ਸਿੱਖਿਆ ਮੰਤਰਾਲਾ

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ ਸ਼੍ਰੀ ਰਮੇਸ਼ ਪੋਖਰੀਆਲ ‘ਨਿਸ਼ੰਕ’ ਨੇ ਵਿਸ਼ਵ ਪੁਸਤਕ ਦਿਵਸ ਮੌਕੇ ਸੋਸ਼ਲ ਮੀਡੀਆ ’ਤੇ #MyBookMyFriend ਮੁਹਿੰਮ ਦੀ ਸ਼ੁਰੂਆਤ ਕੀਤੀ

ਸ਼੍ਰੀ ਰਮੇਸ਼ ਪੋਖਰਿਯਾਲ ਨੇ ਕਈ ਕੇਂਦਰੀ ਮੰਤਰੀਆਂ ਨੂੰ ਸੋਸ਼ਲ ਮੀਡੀਆ ’ਤੇ ਟੈਗ ਕਰ #MyBookMyFriend ਨਾਲ ਜੁੜਨ ਦੀ ਅਪੀਲ ਕੀਤੀ

Posted On: 23 APR 2020 7:20PM by PIB Chandigarh

ਕੇਂਦਰੀ ਮਾਨਵ ਸੰਸਾਧਨ ਵਿਕਾਸ ਮੰਤਰੀ, ਸ਼੍ਰੀ ਰਮੇਸ਼ ਪੋਖਰਿਯਾਲ ਨਿਸ਼ੰਕਨੇ ਅੱਜ ਵਿਸ਼ਵ ਪੁਸਤਕ ਦਿਵਸ ਮੌਕੇ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਮੌਕੇ ਸੋਸ਼ਲ ਮੀਡੀਆ ਤੇ #MyBookMyFriend ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼੍ਰੀ ਪੋਖਰਿਯਾਲ ਨੇ ਇਸ ਮੌਕੇ ਇੱਕ ਵਿਡੀਓ ਸੰਦੇਸ਼ ਜਾਰੀ ਕਰ ਕੇ ਕਿਹਾ ਕਿ ਜਦੋਂ ਤੁਸੀਂ ਇੱਕ ਪੁਸਤਕ ਖੋਲ੍ਹਦੇ ਹੋ, ਤਾਂ ਤੁਸੀਂ ਇੱਕ ਨਵੀਂ ਦੁਨੀਆ ਖੋਲ੍ਹਦੇ ਹੋ। ਉਨ੍ਹਾਂ ਕਿਹਾ ਕਿ ਕਿਤਾਬਾਂ ਵਿਅਕਤੀ ਦੀਆਂ ਸਭ ਤੋਂ ਵਧੀਆ ਦੋਸਤ ਹੁੰਦੀਆਂ ਹਨ। ਪੁਸਤਕਾਂ ਸਭ ਨੂੰ ਪ੍ਰੇਰਿਤ ਕਰਦੀਆਂ ਹਨ ਅਤੇ ਸੋਚਣ ਦਾ ਨਵਾਂ ਦ੍ਰਿਸ਼ਟੀਕੋਣ ਪ੍ਰਦਾਨ ਕਰਦੀਆਂ ਹਨ। ਸ਼੍ਰੀ ਨਿਸ਼ੰਕ ਨੇ ਕਿਹਾ ਕਿ ਪੁਸਤਕਾਂ ਜ਼ਿੰਦਗੀ ਦੇ ਔਖੇ ਵੇਲੇ ਮਾਰਗਦਰਸ਼ਨ ਕਰਨ ਦਾ ਕੰਮ ਕਰਦੀਆਂ ਹਨ।

https://twitter.com/DrRPNishank/status/1253163644134625281

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਵਾਰ ਵਿਸ਼ਵ ਪੁਸਤਕ ਦਿਵਸ ਲੌਕਡਾਊਨ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਲੌਕਡਾਊਨ ਵੇਲੇ ਉਹ ਕੋਰਸ ਦੀਆਂ ਕਿਤਾਬਾਂ ਤੋਂ ਇਲਾਵਾ ਆਪਣੀ ਦਿਲਚਸਪੀ ਵਾਲੀ ਕੋਈ ਨਾ ਕੋਈ ਕਿਤਾਬ ਜ਼ਰੂਰ ਪੜ੍ਹਨ, ਇਸ ਨਾਲ ਉਨ੍ਹਾਂ ਨੂੰ ਕਾਫ਼ੀ ਕੁਝ ਨਵਾਂ ਸਿੱਖਣ ਤੇ ਜਾਣਨ ਦਾ ਮੌਕਾ ਮਿਲੇਗਾ। ਉਨਾਂ ਸਾਰੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਕਿ ਤੁਸੀਂ ਸਾਰੇ ਇੱਕ ਪੁਸਤਕ ਪੜ੍ਹ ਕੇ ਸੋਸ਼ਲ ਮੀਡੀਆ ਜ਼ਰੀਏ #MyBookMyFriend ਰਾਹੀਂ ਮੈਨੂੰ ਉਸ ਬਾਰੇ ਦੱਸੋ ਕਿ ਇਸ ਵੇਲੇ ਉਹ ਕਿਹੜੀ ਪੁਸਤਕ ਪੜ੍ਹ ਰਹੇ ਹਨ।

ਸ਼੍ਰੀ ਨਿਸ਼ੰਕ ਨੇ #MyBookMyFriend ਮੁਹਿੰਮ ਨਾਲ ਵਿਦਿਆਰਥੀਆਂ ਦੇ ਨਾਲਨਾਲ ਸਾਰੇ ਲੋਕਾਂ ਨੂੰ ਜੁੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੀ ਪੋਖਰਿਯਾਲ ਨੇ ਸੋਸ਼ਲ ਮੀਡੀਆ ਤੇ ਵਿਭਿੰਨ ਮੰਤਰੀਆਂ ਨੂੰ ਟੈਗ ਕਰ ਕੇ ਉਨ੍ਹਾਂ ਨੂੰ #MyBookMyFriend ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਭਾਰਤ ਦੇ ਵਿਭਿੰਨ ਖੇਤਰਾਂ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਹੈ, ਤਾਂ ਜੋ ਇਸ ਨਾਲ ਸਾਰੇ ਦੇਸ਼ ਵਾਸੀਆਂ ਨੂੰ ਪ੍ਰੇਰਣਾ ਮਿਲ ਸਕੇ। ਸ਼੍ਰੀ ਨਿਸ਼ੰਕ ਨੇ ਦੱਸਿਆ ਕਿ #MyBookMyFriend ਮੁਹਿੰਮ ਅਗਲੇ 7 ਦਿਨਾਂ ਤੱਕ ਚਲੇਗੀ। ਉਨ੍ਹਾਂ ਇਸ ਦੌਰਾਨ ਇਸ ਮੁਹਿੰਮ ਵਿੱਚ ਸਾਰੇ ਲੋਕਾਂ ਨੂੰ ਵੱਧ ਤੋਂ ਵੱਧ ਜੁੜਨ ਦੀ ਅਪੀਲ ਕੀਤੀ।

 

*****

ਐੱਨਬੀ/ਏਕੇਜੇ/ਏਕੇ/ਓਐੱਮ



(Release ID: 1617690) Visitor Counter : 214