ਕਿਰਤ ਤੇ ਰੋਜ਼ਗਾਰ ਮੰਤਰਾਲਾ
ਸ਼੍ਰੀ ਗੰਗਵਾਰ ਨੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਕਿ ਉਹ ਦੇਸ਼ ਵਿੱਚ ਵਰਕਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਤਾਲਮੇਲ ਵਾਲੇ ਯਤਨਾਂ ਵਾਸਤੇ ਨੋਡਲ ਅਧਿਕਾਰੀ ਨਿਯੁਕਤ ਕਰਨ
Posted On:
18 APR 2020 2:30PM by PIB Chandigarh
ਕੇਂਦਰੀ ਕਿਰਤ ਤੇ ਰੋਜ਼ਗਾਰ ਰਾਜ ਮੰਤਰੀ (ਸੁਤੰਤਰ ਚਾਰਜ), ਸ਼੍ਰੀ ਸੰਤੋਸ਼ ਗੰਗਵਾਰ ਨੇ ਕੋਵਿਡ-19 ਮਹਾਮਾਰੀ ਕਾਰਨ ਐਲਾਨੇ ਗਏ ਲੌਕਡਾਊਨ ਦੇ ਚਲਦਿਆਂ ਵਰਕਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਰਤ ਵਿਭਾਗਾਂ ਵਿੱਚੋਂ ਨੋਡਲ ਅਧਿਕਾਰੀ ਨਿਯੁਕਤ ਕਰਨ ਦੀ ਬੇਨਤੀ ਕੀਤੀ ਹੈ।
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕਿਰਤ ਮੰਤਰੀਆਂ ਨੂੰ ਲਿਖੇ ਪੱਤਰ ਵਿੱਚ ਸ਼੍ਰੀ ਗੰਗਵਾਰ ਨੇ ਕਿਹਾ ਕਿ ਕਿਰਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਦੁਆਰਾ ਬਣਾਏ ਗਏ ਕੰਟਰੋਲ ਰੂਮਾਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ । ਕੇਂਦਰ ਅਤੇ ਰਾਜ ਸਰਕਾਰਾਂ ਦੇ ਤਾਲਮੇਲ ਯਤਨਾਂ ਦੀ ਲੋੜ ਨੂੰ ਦਰਸਾਉਂਦਿਆਂ ਸ਼੍ਰੀ ਗੰਗਵਾਰ ਨੇ ਕਿਹਾ ਕਿ," ਮਜਦੂਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਕੇਂਦਰ ਅਤੇ ਰਾਜ ਸਰਕਾਰਾਂ ਦੇ ਆਪਸੀ ਤਾਲਮੇਲ ਦੀ ਲੋੜ ਹੈ।"
ਕਿਰਤ ਤੇ ਰੋਜ਼ਗਾਰ ਮੰਤਰਾਲੇ ਨੇ ਹਾਲ ਹੀ ਵਿੱਚ ਕੋਵਿਡ-19 ਦੇ ਚਲਦਿਆਂ ਪੈਦਾ ਹੋਏ ਮਜਦੂਰਾਂ ਦੇ ਮਸਲਿਆਂ ਕਾਰਨ ਸਮੁੱਚੇ ਭਾਰਤ ਦੇ ਅਧਾਰ ਤੇ ਮੁੱਖ ਕਿਰਤ ਕਮਿਸ਼ਨਰ(ਸੀ) ਅਧੀਨ 20 ਕੰਟਰੋਲ ਰੂਮ ਸਥਾਪਿਤ ਸਨ।ਮੁੱਢਲੇ ਤੌਰ `ਤੇ ਕੰਟਰੋਲ ਰੂਮ ਕੇਂਦਰੀ ਖੇਤਰ ਨਾਲ ਸਬੰਧਿਤ ਤਨਖ਼ਾਹ ਦੇ ਸਬੰਧ ਵਿੱਚ ਸ਼ਿਕਾਇਤਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਮੁੱਦਿਆਂ ਨਾਲ ਜੁੜੇ ਸਨ।
ਹਾਲਾਂਕਿ, ਕੰਟਰੋਲ ਰੂਮਾਂ ਦੇ ਸੰਚਾਲਨ ਤੋਂ ਬਾਅਦ ਇਹ ਦੇਖਣ ਨੂੰ ਮਿਲਿਆ ਹੈ ਕਿ 20 ਕੰਟਰੋਲ ਰੂਮਾਂ ਨੂੰ ਪ੍ਰਾਪਤ ਹੋਈਆਂ ਕੁੱਲ 2100 ਸ਼ਿਕਾਇਤਾਂ ਵਿੱਚੋਂ 1400 ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨਾਲ ਸਬੰਧਿਤ ਸਨ।ਜਿਵੇਂ ਕਿ ਕਿਰਤ ਸਮਵਰਤੀ ਵਿਸ਼ਾ ਹੋਣ ਕਰਕੇ,ਇਹ ਮਹੱਤਵਪੂਰਨ ਹੈ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੱਖ-ਵੱਖ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨਾਲ ਇੱਕ ਸਹੀ ਤਾਲਮੇਲ ਸਥਾਪਿਤ ਕੀਤਾ ਜਾਵੇ।ਮੰਤਰੀ ਵੱਲੋਂ ਤਿਆਰ ਹਵਾਲੇ ਦੇ ਤੌਰ ` ਤੇ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੇ ਨਾਲ 20 ਕੰਟਰੋਲ ਰੂਮਾਂ ਦੀ ਸੂਚੀ ਵੀ ਅੱਗੇ ਭੇਜੀ ਗਈ ਹੈ।
*******
ਆਰਸੀਜੇ/ਐੱਸਕੇਪੀ/ਆਈਏ
(Release ID: 1615817)
Read this release in:
Assamese
,
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam