ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਅਤੇ ਸਮਾਜਵਾਦੀ ਗਣਰਾਜ ਵੀਅਤਨਾਮ ਦੇ ਪ੍ਰਧਾਨ ਮੰਤਰੀ ਦਰਮਿਆਨ ਟੈਲੀਫੋਨ ’ਤੇ ਗੱਲਬਾਤ ਹੋਈ
Posted On:
13 APR 2020 3:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਮਾਜਵਾਦੀ ਗਣਰਾਜ ਵੀਅਤਨਾਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਗੁਯੇਨ ਜੁਆਨ ਫੁਕ (H.E. Mr. Nguyen Xuan Phuc) ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ‘ਕੋਵਿਡ-19’ ਮਹਾਮਾਰੀ ਤੋਂ ਉਤਪੰਨ ਸਥਿਤੀ ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਉਠਾਏ ਜਾ ਰਹੇ ਵਿਭਿੰਨ ਕਦਮਾਂ ਬਾਰੇ ਚਰਚਾ ਕੀਤੀ।
ਦੋਹਾਂ ਨੇਤਾਵਾਂ ਨੇ ਕੋਵਿਡ-19 ਖ਼ਿਲਾਫ਼ ਲੜਨ ਵਿੱਚ ਦੁਵੱਲੇ ਸਹਿਯੋਗ ਦੀ ਆਪਸੀ ਸੰਭਾਵਨਾ ’ਤੇ ਸਹਿਮਤੀ ਪ੍ਰਗਟਾਈ, ਜਿਸ ਵਿੱਚ ਜ਼ਰੂਰੀ ਚਿਕਿਤਸਾ ਉਪਕਰਣਾਂ ਦੀ ਸਪਲਾਈ ਨੂੰ ਸੁਵਿਧਾਜਨਕ ਬਣਾਉਣਾ ਵੀ ਸ਼ਾਮਲ ਹੈ। ਦੋਹਾਂ ਨੇਤਾਵਾਂ ਨੇ ਆਪਣੇ-ਆਪਣੇ ਦੇਸ਼ਾਂ ਵਿੱਚ ਮੌਜੂਦ ਇੱਕ-ਦੂਜੇ ਦੇ ਨਾਗਰਿਕਾਂ ਨੂੰ ਜ਼ਰੂਰੀ ਸਹਾਇਤਾ ਮੁਹੱਈਆ ਕਰਨ ਦੀ ਪ੍ਰਤੀਬੱਧਤਾ ਵੀ ਪ੍ਰਗਟਾਈ।
ਦੋਹਾਂ ਨੇਤਾਵਾਂ ਨੇ ਭਾਰਤ ਅਤੇ ਵੀਅਤਨਾਮ ਦਰਮਿਆਨ ਰਣਨੀਤਕ ਸਾਂਝੇਦਾਰੀ ਦੇ ਮਹੱਤਵ ’ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਹਾਲ ਹੀ ਵਿੱਚ ਵਿਭਿੰਨ ਮੋਰਚਿਆਂ ’ਤੇ ਹੋਈ ਪ੍ਰਗਤੀ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ ਦੀ ਵੀ ਸਮੀਖਿਆ ਕੀਤੀ।
ਦੋਹਾਂ ਨੇਤਾਵਾਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਉਨ੍ਹਾਂ ਦੀਆਂ ਟੀਮਾਂ ਆਉਣ ਵਾਲੇ ਦਿਨਾਂ ਵਿੱਚ ਮਹਾਮਾਰੀ ਨਾਲ ਨਜਿੱਠਣ ਦੇ ਉਪਾਵਾਂ ਦੇ ਨਾਲ-ਨਾਲ ਦੁਵੱਲੇ ਸਬੰਧਾਂ ਦੇ ਹੋਰ ਪਹਿਲੂਆਂ ’ਤੇ ਵੀ ਸਮੁੱਚੇ ਤਾਲਮੇਲ ਲਈ ਆਪਸ ਵਿੱਚ ਨਿਰੰਤਰ ਸੰਪਰਕ ਵਿੱਚ ਰਹਿਣਗੀਆਂ।
ਪ੍ਰਧਾਨ ਮੰਤਰੀ ਨੇ ਮੌਜੂਦਾ ਸੰਕਟ ਦੌਰਾਨ ਵੀਅਤਨਾਮ ਦੀ ਜਨਤਾ ਦੀ ਉੱਤਮ ਸਿਹਤ ਅਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
***
ਵੀਆਰਆਰਕੇ/ਏਕੇ
(Release ID: 1614006)
Visitor Counter : 173
Read this release in:
Telugu
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam