ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਪਰਸੋਨਲ, ਜਨ ਸ਼ਿਕਾਇਤਾਂ ਅਤੇ ਪੈਨਸ਼ਨਾਂ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਕੋਵਿਡ-19 ਦਾ ਮੁਕਾਬਲਾ ਕਰਨ ਵਿੱਚ ਜੰਮੂ ਤੇ ਕਸ਼ਮੀਰ ਦੀ ਤਿਆਰੀ ਦੀ ਸਮੀਖਿਆ ਕੀਤੀ

Posted On: 24 APR 2020 12:51PM by PIB Chandigarh


ਕੇਂਦਰੀ ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲੇ ਦੇ ਰਾਜ ਮੰਤਰੀ (ਸੁਤੰਤਰ ਚਾਰਜ) ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਅੱਜ ਕੋਵਿਡ - 19 ਵਾਇਰਸ ਦਾ ਮੁਕਾਬਲਾ ਕਰਨ ਲਈ ਜੰਮੂ ਤੇ ਕਸ਼ਮੀਰ ਦੀ ਤਿਆਰੀ ਦੀ ਸਮੀਖਿਆ ਕੀਤੀ। ਇਹ ਸਮੀਖਿਆ ਜੰਮੂ ਤੇ ਕਸ਼ਮੀਰ ਦੇ ਸੀਨੀਅਰ ਅਧਿਕਾਰੀਆਂ, ਸਰਕਾਰੀ ਮੈਡੀਕਲ ਅਦਾਰਿਆਂ ਅਤੇ ਕਾਲਜਾਂ ਦੇ ਮੁਖੀਆਂ ਨਾਲ ਵੀਡੀਓ ਕਾਨਫ਼ਰੰਸ ਜ਼ਰੀਏ ਕੀਤੀ ਗਈ।

ਰਾਜ ਮੰਤਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੈਡੀਕਲ ਭਾਈਚਾਰੇ ਦੀ ਸ਼ਲਾਘਾ ਕੀਤੀ, ਖ਼ਾਸ ਕਰਕੇ ਜੂਨੀਅਰ ਰੈਜ਼ੀਡੈਂਟ ਡਾਕਟਰਾਂ ਅਤੇ ਮੈਡੀਕਲ ਅਧਿਕਾਰੀਆਂ ਦੀ ਜੋ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਲਈ ਮਰੀਜ਼ਾਂ ਦੇ ਸਿੱਧੇ ਤੌਰ ’ਤੇ ਸੰਪਰਕ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ - 19 ਦਾ ਮੁਕਾਬਲਾ ਕਰਨ ਲਈ ਭਾਰਤ ਦੁਨੀਆ ਦੇ ਇੱਕ ਮੋਹਰੀ ਮੁਲਕ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹਾਮਾਰੀ ਨਾਲ ਲੜਨ ਵਿੱਚ ਜੰਮੂ ਕਸ਼ਮੀਰ ਕੇਰਲ ਰਾਜ ਵਾਂਗ ਚੰਗੇ ਰੂਪ ਵਿੱਚ ਉੱਭਰਿਆ ਹੈ। ਡਾ. ਜਿਤੇਂਦਰ ਸਿੰਘ ਨੇ ਕੋਵਿਡ - 19 ਦਾ ਮੁਕਾਬਲਾ ਕਰਨ ਲਈ ਆਰੋਗਯ ਸੇਤੂ ਐਪ ਦੀ ਵਰਤੋਂ ’ਤੇ ਜ਼ੋਰ ਦਿੱਤਾ। ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਸਰਕਾਰ ਮੈਡੀਕਲ ਅਤੇ ਸਿਹਤ ਸੰਭਾਲ਼ ਕਰਮਚਾਰੀਆਂ ਦੀ ਸੁਰੱਖਿਆ ਲਈ ਬਹੁਤ ਚਿੰਤਿਤ ਸੀ ਅਤੇ ਇਸੇ ਕਰਕੇ ਸਿਹਤ ਸੰਭਾਲ਼ ਅਧਿਕਾਰੀਆਂ ਦੀ ਸੁਰੱਖਿਆ ਲਈ ਆਰਡੀਨੈਂਸ ਲਾਗੂ ਕੀਤਾ ਗਿਆ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਮਿਆਰੀ ਪੱਧਰ ਦੀਆਂ ਪੀਪੀਈ ਕਿੱਟਾਂ ਅਤੇ ਹੋਰ ਉਪਕਰਣਾਂ ਦੀ ਉਪਲਬਧਤਾ ਵਧਾਉਣ ਦੀ ਬੇਨਤੀ ’ਤੇ, ਮੰਤਰੀ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਕੋਰੋਨਾ ਵਾਇਰਸ ਲਈ ਪੀਪੀਈ ਦੀ ਨਿਯਮਿਤ ਸਪਲਾਈ ਅਤੇ ਟੈਸਟ ਕਿੱਟਾਂ ਦਿੱਤੀਆਂ ਜਾਣਗੀਆਂ।

ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਤਿਆਰੀ ’ਤੇ ਪੇਸ਼ਕਾਰੀ ਦਿੰਦੇ ਹੋਏ, ਸਿਹਤ ਵਿਭਾਗ ਦੇ ਵਿੱਤ ਕਮਿਸ਼ਨਰ, ਸ਼੍ਰੀ ਅਟਲ ਦੁੱਲੂ ਨੇ ਦੱਸਿਆ ਕਿ ਹੁਣ ਤੱਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕੁਲ 434 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 57 ਜੰਮੂ ਦੇ ਅਤੇ 377 ਕਸ਼ਮੀਰ ਦੇ ਹਨ। ਮਾਣਯੋਗ ਮੰਤਰੀ ਨੂੰ ਦੱਸਿਆ ਗਿਆ ਕਿ ਜੰਮੂ-ਕਸ਼ਮੀਰ ਪ੍ਰਤੀ ਇੱਕ ਮਿਲੀਅਨ ਆਬਾਦੀ ਦੇ ਕੇਸਾਂ ਦੀ ਜਾਂਚ ਕਰਨ ਵਿੱਚ ਪੂਰੇ ਦੇਸ਼ ਵਿੱਚ ਦਿੱਲੀ ਤੋਂ ਬਾਅਦ ਦੂਜੇ ਨੰਬਰ ’ਤੇ ਹੈ। ਜੰਮੂ-ਕਸ਼ਮੀਰ ਪ੍ਰਤੀ ਇੱਕ ਮਿਲੀਅਨ ਆਬਾਦੀ ਪਿੱਛੇ 818 ਵਿਅਕਤੀਆਂ ਦੀ ਟੈਸਟਿੰਗ ਕਰ ਰਿਹਾ ਹੈ। ਕਸ਼ਮੀਰ ਦੇ ਲਗਭਗ 80 ਅਤੇ ਜੰਮੂ ਦੇ 15 ਜ਼ੋਨਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਸ੍ਰੀ ਦੂਲੂ ਨੇ ਕਿਹਾ ਕਿ ਹਰ ਸ਼੍ਰੇਣੀ ਦੇ ਕੇਸਾਂ ਨਾਲ ਨਜਿੱਠਣ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਮਰਪਿਤ ਹਸਪਤਾਲ ਸਥਾਪਿਤ ਕੀਤੇ ਗਏ ਹਨ। ਕੇਂਦਰ ਸ਼ਾਸਿਤ ਪ੍ਰਦੇਸ਼ ਨੇ 126 ਰਿਟਾਇਰਡ ਡਾਕਟਰਾਂ ਨੂੰ ਦੁਬਾਰਾ ਕੰਮ ’ਤੇ ਲਗਾਇਆ ਹੈ ਅਤੇ ਹਸਪਤਾਲਾਂ ਵਿੱਚ ਰੋਗਾਣੂ ਰਹਿਤ ਕਰਨ ਦੀਆਂ ਸੁਰੰਗਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਸੈਂਪਲ ਇਕੱਠਾ ਕਰਨ ਵਾਲੇ ਬੂਥ ਸਥਾਪਿਤ ਕੀਤੇ ਗਏ ਹਨ। ਸਾਰੇ ਮੁੱਢਲੇ ਕਰਮਚਾਰੀਆਂ ਨੂੰ ਮਾਸਕ ਅਤੇ ਸੁਰੱਖਿਆ ਕਿੱਟਾਂ ਦਿੱਤੀਆਂ ਗਈਆਂ ਹਨ।
ਮਾਣਯੋਗ ਮੰਤਰੀ ਨੂੰ ਦੱਸਿਆ ਗਿਆ ਕਿ ਧਾਰਮਿਕ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਲੋਕਾਂ ਨੂੰ ਘਰਾਂ ਤੋਂ ਹੀ ਸਹਿਯੋਗ ਕਰਨ ਲਈ ਅਤੇ ਪ੍ਰਾਰਥਨਾ ਕਰਨ ਲਈ ਆਖਦੀਆਂ ਵੀਡੀਓ ਵੀ ਜਾਰੀ ਕੀਤੀਆਂ ਗਈਆਂ ਹਨ। ਸਾਰੇ ਮੂਹਰਲੀ ਕਤਾਰ ਦੇ ਸਟਾਫ਼ ਅਤੇ ਲੋਕਾਂ ਨੂੰ ਉਨ੍ਹਾਂ ਦੀ ਇਮਿਊਨਿਟੀ ਵਧਾਉਣ ਲਈ ਆਯੁਸ਼ ਦਵਾਈਆਂ ਵੰਡੀਆਂ ਜਾ ਰਹੀਆਂ ਹਨ।

******

ਵੀਜੀ/ਜੇਬੀ/ਐੱਸਐੱਨਸੀ



(Release ID: 1617861) Visitor Counter : 139