ਗ੍ਰਹਿ ਮੰਤਰਾਲਾ
ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕੋਵਿਡ–19 ਨਾਲ ਜੂਝਦੇ ਡਾਕਟਰਾਂ ਤੇ ਮੈਡੀਕਲ ਸਟਾਫ਼ ਨੂੰ ਲੋੜੀਂਦੀ ਪੁਲਿਸ ਸੁਰੱਖਿਆ ਮੁਹੱਈਆ ਕਰਵਾਉਣ ਦੀ ਹਿਦਾਇਤ
प्रविष्टि तिथि:
11 APR 2020 8:18PM by PIB Chandigarh
ਡਾਕਟਰਾਂ ਤੇ ਮੈਡੀਕਲ ਸਟਾਫ਼ ਨੂੰ ਪਰੇਸ਼ਾਨ ਕਰਨ ਦੀਆਂ ਘਟਨਾਵਾਂ ਵਾਪਰੇ ਹੋਣ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸਬੰਧਿਤ ਪੁਲਿਸ ਅਧਿਕਾਰੀਆਂ ਨੂੰ ਹਿਦਾਇਤ ਜਾਰੀ ਕੀਤੀ ਹੈ ਕਿ ਉਨ੍ਹਾਂ ਨੂੰ ਹਸਪਤਾਲਾਂ ਤੇ ਉਨ੍ਹਾਂ ਸਥਾਨਾਂ ਉੱਤੇ ਲੋੜੀਂਦੀ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਜਾਵੇ, ਜਿੱਥੇ ਮਰੀਜ਼ਾਂ ਦਾ ਡਾਇਓਗਨੌਸਿਸ ਕੋਵਿਡ–19 ਪਾਜ਼ਿਟਿਵ ਵਜੋਂ ਹੋਇਆ ਹੈ ਜਾਂ ਜਿੱਥੇ ਸ਼ੱਕੀ ਮਾਮਲੇ ਕੁਆਰੰਟੀਨ ਕੀਤੇ ਜਾਂਦੇ ਹਨ।
ਇਹ ਸੰਦੇਸ਼ ਵੀ ਭੇਜਿਆ ਗਿਆ ਹੈ ਕਿ ਅਜਿਹੇ ਡਾਕਟਰਾਂ ਤੇ ਮੈਡੀਕਲ ਸਟਾਫ਼ ਨੂੰ ਲੋੜੀਂਦੀ ਪੁਲਿਸ ਸੁਰੱਖਿਆ ਦਿੱਤੀ ਜਾਵੇ, ਜਿਹੜੇ ਰੋਗ ਦੇ ਲੱਛਣ ਲੱਭਣ ਲਈ ਲੋਕਾਂ ਦੀ ਜਾਂਚ ਕਰਨ ਲਈ ਵੱਖੋ–ਵੱਖਰੇ ਸਥਾਨਾਂ ’ਤੇ ਜਾਂਦੇ ਹਨ।
*****
ਵੀਜੀ/ਐੱਸਐੱਨਸੀ/ਵੀਐੱਮ
(रिलीज़ आईडी: 1613485)
आगंतुक पटल : 120
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam