂ ਸਰਕਾਰਾਂ ਅਤੇ ਰਾਜਾਂ/ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੀਆਂ ਅਥਾਰਿਟੀਆਂ ਦੁਆਰਾਲੌਕਡਾਊਨਕਦਮਾਂਬਾਰੇ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਦੇਸ਼ ਵਿੱਚ ਕੋਵਿਡ-19 ਮਹਾਮਾਰੀ ਦੇ ਟਾਕਰੇ ਲਈ 24.03.2020 ਨੂੰ ਗ੍ਰਹਿ ਮੰਤਰਾਲੇਦੁਆਰਾ ਅਧਿਸੂਚਿਤ ਕੀਤਾ ਗਿਆ ਸੀ। ਇਨ੍ਹਾਂ ਵਿੱਚ 25.03.2020, 27.03.2020, 02.04.2020 ਅਤੇ 03.04.2020 ਨੂੰ ਸੋਧਾਂ ਕੀਤੀਆਂ ਗਈਆਂ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਕਲਾਜ਼ 9 ਅਤੇ 10 ਵਿੱਚ ਕਿਹਾ ਗਿਆ ਹੈ ਕਿ ਬਿਨਾ ਕਿਸੇ ਅਪਵਾਦ ਦੇ ਕਿਸੇ ਵੀ ਧਾਰਮਿਕ ਸਮਾਗਮਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਸਾਰੇ ਸਮਾਜਿਕ/ਸੱਭਿਆਚਾਰਕ/ਧਾਰਮਿਕ ਕਾਰਜਾਂ/ ਸਮਾਗਮਾਂ ਨੂੰ ਰੋਕ ਦਿੱਤਾ ਜਾਵੇਗਾ। 

 

*****

ਵੀਜੀ/ਐੱਨਐੱਨਸੀ/ਵੀਐੱਮ



(Release ID: 1613040) Visitor Counter : 132