ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਮਹਾਮਹਿਮ ਲੀ ਸਿਏਨ ਲੂੰਗ ਦਰਮਿਆਨ ਟੈਲੀਫੋਨ ʼਤੇ ਗੱਲਬਾਤ ਹੋਈ

प्रविष्टि तिथि: 24 APR 2020 2:08PM by PIB Chandigarh


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਪ੍ਰੈਲ 2020 ਨੂੰ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਮਹਾਮਹਿਮ ਲੀ ਸਿਏਨ ਲੂੰਗ ਨਾਲ ਟੈਲੀਫੋਨ ʼਤੇ ਗੱਲਬਾਤ ਕੀਤੀ। 
ਦੋਹਾਂ ਨੇਤਾਵਾਂ ਨੇ ਕੋਵਿਡ -19 ਮਹਾਮਾਰੀ ਤੋਂ ਪੈਦਾ ਹੋਈਆਂ ਸਿਹਤ ਅਤੇ ਆਰਥਿਕ ਚੁਣੌਤੀਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ  ਕੀਤਾ। ਉਨ੍ਹਾਂ ਨੇ ਮਹਾਮਾਰੀ ਅਤੇ ਇਸ ਦੇ ਆਰਥਿਕ ਅਤੇ ਸਮਾਜਿਕ ਪ੍ਰਭਾਵਾਂ ਨਾਲ ਨਜਿੱਠਣ ਲਈ ਆਪਣੇ-ਆਪਣੇ ਦੇਸ਼ਾਂ ਵਿੱਚ ਅਪਣਾਏ ਜਾ ਰਹੇ ਉਪਾਵਾਂ ਬਾਰੇ ਇੱਕ ਦੂਜੇ ਨੂੰ ਅੱਪਡੇਟ ਕੀਤਾ।
ਪ੍ਰਧਾਨ ਮੰਤਰੀ ਨੇ ਸਿੰਗਾਪੁਰ ਨੂੰ ਮੈਡੀਕਲ ਉਤਪਾਦਾਂ ਸਮੇਤ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਬਣਾਈ ਰੱਖਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਨੇ ਸਿੰਗਾਪੁਰ ਵਿੱਚ ਭਾਰਤੀ ਨਾਗਰਿਕਾਂ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।
ਦੋਹਾਂ ਨੇਤਾਵਾਂ ਨੇ ਮੌਜੂਦਾ ਸੰਦਰਭ ਵਿੱਚ ਭਾਰਤ-ਸਿੰਗਾਪੁਰ ਰਣਨੀਤਕ ਭਾਈਵਾਲੀ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਹ ਕੋਵਿਡ -19 ਤੋਂ ਪੈਦਾ ਹੋਈਆਂ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਮਾਧਾਨ ਕਰਨ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਲਈ ਸਹਿਮਤ ਹੋਏ।
ਪ੍ਰਧਾਨ ਮੰਤਰੀ ਨੇ ਮੌਜੂਦਾ ਸੰਕਟ ਦੌਰਾਨ ਸਿੰਗਾਪੁਰ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

*****

ਵੀਆਰਆਰਕੇ/ਏਕੇ


(रिलीज़ आईडी: 1617873) आगंतुक पटल : 196
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam