ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਸਰਕਾਰ ਨੇ ਕਿਹਾ ਕਿ ਪੈਨਸ਼ਨ ਘਟਾਉਣ ਦਾ ਕੋਈ ਪ੍ਰਸਤਾਵ ਨਹੀਂ

Posted On: 19 APR 2020 12:38PM by PIB Chandigarh

ਕੇਂਦਰੀ ਪ੍ਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਦੇ ਪੈਨਸ਼ਨ ਅਤੇ ਪੈਨਸ਼ਨਰ ਭਲਾਈ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਮੌਜੂਦਾ ਕੋਵਿਡ-19 ਮਹਾਮਾਰੀ ਅਤੇ ਆਗਾਮੀ ਆਰਥਿਕ ਹਾਲਾਤ ਦੇ ਮੱਦੇਨਜ਼ਰ ਕਈ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸਰਕਾਰ ਪੈਨਸ਼ਨ ਵਿੱਚ ਕਟੌਤੀ/ਬੰਦ ਕਰਨ ਤੇ ਵਿਚਾਰ ਕਰ ਰਹੀ ਹੈ ਜੋ ਪੈਨਸ਼ਨਰਾਂ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

 

ਜਿਵੇਂ ਕਿ ਪਹਿਲਾਂ ਹੀ ਸਪਸ਼ਟ ਕੀਤਾ ਜਾ ਚੁੱਕਾ ਹੈ ਅਤੇ ਉਸ ਨੂੰ ਹੁਣ ਦੁਹਰਾਇਆ ਜਾ ਰਿਹਾ ਹੈ ਕਿ ਪੈਨਸ਼ਨ ਵਿੱਚ ਕਟੌਤੀ ਦਾ ਕੋਈ ਪ੍ਰਸਤਾਵ ਨਹੀਂ ਹੈ ਅਤੇ ਸਰਕਾਰ ਦੁਆਰਾ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸਦੀ ਬਜਾਏ ਸਰਕਾਰ ਪੈਨਸ਼ਨਰਾਂ ਦੀ ਭਲਾਈ ਅਤੇ ਸਲਾਮਤੀ ਲਈ ਪ੍ਰਤੀਬੱਧ ਹੈ।

 

******

 

ਵੀਜੀ/ਐੱਸਐੱਨਸੀ


(Release ID: 1616042) Visitor Counter : 174