ਗ੍ਰਹਿ ਮੰਤਰਾਲਾ

ਸ਼੍ਰੀ ਅਮਿਤ ਸ਼ਾਹ ਨੇ ਕੋਵਿਡ-19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਬਣਾਏ ਗਏ ਗ੍ਰਹਿ ਮੰਤਰਾਲੇ ਦੇ ਕੰਟਰੋਲ ਰੂਮ ਦੇ ਸੰਚਾਲਨ ਦੀਸਮੀਖਿਆ ਕੀਤੀ

Posted On: 18 APR 2020 8:21PM by PIB Chandigarh

ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੋਵਿਡ-19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਬਣਾਏ ਗਏ ਗ੍ਰਹਿ ਮੰਤਰਾਲੇ ਦੇ ਕੰਟਰੋਲ ਰੂਮ ਦੇ ਸੰਚਾਲਨ ਬਾਰੇ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।

 

COVID19 Control Room Review 18.04..2020.jpeg

 

ਗ੍ਰਹਿ ਮੰਤਰੀ ਨੇ ਕੰਟਰੋਲ ਰੂਮ ਦੇ ਅਧਿਕਾਰੀਆਂ ਨਾਲ ਵੱਖ ਵੱਖ ਰਾਜਾਂ ਦੀ ਕੋਵਿਡ-19 ਦੀ ਸਥਿਤੀ ਦੀ ਸਮੀਖਿਆ ਕੀਤੀ, ਉਨ੍ਹਾਂ ਦੇ ਵਿਚਾਰ ਲਏ ਅਤੇ ਉਨ੍ਹਾਂ ਦੁਆਰਾ ਕੀਤੇ ਗਏ ਮਿਸਾਲੀ ਕੰਮ ਦੀ ਸ਼ਲਾਘਾ ਕੀਤੀ। ਗ੍ਰਹਿ ਮੰਤਰਾਲੇ ਦਾ ਕੰਟਰੋਲ ਰੂਮ 24 * 7 ਕੰਮ ਕਰ ਰਿਹਾ ਹੈ ਅਤੇ ਇਹ ਮਹਾਮਾਰੀ ਨਾਲ ਲੜਨ ਲਈ ਨਾ ਸਿਰਫ ਰਾਜਾਂ ਨਾਲ, ਬਲਕਿ ਕੇਂਦਰ ਸਰਕਾਰ ਦੇ ਵੱਖ ਵੱਖ ਮੰਤਰਾਲਿਆਂ ਨਾਲ ਵੀ ਤਾਲਮੇਲ ਕਰ ਰਿਹਾ ਹੈ।

https://twitter.com/PIBHomeAffairs/status/1251513264690757634

ਬੈਠਕ ਵਿੱਚ ਗ੍ਰਹਿ ਰਾਜ ਮੰਤਰੀ ਸ਼੍ਰੀ ਨਿਤਯਾਨੰਦ ਰਾਏ ਅਤੇ ਸ਼੍ਰੀ ਜੀ ਕਿਸ਼ਨ ਰੈੱਡੀ ਅਤੇ ਮੰਤਰਾਲੇ ਦੇ ਕੰਟਰੋਲ ਰੂਮ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆਬੈਠਕ ਵਿੱਚ 'ਸਮਾਜਿਕ ਦੂਰੀ' ਦੇ ਨਿਯਮਾਂ ਦਾ ਸਖਤੀ ਨਾਲ ਪਾਲਣਾ ਕੀਤੀਗਈ

*****

 

ਵੀਜੀ/ਐੱਸਐੱਨਸੀ/ਵੀਐੱਮ
 



(Release ID: 1615885) Visitor Counter : 142